ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ’ਚ ਨਵੇਂ ਦੌਰ ਦੀ ਹੋਵੇਗੀ ਸ਼ੁਰੂਆਤ-ਗੀਤਾ ਸ਼ਰਮਾ
ਬਟਾਲਾ, 26 ਨਵੰਬਰ (ਹਰਦੇਵ ਸਿੰਘ ਸੰਧੂ)- ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਨੂੰ ਲੈ ਕੇ ਸਿਆਸੀ ਤੇ ਹਲਕਿਆਂ ਅੰਦਰ ਸਕਾਰਤਮਕ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਇਹ ਗਠਜੋੜ ਸੂਬੇ ਦੀ ਰਾਜਨੀਤੀ ਨੂੰ ਨਵੀਂ ਦਿਸ਼ਾ ਦੇਣ ਦੇ ਨਾਲ ਨਾਲ ਪੰਜਾਬ ਦੇ ਵਿਕਾਸ ਅਤੇ ਖੁਸ਼ਹਾਲੀ ਲਈ ਇਕ ਨਵੇਂ ਦੌਰ ਦੀ ਸ਼ੁਰੂਆਤ ਹੋਵੇਗੀ।
ਬਟਾਲਾ, 26 ਨਵੰਬਰ (ਹਰਦੇਵ ਸਿੰਘ ਸੰਧੂ)- ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਨੂੰ ਲੈ ਕੇ ਸਿਆਸੀ ਤੇ ਹਲਕਿਆਂ ਅੰਦਰ ਸਕਾਰਤਮਕ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਇਹ ਗਠਜੋੜ ਸੂਬੇ ਦੀ ਰਾਜਨੀਤੀ ਨੂੰ ਨਵੀਂ ਦਿਸ਼ਾ ਦੇਣ ਦੇ ਨਾਲ ਨਾਲ ਪੰਜਾਬ ਦੇ ਵਿਕਾਸ ਅਤੇ ਖੁਸ਼ਹਾਲੀ ਲਈ ਇਕ ਨਵੇਂ ਦੌਰ ਦੀ ਸ਼ੁਰੂਆਤ ਹੋਵੇਗੀ। ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਬਾਦਲ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਗੀਤਾ ਸ਼ਰਮਾ ਨੇ ਪ੍ਰਗਟ ਕੀਤ। ਉਨ੍ਹਾਂ ਅੱਗੇ ਕਿਹਾ ਕਿ ਅਕਾਲੀ ਭਾਜਪਾ ਗਠਜੋੜ ਪੰਜਾਬ ਦੇ ਹਿਤਾਂ ਨੂੰ ਧਿਆਨ ਵਿਚ ਰੱਖਦਿਆਂ ਇਕ ਨਵੀਂ ਸਿਆਸੀ ਸ਼ੁਰੂਆਤ ਦਾ ਸੰਕੇਤ ਹੈ। ਉਨ੍ਹਾਂ ਕਿਹਾ ਕਿ ਗਠਜੋੜ ਵਲੋਂ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਯਤਨ ਕੀਤੇ ਜਾਣਗੇ। ਅਖੀਰ ਵਿਚ ਗੀਤਾ ਸ਼ਰਮਾ ਨੇ ਭਰੋਸਾ ਜਤਾਇਆ ਕਿ ਪੰਜਾਬ ਦੀ ਜਨਤਾ ਦੇ ਸਹਿਯੋਗ ਨਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਭਾਜਪਾ ਗਠਜੋੜ ਦੀ ਹੀ ਸਰਕਾਰ ਬਣੇਗੀ।