28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ ਪ੍ਰਧਾਨ ਧਾਮੀ ਤੇ ਹੋਰਨਾਂ ਵਲੋਂ ਦੁੱਖ ਦਾ ਇਜ਼ਹਾਰ

ਅੰਮ੍ਰਿਤਸਰ, 27 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ, ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਬੁੱਟਰ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਮਾਤਾ, ਬੀਬੀ ਮਲਕੀਤ ਕੌਰ (ਪਤਨੀ ਸ: ਭਾਨ ਸਿੰਘ) ਸਦੀਵੀਂ ਵਿਛੋੜਾ ਦੇ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ। ਉਹ ਕਰੀਬ 92 ਵਰ੍ਹਿਆਂ ਦੇ ਸਨ।

Ad Position 21
No active advertisement
ਸਵ: ਮਾਤਾ ਮਲਕੀਤ ਕੌਰ ਦੀ ਫਾਈਲ ਤਸਵੀਰ। 28-11-2026
ਅੰਮ੍ਰਿਤਸਰ, 27 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ, ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਬੁੱਟਰ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਮਾਤਾ, ਬੀਬੀ ਮਲਕੀਤ ਕੌਰ (ਪਤਨੀ ਸ: ਭਾਨ ਸਿੰਘ) ਸਦੀਵੀਂ ਵਿਛੋੜਾ ਦੇ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ। ਉਹ ਕਰੀਬ 92 ਵਰ੍ਹਿਆਂ ਦੇ ਸਨ। ਗਿਆਨੀ ਪਰਵਿੰਦਰਪਾਲ ਸਿੰਘ ਅਨੁਸਾਰ ਮਾਤਾ ਜੀ ਦਾ ਅੰਤਿਮ ਸੰਸਕਾਰ, ਉਨ੍ਹਾਂ ਦੇ ਭਤੀਜੇ ਦੇ ਵਿਦੇਸ਼ ਤੋਂ ਪਰਤਣ ’ਤੇ 2 ਦਸੰਬਰ ਨੂੰ ਕਾਦੀਆਂ ਨੇੜਲੇ ਪਿੰਡ ਬੁੱਟਰ ਕਲਾਂ ਵਿਖੇ ਕੀਤਾ ਜਾਵੇਗਾ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਨੇ ਸ਼ੋਕ ਬਿਆਨ ’ਚ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਮਾਤਾ ਮਲਕੀਤ ਕੌਰ ਦਾ ਅਕਾਲ ਚਲਾਣਾ ਪਰਿਵਾਰ ਲਈ ਵੱਡਾ ਘਾਟਾ ਹੈ। ਇਸੇ ਦੌਰਾਨ ਪ੍ਰਧਾਨ ਧਾਮੀ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਗੁਰਪ੍ਰੀਤ ਸਿੰਘ ਝੱਬਰ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਓ. ਐੱਸ. ਡੀ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਜਸਵਿੰਦਰ ਸਿੰਘ ਜੱਸੀ ਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਮੇਜਰ ਸਿੰਘ ਨੇ ਵੀ ਦੁੱਖ ਦੀ ਘੜੀ ਵਿਚ ਗਿਆਨੀ ਪਰਵਿੰਦਰਪਾਲ ਸਿੰਘ ਤੇ ਸਮੁੱਚੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਗਠਜੋੜ ਹੋਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਕਲਾਨੌਰ ਦਫ਼ਤਰ ’ਚ ਅਕਾਲੀ-ਭਾਜਪਾ ਵਰਕਰਾਂ ਨੇ ਖ਼ੁਸ਼ੀ ਮਨਾਈ ਅਗਲੀ ਖ਼ਬਰ ਕਰਮਚਾਰੀ ਭਵਿੱਖ ਨਿਧੀ ਸੰਗਠਨ ਨੇ ‘ਨਿਧੀ ਆਪ ਕੇ ਨਿਕਟ 2.0’ ਅਧੀਨ ਪ੍ਰੋਗਰਾਮ ਕਰਵਾਏ
Ad Position 24