27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਹੋਣ ’ਤੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸੁੱਚਾ ਸਿੰਘ ਲੰਗਾਹ ਨੂੰ ਵਧਾਈਆਂ ਦਿੱਤੀਆਂ

ਬਟਾਲਾ, 27 ਨਵੰਬਰ (ਸਤਿੰਦਰ ਸਿੰਘ)- ਪੰਜਾਬ ਤੇ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਦੀ ਸਥਾਨਕ ਇਕਾਈ ਬੇਰਿੰਗ ਕ੍ਰਿਸ਼ਚੀਅਨ ਕਾਲਜ਼ ਯੂਨੀਅਨ ਵਲੋਂ 7ਵੇਂ ਤਨਖਾਹ ਕਮਿਸ਼ਨ ਦੀ ਮੰਗ ਨੂੰ ਲੈ ਕੇ ਮੈਨੇਜਮੇਂਟ ਦੇ ਵਿਰੁੱਧ ਪਿਛਲੇ ਦਿਨਾਂ ਤੋਂ ਸ਼ੁਰੂ ਕੀਤਾ ਗਿਆ ਧਰਨਾ ਨਿਰੰਤਰ ਜਾਰੀ ਹੈ। ਪੀ.

Ad Position 21
No active advertisement
ਅਕਾਲੀ-ਭਾਜਪਾ ਗੱਠਜੋੜ ਹੋਣ ’ਤੇ ਜਥੇਦਾਰ ਸੁੱਚਾ ਸਿੰਘ ਲੰਗਾਹ ਨੂੰ ਵਧਾਈ ਦਿੰਦੇ ਆਗੂ ਤੇ ਵਰਕਰ। ਅਜੀਤ ਤਸਵੀਰ 28-11-2026
ਬਟਾਲਾ, 27 ਨਵੰਬਰ (ਸਤਿੰਦਰ ਸਿੰਘ)- ਪੰਜਾਬ ਤੇ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਦੀ ਸਥਾਨਕ ਇਕਾਈ ਬੇਰਿੰਗ ਕ੍ਰਿਸ਼ਚੀਅਨ ਕਾਲਜ਼ ਯੂਨੀਅਨ ਵਲੋਂ 7ਵੇਂ ਤਨਖਾਹ ਕਮਿਸ਼ਨ ਦੀ ਮੰਗ ਨੂੰ ਲੈ ਕੇ ਮੈਨੇਜਮੇਂਟ ਦੇ ਵਿਰੁੱਧ ਪਿਛਲੇ ਦਿਨਾਂ ਤੋਂ ਸ਼ੁਰੂ ਕੀਤਾ ਗਿਆ ਧਰਨਾ ਨਿਰੰਤਰ ਜਾਰੀ ਹੈ। ਪੀ.ਸੀ.ਸੀ.ਟੀ.ਯੂ. ਦੇ ਵਿੱਤ ਸਕੱਤਰ ਡਾ: ਲਲਿਤ ਕੁਮਾਰ, ਪ੍ਰੋ. ਹਰਪ੍ਰਭਦੀਪ ਸਿੰਘ, ਪ੍ਰੋ. ਜਗਦੀਪ ਸਿੰਘ ਤੇ ਪ੍ਰੋ. ਮਨਦੀਪ ਸੰਧੂ ਨੇ ਦੱਸਿਆ ਕਿ ਪਿਛਲੇ ਲਗਭਗ 18/ 19 ਸਾਲਾਂ ਤੋਂ ਕਾਲਜ ’ਚ ਆਪਣੀਆਂ ਸੇਵਾਵਾਂ ਬਤੌਰ ਪੱਕੇ ਤੌਰ ’ਤੇ ਨਿਯੁਕਤ ਹੋਣ ਤੋਂ ਬਾਅਦ ਦੇ ਰਹੇ ਹਨ ਪਰ ਪਿਛਲੇ ਦੌ ਸਾਲਾਂ ਤੋਂ ਸੱਤਵੇਂ ਤਨਖ਼ਾਹ ਕਮਿਸ਼ਨ ਦਾ ਪੂਰਾ ਲਾਭ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਪੁਰਜ਼ੋਰ ਮੰਗ ਕੀਤੀ ਕਿ ਪੰਜਾਬ ਸਰਕਾਰ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਿਯਮਾਂ ਤਹਿਤ ਇਨ੍ਹਾਂ ਪ੍ਰੋਫੈਸਰਾਂ ਨੂੰ ਸੱਤਵੇਂ ਤਨਖ਼ਾਹ ਕਮਿਸ਼ਨ ਦਾ ਪੂਰਾ ਲਾਭ ਮਿਲਣਾ ਚਾਹੀਦਾ ਹੈ। ਡਾ: ਲਲਿਤ ਕੁਮਾਰ, ਵਿੱਤ ਸਕੱਤਰ, ਪੀ.ਸੀ.ਸੀ.ਟੀ.ਯੂ. ਨੇ ਪੰਜਾਬ ਸਰਕਾਰ ਦੇ ਉਦਾਸੀਨ ਰਵੱਈਏ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ। ਪੰਜਾਬ ਸਰਕਾਰ ਦੇ ਰਵੱਈਏ ਵਿਰੁੱਧ ਮਿ ਤੀ 28 ਨਵੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਖੇਤਰੀ ਰੈਲੀ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕੇ ਦਿੜ੍ਹਬਾ ਵਿਖੇ 8 ਦਸੰਬਰ ਨੂੰ ਸੂਬਾ ਪੱਧਰੀ ਰੈਲੀ ਕਰਨ ਦਾ ਐਲਾਨ ਕੀਤਾ ਹੈ। ਇਸ ਮੌਕੇ ਧਰਨੇ ਵਿੱਚ ਡਾ. ਰਜਨੀ ਬਾਲਾ, ਪ੍ਰੋ. ਰਾਜੀਵ ਮੈਕਮੂਲਨ, ਪ੍ਰੋ. ਹਰਪ੍ਰਭਦੀਪ ਸਿੰਘ, ਪ੍ਰੋ. ਜਗਦੀਪ ਸਿੰਘ, ਪ੍ਰੋ. ਕਿਰਨਦੀਪ ਕੌਰ ਯੂਨੀਅਨ ਦੇ ਲਗਭਗ ਸਾਰੇ ਹੀ ਕਾਰਕੁੰਨ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਢਾਈ ਕਿੱਲੋ ਹੈਰੋਇਨ ਸਮੇਤ 3 ਨੌਜਵਾਨ ਗ੍ਰਿਫਤਾਰ 2 ਮੋਟਰਸਾਈਕਲ, 2 ਪਿਸਤੌਲ, ਕਾਰਤੂਸ ਤੇ ਡਰੱਗ ਮਨੀ ਬਰਾਮਦ ਅਗਲੀ ਖ਼ਬਰ ਘੁਮਾਣ ਦੇ ਮੁੱਖ ਬਾਜ਼ਾਰ ’ਚ ਬਰਤਨ ਸਟੋਰ ’ਚ ਲੱਗੀ ਭਿਆਨਕ ਅੱਗ, ਕਰੋੜਾਂ ਦਾ ਨੁਕਸਾਨ
Ad Position 24