ਹੈਰੋਇਨ ਸਮੇਤ 2 ਵਿਅਕਤੀ ਕਾਬੂ
ਨੌਸ਼ਹਿਰਾ ਮੱਝਾ ਸਿੰਘ, 27 ਨਵੰਬਰ (ਰਵੀ ਭਗਤ)-ਚੌਕੀ ਨੌਸ਼ਹਿਰਾ ਮੱਝਾ ਸਿੰਘ ਵਲੋਂ 3. 50 ਮਿਲੀਗ੍ਰਾਮ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ।
ਨੌਸ਼ਹਿਰਾ ਮੱਝਾ ਸਿੰਘ, 27 ਨਵੰਬਰ (ਰਵੀ ਭਗਤ)-ਚੌਕੀ ਨੌਸ਼ਹਿਰਾ ਮੱਝਾ ਸਿੰਘ ਵਲੋਂ 3.50 ਮਿਲੀਗ੍ਰਾਮ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਏ.ਐਸ.ਆਈ. ਨਿਰਮਲ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਨਾਲ ਗਸ਼ਤ ਦੌਰਾਨ ਪਿੰਡ ਚੂਹੜ ਚੱਕ ਤੋਂ ਛੀਨਾ ਰੇਲ ਵਾਲਾ ਵੱਲ ਆ ਰਹੇ ਸਨ, ਜਦ ਉਹ ਪਿੰਡ ਦੀ ਪੱਕੀ ਸੜਕ ’ਤੇ ਬਣੇ ਟਿਊਬਵੈੱਲ ਨੇੜੇ ਪਹੁੰਚੇ ਤਾਂ 2 ਸ਼ੱਕੀ ਵਿਅਕਤੀ ਦਿਖਾਈ ਦਿੱਤੇ, ਜਿਨਾਂ ਨੂੰ 3.50 ਮਿਲੀਗ੍ਰਾਮ ਹੈਰੋਇਨ, ਸਿਲਵਰ ਦੀ ਅੱਧਜਲੀ ਪੰਨੀ, ਲਾਈਟਰ, 10 ਦਾ ਨੋਟ ਸਮੇਤ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕੀਤਾ ਗਿਆ। ਚੌਕੀ ਇੰਚਾਰਜ ਬਲਜੀਤ ਸਿੰਘ ਨੇ ਦੱਸਿਆ ਕਿ ਦੋਸ਼ੀ ਉਪਕਾਰਦੀਪ ਸਿੰਘ ਉਰਫ ਲੱਕੀ ਪੁੱਤਰ ਬਲਦੇਵ ਸਿੰਘ ਵਾਸੀ ਚੂਹੜ ਚੱਕ ਤੇ ਗੁਰਜੀਤ ਸਿੰਘ ਬਾਊ ਪੁੱਤਰ ਪ੍ਰੀਤਮ ਸਿੰਘ ਵਾਸੀ ਛੀਨਾ ਰੇਲ ਵਾਲਾ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ ਹੈ।