26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਗੁਰੂ ਨਾਨਕ ਹਾਈ ਸਕੂਲ ਸਤਕੋਹਾ ਦੇ ਵਿਦਿਆਰਥੀਆਂ ਨੇ ਇਤਿਹਾਸਕ ਗੁਰਧਾਮਾਂ ਦੇ ਕੀਤੇ ਦਰਸ਼ਨ

ਵਡਾਲਾ ਗ੍ਰੰਥੀਆਂ, 26 ਨਵੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)- ਗੁਰੂ ਨਾਨਕ ਹਾਈ ਸਕੂਲ ਸਤਕੋਹਾ ਦੇ ਵਿਦਿਆਰਥੀਆਂ ਨੂੰ ਆਪਣੇ ਧਾਰਮਿਕ, ਇਤਿਹਾਸਕ ਤੇ ਅਮੀਰ ਵਿਰਸੇ ਨਾਲ ਜੋੜਨ ਦੇ ਮਕਸਦ ਨਾਲ ਸ੍ਰੀ ਅਨੰਦਪੁਰ ਸਾਹਿਬ ਸਮੇਤ ਕਈ ਇਤਿਹਾਸਕ ਗੁਰਦੁਆਰਾ ਸਾਹਿਬਾਨ ਤੇ ਵਿਰਾਸਤੀ ਸਥਾਨਾਂ ਦਾ ਧਾਰਮਿਕ ਟੂਰ ਲਗਾਇਆ ਗਿਆ। ਇਸ ਮੌਕੇ ਮੁੱਖ ਅਧਿਆਪਕ ਗੁਰਮੀਤ ਸਿੰਘ, ਅਧਿਆਪਕ ਹਰਪਾਲ ਸਿੰਘ, ਪਲਵਿੰਦਰ ਕੌਰ, ਮਨਵੀਨ ਕੌਰ, ਰੋਮਿਕਾ, ਵਿਪਨ, ਤੇਜਪ੍ਰਤਾਪ ਸਿੰਘ ਕਾਹਲੋਂ ਤੇ ਗੁਰਲਾਲ ਸਿੰਘ ਦੀ ਦੇਖ-ਰੇਖ ਹੇਠ ਵੱਡੀ ਗਿਣਤੀ ’ਚ ਵਿਦਿਆਰਥੀ ਇਸ ਯਾਤਰਾ ਲਈ ਰਵਾਨਾ ਹੋਏ।

Ad Position 21
No active advertisement
ਅਜੀਤ ਡੈਸਕ 27-11-2026
ਵਡਾਲਾ ਗ੍ਰੰਥੀਆਂ, 26 ਨਵੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)- ਗੁਰੂ ਨਾਨਕ ਹਾਈ ਸਕੂਲ ਸਤਕੋਹਾ ਦੇ ਵਿਦਿਆਰਥੀਆਂ ਨੂੰ ਆਪਣੇ ਧਾਰਮਿਕ, ਇਤਿਹਾਸਕ ਤੇ ਅਮੀਰ ਵਿਰਸੇ ਨਾਲ ਜੋੜਨ ਦੇ ਮਕਸਦ ਨਾਲ ਸ੍ਰੀ ਅਨੰਦਪੁਰ ਸਾਹਿਬ ਸਮੇਤ ਕਈ ਇਤਿਹਾਸਕ ਗੁਰਦੁਆਰਾ ਸਾਹਿਬਾਨ ਤੇ ਵਿਰਾਸਤੀ ਸਥਾਨਾਂ ਦਾ ਧਾਰਮਿਕ ਟੂਰ ਲਗਾਇਆ ਗਿਆ। ਇਸ ਮੌਕੇ ਮੁੱਖ ਅਧਿਆਪਕ ਗੁਰਮੀਤ ਸਿੰਘ, ਅਧਿਆਪਕ ਹਰਪਾਲ ਸਿੰਘ, ਪਲਵਿੰਦਰ ਕੌਰ, ਮਨਵੀਨ ਕੌਰ, ਰੋਮਿਕਾ, ਵਿਪਨ, ਤੇਜਪ੍ਰਤਾਪ ਸਿੰਘ ਕਾਹਲੋਂ ਤੇ ਗੁਰਲਾਲ ਸਿੰਘ ਦੀ ਦੇਖ-ਰੇਖ ਹੇਠ ਵੱਡੀ ਗਿਣਤੀ ’ਚ ਵਿਦਿਆਰਥੀ ਇਸ ਯਾਤਰਾ ਲਈ ਰਵਾਨਾ ਹੋਏ। ਟੂਰ ਦੌਰਾਨ ਵਿਦਿਆਰਥੀਆਂ ਤੇ ਸਕੂਲ ਸਟਾਫ਼ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ , ਸ੍ਰੀ ਅਨੰਦਪੁਰ ਸਾਹਿਬ, ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਨੰਗਲ, ਵਿਰਾਸਤ-ਏ-ਖਾਲਸਾ ਤੇ ਗੁਰਦੁਆਰਾ ਹਰੀਆਂ ਵੇਲਾਂ ਮਾਹਿਲਪੁਰ ਵਿਖੇ ਨਤਮਸਤਕ ਹੋ ਕੇ ਦਰਸ਼ਨ ਕੀਤੇ। ਸ਼ਿਵਾਲਿਕ ਦੀਆਂ ਪਹਾੜੀਆਂ ’ਚ ਸੁਸ਼ੋਭਿਤ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਵਿਖੇ ਨਤਮਸਤਕ ਹੋ ਕੇ ਵੀ ਉਨ੍ਹਾਂ ਨੂੰ ਅਥਾਹ ਸਕੂਨ ਮਿਲਿਆ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਵਿਖੇ ਸੰਵਿਧਾਨ ਦਿਵਸ ਮਨਾਇਆ ਅਗਲੀ ਖ਼ਬਰ ਗੰਨੇ ਦੇ ਭਾਅ ’ਚ 15 ਰੁਪਏ ਪ੍ਰਤੀ ਕੁਇੰਟਲ ਵਾਧਾ ਕਰਕੇ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਦਿੱਤੀ ਵੱਡੀ ਰਾਹਤ-ਮੁਖਤਿਆਰ ਸਿੰ...
Ad Position 24