26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਹੋਲੀ ਚਾਈਲਡ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ

ਕਲਾਨੌਰ, 26 ਨਵੰਬਰ (ਪੁਰੇਵਾਲ)- ਜ਼ਬਰਦਸਤੀ ਕਰਵਾਏ ਜਾਣ ਵਾਲੇ ਵਿਆਹਾਂ ਦੇ ਖਾਤਮੇ ਲਈ ਅੰਤਰਰਾਸ਼ਟਰੀ ਦਿਵਸ ਮੌਕੇ ਹੋਲੀ ਚਾਇਲਡ ਸਕੂਲ ਛੋਹਣ ਵਿਖੇ ਪ੍ਰਿੰਸੀਪਲ ਸਿਸਟਰ ਸ਼ੈਰੀਨ ਦੇ ਸਹਿਯੋਗ ਨਾਲ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਸੈਮੀਨਾਰ ਦਾ ਸੰਚਾਲਨ ਸ਼੍ਰੀਮਤੀ ਨੇਹਾ ਪੰਡਿਤ ਜ਼ਿਲ੍ਹਾ ਕੋਆਰਡੀਨੇਟਰ ਜ਼ਿਲ੍ਹਾ ਯੁਵਾ ਵਿਕਾਸ ਸੰਗਠਨ ਵਲੋਂ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 27-11-2026
ਕਲਾਨੌਰ, 26 ਨਵੰਬਰ (ਪੁਰੇਵਾਲ)- ਜ਼ਬਰਦਸਤੀ ਕਰਵਾਏ ਜਾਣ ਵਾਲੇ ਵਿਆਹਾਂ ਦੇ ਖਾਤਮੇ ਲਈ ਅੰਤਰਰਾਸ਼ਟਰੀ ਦਿਵਸ ਮੌਕੇ ਹੋਲੀ ਚਾਇਲਡ ਸਕੂਲ ਛੋਹਣ ਵਿਖੇ ਪ੍ਰਿੰਸੀਪਲ ਸਿਸਟਰ ਸ਼ੈਰੀਨ ਦੇ ਸਹਿਯੋਗ ਨਾਲ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਸੈਮੀਨਾਰ ਦਾ ਸੰਚਾਲਨ ਸ਼੍ਰੀਮਤੀ ਨੇਹਾ ਪੰਡਿਤ ਜ਼ਿਲ੍ਹਾ ਕੋਆਰਡੀਨੇਟਰ ਜ਼ਿਲ੍ਹਾ ਯੁਵਾ ਵਿਕਾਸ ਸੰਗਠਨ ਵਲੋਂ ਕੀਤਾ ਗਿਆ। ਉਨ੍ਹਾਂ ਨਾਲ ਪ੍ਰਿਤਪਾਲ ਸਿੰਘ, ਸੀ.ਐੱਸ.ਡਬਲਿਊ. ਜ਼ਿਲ੍ਹਾ ਯੁਵਾ ਵਿਕਾਸ ਸੰਗਠਨ ਅਤੇ ਜਸ਼ਨਪ੍ਰੀਤ ਸਿੰਘ ਸੀ.ਐੱਸ.ਡਬਲਿਊ. ਜ਼ਿਲ੍ਹਾ ਯੁਵਾ ਵਿਕਾਸ ਸੰਗਠਨ ਵੀ ਮੌਜੂਦ ਸਨ। ਸੈਮੀਨਾਰ ਦੌਰਾਨ ਬੁਲਾਰਿਆਂ ਨੇ ਵਿਦਿਆਰਥੀਆਂ ਨੂੰ ਬੱਚਿਆਂ ਦੀ ਸੁਰੱਖਿਆ ਨਾਲ ਸਬੰਧਤ ਕਾਨੂੰਨਾਂ, ਪੀ.ਓ . ਸੀ.ਐੱਸ.ਓ. ਐਕਟ (ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਸੁਰੱਖਿਆ ਦੇਣ ਸਬੰਧੀ ਕਾਨੂੰਨ) ਤੇ ਬਾਲ ਵਿਆਹ ਰੋਕੂ ਕਾਨੂੰਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਪ੍ਰਿੰਸੀਪਲ ਸਿਸਟਰ ਸ਼ੈਰੀਨ ਨੇ ਦੱਸਿਆ ਕਿ ਇਹ ਸੈਮੀਨਾਰ ਬਹੁਤ ਹੀ ਜਾਣਕਾਰੀ ਭਰਪੂਰ ਤੇ ਪ੍ਰਭਾਵਸ਼ਾਲੀ ਰਿਹਾ। ਅੰਤ ਵਿਚ ਸਕੂਲ ਪ੍ਰਬੰਧਕਾਂ ਵੱਲੋਂ ਸਾਰੇ ਬੁਲਾਰਿਆਂ ਦਾ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਲਿਟਲ ਫਲਾਵਰ ਕਾਨਵੈਂਟ ਸਕੂਲ ਵਿਖੇ ਖਿਡਾਰੀਆਂ ਦੀ ਚੋਣ, ਹਰਸੀਰਤ ਕੌਰ ਰੰਧਾਵਾ ਤੇ ਜੈਸਨ ਹੰਸ ਬੈੱਸਟ ਖਿਡਾਰੀ ਚੁਣੇ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ’ਚ ਨਵੇਂ ਦੌਰ ਦੀ ਹੋਵੇਗੀ ਸ਼ੁਰੂਆਤ-ਗੀਤਾ ਸ਼ਰਮਾ
Ad Position 24