ਗਠਜੋੜ ਹੋਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਕਲਾਨੌਰ ਦਫ਼ਤਰ ’ਚ ਅਕਾਲੀ-ਭਾਜਪਾ ਵਰਕਰਾਂ ਨੇ ਖ਼ੁਸ਼ੀ ਮਨਾਈ
ਕਲਾਨੌਰ, 27 ਨਵੰਬਰ (ਪੁਰੇਵਾਲ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਤੇ ਭਾਰਤੀ ਜਨਤਾ ਪਾਰਟੀ ਵਲੋਂ ਬੀਤੇ ਦਿਨ ਕੀਤੇ ਗੱਠਜੋੜ ਦੀ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿਚ ਪੈਂਦੇ ਸ਼੍ਰੋਮਣੀ ਅਕਾਲੀ ਦਲ ਦੇ ਸਥਾਨਕ ਦਫਤਰ ’ਚ ਅਕਾਲੀ ਭਾਜਪਾ ਵਰਕਰਾਂ ਵਲੋਂ ਖੁਸ਼ੀ ਮਨਾਈ ਗਈ। ਜਥੇਦਾਰ ਸੁੱਚਾ ਸਿੰਘ ਲੰਗਾਹ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬਾਦਲ), ਸੁਖਜਿੰਦਰ ਸਿੰਘ ਸੋਨੂ ਲੰਗਾਹ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂ ਨਰਿੰਦਰ ਵਿਜ ਦੀ ਅਗਵਾਈ ਹੇਠ ਇਕੱਠ ਕੀਤਾ ਗਿਆ।
ਸ
ਸ਼੍ਰੋਮਣੀ ਅਕਾਲੀ ਦਲ ਦੇ ਕਲਾਨੌਰ ਦਫ਼ਤਰ ’ਚ ਜਥੇਦਾਰ ਸੁੱਚਾ ਸਿੰਘ ਲੰਗਾਹ, ਸੁਖਜਿੰਦਰ ਸਿੰਘ ਸੋਨੂ ਲੰਗਾਹ, ਭਾਜਪਾ ਆਗੂ ਨਰਿੰਦਰ ਵਿੱਜ ਵਰਕਰਾਂ ਸਮੇਤ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ। ਤਸਵੀਰ: ਪੁਰੇਵਾਲ
28-11-2026
ਕਲਾਨੌਰ, 27 ਨਵੰਬਰ (ਪੁਰੇਵਾਲ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਤੇ ਭਾਰਤੀ ਜਨਤਾ ਪਾਰਟੀ ਵਲੋਂ ਬੀਤੇ ਦਿਨ ਕੀਤੇ ਗੱਠਜੋੜ ਦੀ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿਚ ਪੈਂਦੇ ਸ਼੍ਰੋਮਣੀ ਅਕਾਲੀ ਦਲ ਦੇ ਸਥਾਨਕ ਦਫਤਰ ’ਚ ਅਕਾਲੀ ਭਾਜਪਾ ਵਰਕਰਾਂ ਵਲੋਂ ਖੁਸ਼ੀ ਮਨਾਈ ਗਈ। ਜਥੇਦਾਰ ਸੁੱਚਾ ਸਿੰਘ ਲੰਗਾਹ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬਾਦਲ), ਸੁਖਜਿੰਦਰ ਸਿੰਘ ਸੋਨੂ ਲੰਗਾਹ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂ ਨਰਿੰਦਰ ਵਿਜ ਦੀ ਅਗਵਾਈ ਹੇਠ ਇਕੱਠ ਕੀਤਾ ਗਿਆ। ਇਸ ਦੌਰਾਨ ਇਕੱਤਰ ਵਰਕਰਾਂ ਵੱਲੋਂ ਪਾਰਟੀ ਦੇ ਹਿੱਤ ’ਚ ਨਾਅਰੇਬਾਜ਼ੀ ਕਰਕੇ ਖੁਸ਼ੀ ਮਨਾਈ ਗਈ। ਉਪਰੰਤ ਜਥੇਦਾਰ ਸੁੱਚਾ ਸਿੰਘ ਲੰਗਾਹ ਅਤੇ ਸੋਨੂੰ ਲੰਗਾਹ ਦਾ ਮੂੰਹ ਮਿੱਠਾ ਕਰਵਾ ਕੇ ਵਰਕਰਾਂ ਵਿੱਚ ਲੱਡੂ ਵੰਡੇ ਗਏ। ਇਸ ਮੌਕੇ ਜਥੇ: ਸੁੱਚਾ ਸਿੰਘ ਲੰਗਾਹ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਗੱਠਜੋੜ ਦਾ ਫੈਸਲਾ ਭਵਿੱਖ ਲਈ ਪੰਜਾਬ ਸੂਬੇ ਲਈ ਸਾਰਥਿਕ ਸਿੱਧ ਹੋਵੇਗਾ ਜਿਸ ਦੇ ਨਤੀਜੇ ਸਰਕਾਰ ਬਣਨ ’ਤੇ ਪੰਜਾਬ ਨਿਵਾਸੀਆਂ ਨੂੰ ਵੇਖਣ ਲਈ ਮਿਲਣਗੇ। ਜਥੇਦਾਰ ਲੰਗਾਹ ਨੇ ਕਿਹਾ ਕਿ ਮੌਜੂਦਾ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਪੰਜਾਬ ਦਾ ਵੱਡਾ ਨੁਕਸਾਨ ਕੀਤਾ ਹੈ ਜਿਸ ਦਾ ਖਮਿਆਜ਼ਾ ਪੰਜਾਬ ਵਾਸੀਆਂ ਨੂੰ ਭੁਗਤਣਾ ਪੈ ਰਿਹਾ ਹੈ ਤੇ ਹੁਣ 2027 ਵਿੱਚ ਸੂਬੇ ਵਿੱਚ ਗਠਜੋੜ ਸਰਕਾਰ ਪੰਜਾਬ ਨੂੰ ਮੁੜ ਤਰੱਕੀ ਦੀਆਂ ਲੀਹਾਂ ’ਤੇ ਲਿਆਉਣ ਲਈ ਸੰਜੀਦਗੀ ਨਾਲ ਕੰਮ ਕਰੇਗੀ। ਇਸ ਮੌਕੇ ਇਸਤਰੀ ਅਕਾਲੀ ਦਲ ਦੀ ਹਲਕਾ ਪ੍ਰਧਾਨ ਕਰਨਦੀਪ ਕੌਰ ਭਿੰਡਰ, ਯੂਥ ਅਕਾਲੀ ਦਲ ਦੇ ਸਿਟੀ ਪ੍ਰਧਾਨ ਪ੍ਰਭਜੀਤ ਸਿੰਘ ਬੱਲ, ਯੂਥ ਅਕਾਲੀ ਦਲ ਦੇ ਦਿਹਾਤੀ ਪ੍ਰਧਾਨ ਹਰਸਿਮਰਤ ਸਿੰਘ ਬਾਜਵਾ ਵੈਰੋਕੇ, ਸ਼੍ਰੋਮਣੀ ਅਕਾਲੀ ਦਲ ਆਈ.ਟੀ. ਸੈੱਲ ਦੇ ਹਲਕਾ ਇੰਚਾਰਜ ਅੰਮ੍ਰਿਤਪਾਲ ਸਿੰਘ ਭਿੰਡਰ, ਪੀ.ਏ. ਤੇਜਬੀਰ ਸਿੰਘ ਦਿਓਲ, ਭਾਰਤੀ ਜਨਤਾ ਪਾਰਟੀ ਦੇ ਆਗੂ ਅਸ਼ੋਕ ਕੋਹਲੀ, ਸਿਟੀ ਪ੍ਰਧਾਨ ਜਥੇਦਾਰ ਰਣਜੀਤ ਸਿੰਘ, ਸਾ. ਚੇਅਰਮੈਨ ਨਵਜੋਤ ਸਿੰਘ ਫੱਤੂਪੁਰ, ਬਲਜੀਤ ਸਿੰਘ ਸਿੱਧੂ, ਬਲਵਿੰਦਰ ਸਿੰਘ ਮਾਨੇਪੁਰ, ਦਲਜੀਤ ਸਿੰਘ, ਟਹਿਲ ਸਿੰਘ ਖੰਗੂੜਾ, ਅੰਕੂ ਸੋਈ, ਬਲਵਿੰਦਰ ਸਿੰਘ ਲੋਪਾ, ਅਸ਼ੋਕ ਮਾਹਲਾ, ਜਰਨੈਲ ਸਿੰਘ, ਸਤਨਾਮ ਸਿੰਘ ਪਟਵਾਰੀ, ਜਸਵਿੰਦਰ ਸਿੰਘ ਝੰਗੀ, ਹਰਦੀਪ ਲੰਗਾਹ, ਪ੍ਰੀਤਮ ਸਿੰਘ ਲੱਖਣ, ਗੁਰਜਿੰਦਰ ਅਠਵਾਲ, ਅੰਮ੍ਰਿਤਪਾਲ ਦੋਸਤਪੁਰ, ਸੁਖਵਿੰਦਰ ਸਿੰਘ ਪਕੀਵਾਂ, ਗੁਰਪ੍ਰੀਤ ਸਿੰਘ ਬਾਦਲ, ਬਲਜੀਤ ਸਿੰਘ ਖੰਨਾ, ਗੁਰਪ੍ਰੀਤ ਗੁਰਚਕ, ਅਨੀਤਾ ਕੁਮਾਰੀ ਬਲਾਕ ਪ੍ਰਧਾਨ ਐਸ.ਸੀ. ਵਿੰਗ ਡੇਰਾ ਬਾਬਾ ਨਾਨਕ, ਇੰਦਰਜੀਤ ਕੌਰ ਕਲਾਨੌਰ ਸਰਕਲ ਪ੍ਰਧਾਨ, ਰਾਜ ਕੌਰ ਕਲਾਨੌਰ ਸਰਕਲ ਪ੍ਰਧਾਨ, ਰਾਜਵਿੰਦਰ ਕੌਰ ਬਿਸ਼ਨਕੋਟ ਸਰਕਲ ਪ੍ਰਧਾਨ, ਸੁਖਵਿੰਦਰ ਸਿੰਘ ਕਲਾਨੌਰ, ਜਤਿੰਦਰ ਸਿੰਘ, ਸੁੱਚਾ ਸਿੰਘ ਰਜਾਦਾ ਸਮੇਤ ਵੱਡੀ ਗਿਣਤੀ ਅਕਾਲੀ ਭਾਜਪਾ ਵਰਕਰਾਂ ਵੱਲੋਂ ਖੁਸ਼ੀਆਂ ਮਨਾਈਆਂ ਗਈਆਂ।