26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਵਿਖੇ ਸੰਵਿਧਾਨ ਦਿਵਸ ਮਨਾਇਆ

ਬਟਾਲਾ, 26 ਨਵੰਬਰ (ਸਤਿੰਦਰ ਸਿੰਘ)- ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਐਨ. ਐਸ.

Ad Position 21
No active advertisement
ਅਜੀਤ ਡੈਸਕ 27-11-2026
ਬਟਾਲਾ, 26 ਨਵੰਬਰ (ਸਤਿੰਦਰ ਸਿੰਘ)- ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਐਨ.ਐਸ.ਐਸ. ਯੂਨਿਟ ਵਲੋਂ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਦੀ ਅਗਵਾਈ ਹੇਠ ਭਾਰਤ ਦੇ ਸੰਵਿਧਾਨ ਦੇ ਨਿਰਮਾਣ ਨਾਲ ਸਬੰਧਤ ਇਤਿਹਾਸਕ ਦਿਹਾੜਾ ‘ਸੰਵਿਧਾਨ ਦਿਵਸ’ ਮਨਾਇਆ ਗਿਆ। ਇਸ ਸਬੰਧੀ ਐਨ.ਐਸ.ਐਸ. ਯੂਨਿਟ ਦੇ ਪ੍ਰੋਗਰਾਮ ਅਫ਼ਸਰ ਤੇਜਪ੍ਰਤਾਪ ਸਿੰਘ ਕਾਹਲੋਂ ਨੇ ਦੱਸਿਆ ਕਿ ਇਸ ਮੌਕੇ ਕਾਰਜਕਾਰੀ ਪ੍ਰਿੰਸੀਪਲ ਹਿਤੇਸ਼ ਬਰਗਾਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਲੋਕਤੰਤਰ, ਆਜ਼ਾਦੀ, ਬਰਾਬਰੀ ਤੇ ਨਿਆਂ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਉਨ੍ਹਾਂ ਭਾਰਤੀ ਸੰਵਿਧਾਨ ਵਿਚ ਦਰਜ ਮੂਲ ਕਦਰਾਂ-ਕੀਮਤਾਂ ਨੂੰ ਜੀਵਨ ਵਿਚ ਅਪਣਾਉਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਸੀਨੀਅਰ ਲੈਕਚਰਾਰ ਅਤੀਸ਼ ਕੁਮਾਰ, ਟਰੇਨਿੰਗ ਤੇ ਪਲੇਸਮੈਂਟ ਅਫ਼ਸਰ ਜਸਬੀਰ ਸਿੰਘ, ਸਹਾਇਕ ਪ੍ਰੋਗਰਾਮ ਅਫ਼ਸਰ ਸਚਿਨ ਅਠਵਾਲ, ਸੀਨੀਅਰ ਸਹਾਇਕ ਮਨਦੀਪ ਸਿੰਘ ਤੇ ਗੁਰਪ੍ਰੀਤ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਬੁਲਾਰਿਆਂ ਨੇ ਸੰਵਿਧਾਨ ਦੀਆਂ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਣ ਅਤੇ ਬਿਹਤਰ ਸਮਾਜ ਦੀ ਉਸਾਰੀ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੱਦਾ ਦਿੱਤਾ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪੈਰਾਡਾਈਜ਼ ਪਬਲਿਕ ਸਕੂਲ ਕੋਟ ਮਜਲਸ ਦੀ ਨਵਨੀਤ ਕੌਰ ਬਣੀ ਸਟੇਟ ਚੈਂਪੀਅਨ ਅਗਲੀ ਖ਼ਬਰ ਗੁਰੂ ਨਾਨਕ ਹਾਈ ਸਕੂਲ ਸਤਕੋਹਾ ਦੇ ਵਿਦਿਆਰਥੀਆਂ ਨੇ ਇਤਿਹਾਸਕ ਗੁਰਧਾਮਾਂ ਦੇ ਕੀਤੇ ਦਰਸ਼ਨ
Ad Position 24