27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਟਰਾਂਸਫਾਰਮਰਾਂ ’ਚੋਂ ਤੇਲ ਚੋਰੀ

ਕੋਟਲੀ ਸੂਰਤ ਮੱਲ੍ਹੀ, 27 ਨਵੰਬਰ (ਕੁਲਦੀਪ ਸਿੰਘ ਨਾਗਰਾ)-ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਪੈਂਦੇ ਪਿੰਡ ਦਰਗਾਬਾਦ ਤੇ ਲੁਕਮਾਨੀਆ ਦੇ ਟਰਾਂਸਫਾਰਮਰਾਂ ਵਿਚੋਂ ਚੋਰਾਂ ਵਲੋਂ ਤੇਲ ਚੋਰੀ ਕਰ ਲਿਆ ਗਿਆ, ਜਿਸ ਨਾਲ ਕਈ ਟਿਊਬਵੈੱਲ ਮੋਟਰਾਂ ਦੀ ਬਿਜਲੀ ਸਪਲਾਈ ਬੰਦ ਹੋ ਗਈ। ਕਿਸਾਨ ਪਰਮਜੀਤ ਸਿੰਘ ਲੁਕਮਾਨੀਆ ਨੇ ਦੱਸਿਆਂ ਕਿ ਉਨ੍ਹਾਂ ਦੇ ਖੇਤਾਂ ਵਿਚ ਲੱਗੇ 25 ਕੇ.

Ad Position 21
No active advertisement
ਅਜੀਤ ਡੈਸਕ 28-11-2026
ਕੋਟਲੀ ਸੂਰਤ ਮੱਲ੍ਹੀ, 27 ਨਵੰਬਰ (ਕੁਲਦੀਪ ਸਿੰਘ ਨਾਗਰਾ)-ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਪੈਂਦੇ ਪਿੰਡ ਦਰਗਾਬਾਦ ਤੇ ਲੁਕਮਾਨੀਆ ਦੇ ਟਰਾਂਸਫਾਰਮਰਾਂ ਵਿਚੋਂ ਚੋਰਾਂ ਵਲੋਂ ਤੇਲ ਚੋਰੀ ਕਰ ਲਿਆ ਗਿਆ, ਜਿਸ ਨਾਲ ਕਈ ਟਿਊਬਵੈੱਲ ਮੋਟਰਾਂ ਦੀ ਬਿਜਲੀ ਸਪਲਾਈ ਬੰਦ ਹੋ ਗਈ। ਕਿਸਾਨ ਪਰਮਜੀਤ ਸਿੰਘ ਲੁਕਮਾਨੀਆ ਨੇ ਦੱਸਿਆਂ ਕਿ ਉਨ੍ਹਾਂ ਦੇ ਖੇਤਾਂ ਵਿਚ ਲੱਗੇ 25 ਕੇ.ਵੀ.ਏ. ਟਰਾਂਸਫਾਰਮਰ ਵਿਚੋਂ ਬੀਤੀ ਰਾਤ ਚੋਰਾਂ ਵਲੋਂ ਤੇਲ ਚੋਰੀ ਕਰ ਲਿਆ ਗਿਆ ਜਿਸ ਨਾਲ ਮੋਟਰਾਂ ਬੰਦ ਹੋ ਗਈਆਂ ਹਨ। ਪਿੰਡ ਦਰਗਾਬਾਦ ਦੇ ਕਿਸਾਨਾਂ ਨੇ ਦੱਸਿਆ ਕਿ ਖੇਤਾਂ ਵਿਚ ਲੱਗੇ 100 ਕੇ.ਵੀ.ਏ. ਟਰਾਂਸਫਾਰਮਰ ’ਚੋਂ ਤੇਲ ਚੋਰੀ ਹੋਣ ਕਰਕੇ ਦਰਜਨ ਦੇ ਕਰੀਬ ਟਿਊਬਵੈੱਲ ਮੋਟਰਾਂ ਬੰਦ ਹੋ ਗਈਆਂ ਹਨ। ਕਿਸਾਨਾਂ ਨੇ ਦੱਸਿਆਂ ਕਿ ਅਜੇ ਕੁਝ ਕੁ ਮਹੀਨੇ ਪਹਿਲਾਂ ਵੀ ਇਸ ਟਰਾਂਸਫਾਰਮਰਾਂ ਦਾ ਤੇਲ ਚੋਰੀ ਹੋਇਆ ਸੀ ਹੁਣ ਫਿਰ ਇਹ ਘਟਨਾ ਵਾਪਰੀ ਹੈ। ਕਿਸਾਨਾਂ ਨੇ ਪੁਲਿਸ ਪ੍ਰਸ਼ਾਸਨ ਨੂੰ ਚੋਰੀਆਂ ਦੀਆਂ ਘਟਨਾਵਾਂ ਨੂੰ ਠੱਲ ਪਾਉਣ ਦੀ ਮੰਗ ਕੀਤੀ ਤੇ ਪਾਵਰਕਾਮ ਨੂੰ ਟਰਾਂਸਫਾਰਮਰਾਂ ’ਚ ਤੇਲ ਪਾ ਕੇ ਬਿਜਲੀ ਸਪਲਾਈ ਮੁੜ ਚਾਲੂ ਕਰਨ ਲਈ ਕਿਹਾ।
Ad Position 22
No active advertisement
ਪਿਛਲੀ ਖ਼ਬਰ ਬੀ.ਐਮ.ਐਸ.ਐਮ. ਕਾਲਜ ਦੇ ਬੀ.ਐੱਡ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਲਗਾਇਆ ਅਗਲੀ ਖ਼ਬਰ ਹੈਰੋਇਨ ਸਮੇਤ 2 ਵਿਅਕਤੀ ਕਾਬੂ
Ad Position 24