28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਬੀ.ਐਮ.ਐਸ.ਐਮ. ਕਾਲਜ ਦੇ ਬੀ.ਐੱਡ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਲਗਾਇਆ

ਗੁਰਦਾਸਪੁਰ, 27 ਨਵੰਬਰ (ਅਸ਼ੋਕ ਸ਼ਰਮਾ)- ਬੀ. ਐਮ.

Ad Position 21
No active advertisement
ਅਜੀਤ ਡੈਸਕ 28-11-2026
ਗੁਰਦਾਸਪੁਰ, 27 ਨਵੰਬਰ (ਅਸ਼ੋਕ ਸ਼ਰਮਾ)- ਬੀ.ਐਮ.ਐਸ.ਐਮ. ਕਾਲਜ ਆਫ ਐਜੂਕੇਸ਼ਨ ਪੁਰਾਣਾ ਸ਼ਾਲਾ ਦੇ ਵਿਦਿਆਰਥੀਆਂ ਦਾ ਗੁਰੂ ਦੀ ਨਗਰੀ ਅੰਮ੍ਰਿਤਸਰ ਵਿਖੇ ਵਿੱਦਿਅਕ ਟੂਰ ਲਗਾਇਆ ਗਿਆ ਜਿਸ ਦੀ ਅਗਵਾਈ ਚੇਅਰਮੈਨ ਇੰਜ: ਕੁਲਵਿੰਦਰ ਸਿੰਘ ਤੇ ਐੱਮ.ਡੀ. ਸੁਰਿੰਦਰ ਕੌਰ ਵਲੋਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਬੀ.ਐੱਡ ਸਮੈਸਟਰ ਤੀਜਾ ਦੇ ਵਿਦਿਆਰਥੀਆਂ ਨੂੰ ਅੰਮ੍ਰਿਤਸਰ ਸਥਿਤ ਪਿੰਗਲਵਾੜਾ (ਬ੍ਰਾਂਚ ਮਾਨਾਵਾਲਾ) ਲਿਜਾਇਆ ਗਿਆ। ਇਸ ਤੋਂ ਬਾਅਦ ਵਿਦਿਆਰਥੀਆਂ ਨੂੰ ਸ਼੍ਰੀ ਦਰਬਾਰ ਸਾਹਿਬ ਲਿਜਾਇਆ ਗਿਆ ਜਿੱਥੇ ਸ੍ਰੀ ਦਰਬਾਰ ਸਾਹਿਬ ਅੰਦਰ ਬਣੇ ਡਿਜੀਟਲ ਮਿਊਜ਼ਿਅਮ ’ਚ ਉਨ੍ਹਾਂ ਨੇ ਪੰਜਾਬ ਦੇ ਇਤਿਹਾਸ ਬਾਰੇ ਜਾਣਕਾਰੀ ਹਾਸਲ ਕੀਤੀ। ਸੰਸਥਾ ਦੇ ਚੇਅਰਮੈਨ ਇੰਜੀ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਬੀ.ਐਮ.ਐਸ.ਐਮ ਗਰੁੱਪ ਪੁਰਾਣਾ ਸ਼ਾਲਾ ਬੇਟ ਇਲਾਕੇ ’ਚ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਪ੍ਰਦਾਨ ਕਰਵਾ ਰਿਹਾ ਹੈ। ਕਾਲਜ ਵਿਚ ਸੈਸ਼ਨ 2026-27 ਲਈ ਈ.ਟੀ.ਟੀ, ਓ.ਟੀ, ਐਮਰਜੈਂਸੀ ਕਮ ਐਂਬੂਲੈਂਸ ਅਟੈਂਡੈਂਟ, ਨੈਨੀ ਕੇਅਰ, ਹੋਮ ਬੇਸਡ ਕੇਅਰ ਹੈਲਪਰਦਾ ਦਾਖਲਾ ਚੱਲ ਰਿਹਾ ਹੈ। ਇਛੁੱਕ ਵਿਦਿਆਰਥੀਆਂ ਸਬੰਧਿਤ ਕੋਰਸਾਂ ਬਾਰੇ ਕਾਲਜ ਵਿਚ ਸਥਾਪਿਤ ਹੈਲਪ ਡੈਸਕ ਤੋਂ ਜਾਣਕਾਰੀ ਲੈ ਸਕਦੇ ਹਨ। ਬੀ.ਐਮ.ਐਸ.ਐਮ ਗਰੁੱਪ ਆਫ ਇੰਸਟੀਚਿਊਟ ਪੁਰਾਣਾ ਸ਼ਾਲਾ ਤੇ ਕਲਾਨੌਰ ਸਿੱਖਿਆ ਦੇ ਖੇਤਰ ਵਿਚ ਸਰਹੱਦੀ ਤੇ ਪੈਂਡੂ ਵਿਦਿਆਰਥੀਆਂ ਨੂੰ ਚੰਗੀ ਤਾਲੀਮ ਦੇ ਕੇ ਆਪਣਾ ਵ਼ਡਮੁੱਲਾ ਯੋਗਦਾਨ ਪਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਅਦਾਲਤ ਦੇ ਆਦੇਸ਼ ’ਤੇ ਪੈਲ਼ੀ ’ਤੇ ਕਬਜ਼ਾ ਦਿਵਾਉਣ ਪਹੁੰਚੀ ਪੁਲਿਸ, ਕਬਜ਼ਾਧਾਰੀ ਬਜ਼ੁਰਗ ਨੇ ਨਿਗਲੀ ਜ਼ਹਿਰੀਲੀ ਦਵਾਈ ਅਗਲੀ ਖ਼ਬਰ ਟਰਾਂਸਫਾਰਮਰਾਂ ’ਚੋਂ ਤੇਲ ਚੋਰੀ
Ad Position 24