ਆਉਣ ਵਾਲੀਆਂ ਚੋਣਾਂ ਵਿਚ ‘ਆਪ’ ਨੂੰ ਮਿਲੇਗਾ ਕਰਾਰਾ ਜਵਾਬ-ਅੰਕੁਰ ਬਾਦਲ
ਪਠਾਨਕੋਟ, 26 ਨਵੰਬਰ (ਸੁਮਿਤ)- ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਗੱਠਜੋੜ ਨੂੰ ਲੈ ਕੇ ਭਾਜਪਾ ਯੁਵਾ ਆਗੂ ਅੰਕੁਰ ਬਾਦਲ ਨੇ ਪੰਜਾਬ ਦੇ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਦਾ ਇਹ ਸਿਆਸੀ ਗੱਠਜੋੜ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੀ ਸਿਆਸਤ ਨੂੰ ਇਕ ਤਰ੍ਹਾਂ ਦੀ ਨਵੀਂ ਦਿਸ਼ਾ ਦੇਵੇਗਾ । ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ-ਅਕਾਲੀ ਗੱਠਜੋੜ ਪੂਰੀ ਤਾਕਤ ਨਾਲ ਚੋਣ ਮੈਦਾਨ ਵਿਚ ਉਤਰ ਕੇ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ ਤੇ ਆਮ ਆਦਮੀ ਪਾਰਟੀ ਨੂੰ ਲੋਕਾਂ ਦੀ ਨਾਰਾਜ਼ਗੀ ਦਾ ਕਰਾਰਾ ਜਵਾਬ ਮਿਲੇਗਾ ।
ਪਠਾਨਕੋਟ, 26 ਨਵੰਬਰ (ਸੁਮਿਤ)- ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਗੱਠਜੋੜ ਨੂੰ ਲੈ ਕੇ ਭਾਜਪਾ ਯੁਵਾ ਆਗੂ ਅੰਕੁਰ ਬਾਦਲ ਨੇ ਪੰਜਾਬ ਦੇ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਦਾ ਇਹ ਸਿਆਸੀ ਗੱਠਜੋੜ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੀ ਸਿਆਸਤ ਨੂੰ ਇਕ ਤਰ੍ਹਾਂ ਦੀ ਨਵੀਂ ਦਿਸ਼ਾ ਦੇਵੇਗਾ । ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ-ਅਕਾਲੀ ਗੱਠਜੋੜ ਪੂਰੀ ਤਾਕਤ ਨਾਲ ਚੋਣ ਮੈਦਾਨ ਵਿਚ ਉਤਰ ਕੇ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ ਤੇ ਆਮ ਆਦਮੀ ਪਾਰਟੀ ਨੂੰ ਲੋਕਾਂ ਦੀ ਨਾਰਾਜ਼ਗੀ ਦਾ ਕਰਾਰਾ ਜਵਾਬ ਮਿਲੇਗਾ । ਅੰਕੁਰ ਨੇ ‘ਆਪ’ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਵਿਚ ਵਿਕਾਸ ਦੇ ਨਾਮ ’ਤੇ ਸਿਰਫ ਤੇ ਸਿਰਫ ਇਸ਼ਤਿਹਾਰਬਾਜ਼ੀ ਹੀ ਕੀਤੀ ਜਾ ਰਹੀ ਹੈ ਜਦਕਿ ਜ਼ਮੀਨੀ ਪੱਧਰ ’ਤੇ ਹਾਲਾਤ ਇਸ ਦੇ ਉਲਟ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਸੂਬਾ ਸਰਕਾਰ ਲੋਕਾਂ ਨੂੰ ਲਾਲਚ ਤੇ ਵਾਅਦਿਆਂ ਰਾਹੀਂ ਭਰਮਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਪੰਜਾਬ ਦੀ ਜਨਤਾ ਹੁਣ ਸਰਕਾਰ ਦੇ ਦਾਅਵਿਆਂ ਤੇ ਜ਼ਮੀਨੀ ਹਕੀਕਤ ਵਿਚਲੇ ਫਰਕ ਨੂੰ ਚੰਗੀ ਤਰ੍ਹਾਂ ਸਮਝ ਚੁੱਕੀ ਹੈ।