28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਅਕਾਲੀ ਭਾਜਪਾ ਗੱਠਜੋੜ ਪੰਜਾਬ ਦੇ ਹਿੱਤਾਂ ਲਈ ਨਹੀਂ, ਸਗੋਂ ਸਿਆਸੀ ਹੋਂਦ ਬਚਾਉਣ ਲਈ ਕੀਤਾ ਗਿਆ : ਰੰਧਾਵਾ

ਵਡਾਲਾ ਬਾਂਗਰ, 27 ਨਵੰਬਰ (ਭੁੰਬਲੀ)- ਕਾਂਗਰਸ ਦੇ ਲੋਕ ਸਭਾ ਮੈਂਬਰ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅਕਾਲੀ ਦਲ-ਭਾਜਪਾ ਦੇ ਹੋਏ ਗੱਠਜੋੜ ਪ੍ਰਤੀ ਟਿੱਪਣੀ ਕਰਦਿਆਂ ਕਿਹਾ ਕਿ ਇਹ ਗੱਠਜੋੜ ਕੋਈ ਪੰਜਾਬ ਦੇ ਹਿੱਤਾਂ ਲਈ ਨਹੀਂ ਸਗੋਂ ਸੁਖਬੀਰ ਸਿੰਘ ਬਾਦਲ ਨੇ ਸੂਬੇ ਅੰਦਰ ਆਪਣੀ ਸਿਆਸੀ ਹੌਂਦ ਨੂੰ ਬਚਾਉਣ ਲਈ ਕੀਤਾ ਹੈ। ਸ: ਰੰਧਾਵਾ ਨੇ ਕਿਹਾ ਕਿ ਕਿਸੇ ਸਮੇਂ ਸ: ਪ੍ਰਕਾਸ਼ ਸਿੰਘ ਬਾਦਲ ਨੇ ਕਿਸਾਨੀ ਅੰਦੋਲਨ ਵੇਲੇ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਭਾਜਪਾ ਨਾਲੋਂ ਨਾਤਾ ਤੋੜਿਆ ਸੀ ਪਰ ਅੱਜ ਸੁਖਬੀਰ ਸਿੰਘ ਬਾਦਲ ਨੇ ਉਸੇ ਕਿਸਾਨੀ ਤੇ ਪੰਜਾਬ ਵਿਰੋਧੀ ਭਾਜਪਾ ਨਾਲ ਹੱਥ ਮਿਲਾ ਕੇ ਪੰਜਾਬ ਦੀ ਪਿੱਠ ’ਤੇ ਛੁਰਾ ਮਾਰਿਆ ਹੈ।

Ad Position 21
No active advertisement
ਸੁਖਜਿੰਦਰ ਸਿੰਘ ਰੰਧਾਵਾ 28-11-2026
ਵਡਾਲਾ ਬਾਂਗਰ, 27 ਨਵੰਬਰ (ਭੁੰਬਲੀ)- ਕਾਂਗਰਸ ਦੇ ਲੋਕ ਸਭਾ ਮੈਂਬਰ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅਕਾਲੀ ਦਲ-ਭਾਜਪਾ ਦੇ ਹੋਏ ਗੱਠਜੋੜ ਪ੍ਰਤੀ ਟਿੱਪਣੀ ਕਰਦਿਆਂ ਕਿਹਾ ਕਿ ਇਹ ਗੱਠਜੋੜ ਕੋਈ ਪੰਜਾਬ ਦੇ ਹਿੱਤਾਂ ਲਈ ਨਹੀਂ ਸਗੋਂ ਸੁਖਬੀਰ ਸਿੰਘ ਬਾਦਲ ਨੇ ਸੂਬੇ ਅੰਦਰ ਆਪਣੀ ਸਿਆਸੀ ਹੌਂਦ ਨੂੰ ਬਚਾਉਣ ਲਈ ਕੀਤਾ ਹੈ। ਸ: ਰੰਧਾਵਾ ਨੇ ਕਿਹਾ ਕਿ ਕਿਸੇ ਸਮੇਂ ਸ: ਪ੍ਰਕਾਸ਼ ਸਿੰਘ ਬਾਦਲ ਨੇ ਕਿਸਾਨੀ ਅੰਦੋਲਨ ਵੇਲੇ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਭਾਜਪਾ ਨਾਲੋਂ ਨਾਤਾ ਤੋੜਿਆ ਸੀ ਪਰ ਅੱਜ ਸੁਖਬੀਰ ਸਿੰਘ ਬਾਦਲ ਨੇ ਉਸੇ ਕਿਸਾਨੀ ਤੇ ਪੰਜਾਬ ਵਿਰੋਧੀ ਭਾਜਪਾ ਨਾਲ ਹੱਥ ਮਿਲਾ ਕੇ ਪੰਜਾਬ ਦੀ ਪਿੱਠ ’ਤੇ ਛੁਰਾ ਮਾਰਿਆ ਹੈ। ਸ: ਰੰਧਾਵਾ ਨੇ ਕਿਹਾ ਕਿ ਜਾਂ ਤਾਂ ਕਿਸਾਨੀ ਅੰਦੋਲਨ ਵੇਲੇ ਅਕਾਲੀ ਦਲ ਨੇ ਕਿਸਾਨ ਹਿਤੈਸ਼ੀ ਹੋਣ ਦਾ ਨਾਟਕ ਕੀਤਾ ਸੀ ਜਾਂ ਫਿਰ ਅੱਜ ਸੁਖਬੀਰ ਸਿੰਘ ਬਾਦਲ ਨੇ ਆਪਣੇ ਪਿਤਾ ਦੀ ਸਿਆਸੀ ਵਿਰਾਸਤ ਅਤੇ ਪੰਜਾਬ ਨਾਲ ਧੋਖਾ ਕਰਕੇ ਸੱਤਾ ਦੇ ਲਾਲਚ ਦੀ ਖਾਤਰ ਭਾਜਪਾ ਅੱਗੇ ਗੋਡੇ ਟੇਕ ਦਿੱਤੇ ਹਨ।
Ad Position 22
No active advertisement
ਪਿਛਲੀ ਖ਼ਬਰ ਅਣ-ਐਲਾਨੇ ਬਿਜਲੀ ਕੱਟਾਂ ਨੇ ਲੋਕਾਂ ਦਾ ਕੀਤਾ ਜਿਉਣਾ ਮੁਹਾਲ, ਕਿਸਾਨ ਵੀ ਪ੍ਰੇਸ਼ਾਨ ਅਗਲੀ ਖ਼ਬਰ ਕਾਂਗਰਸੀ ਆਗੂ ਰਜਨੀਸ਼ ਸ਼ਰਮਾ ਦੀ ਭਾਜਪਾ ਆਗੂ ਕਾਹਲੋਂ ਨਾਲ ਮੁਲਾਕਾਤ ਦੇ ਹੋਏ ਚਰਚੇ
Ad Position 24