ਖਾਲਸਾ ਸਕੂਲ ਵਿਖੇ ਇੰਡੀਅਨ ਡੈਂਟਲ ਐਸੋਸੀਏਸ਼ਨ ਵਲੋਂ ਦੰਦਾਂ ਦਾ ਮੁਫ਼ਤ ਕੈਂਪ
ਧਾਰੀਵਾਲ, 27 ਨਵੰਬਰ (ਸਵਰਨ ਸਿੰਘ)- ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫਤਹਿ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਧਾਰੀਵਾਲ ਵਿਖੇ ਪ੍ਰਿੰਸੀਪਲ ਡਾ. ਗਗਨਜੀਤ ਕੌਰ ਦੀ ਰਹਿਨੁਮਾਈ ਹੇਠ ਦੰਦਾਂ ਦੀ ਦੇਖਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ।
ਧਾਰੀਵਾਲ, 27 ਨਵੰਬਰ (ਸਵਰਨ ਸਿੰਘ)- ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫਤਹਿ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਧਾਰੀਵਾਲ ਵਿਖੇ ਪ੍ਰਿੰਸੀਪਲ ਡਾ. ਗਗਨਜੀਤ ਕੌਰ ਦੀ ਰਹਿਨੁਮਾਈ ਹੇਠ ਦੰਦਾਂ ਦੀ ਦੇਖਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਵਿਚ ਇੰਡੀਅਨ ਡੈਂਟਲ ਐਸੋਸੀਏਸ਼ਨ ਵਲੋਂ ਦੰਦਾਂ ਦੇ ਮਾਹਿਰ ਡਾਕਟਰ ਰਾਜੇਸ਼ ਭਗਤ, ਡਾ. ਰੋਹਿਤ ਪੀਟਰ ਤੇ ਡਾ. ਨਵਪ੍ਰੀਤ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦੰਦਾਂ ਦੀ ਸਹੀ ਦੇਖਭਾਲ, ਮੂੰਹ ਦੀ ਸਫ਼ਾਈ ਤੇ ਦੰ ਦਾਂ ਨੂੰ ਤੰਦਰੁਸਤ ਰੱਖਣ ਸਬੰਧੀ ਅਹਿਮ ਜਾਣਕਾਰੀ ਦਿੱਤੀ। ਇਸ ਮੌਕੇ ਡਾਕਟਰਾਂ ਵਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਦੰਦਾਂ ਦੀ ਮੁਫ਼ਤ ਜਾਂਚ ਵੀ ਕੀਤੀ ਗਈ ਤੇ ਉਨ੍ਹਾਂ ਨੂੰ ਮੁਫ਼ਤ ਟੂਥਬਰਸ਼ ਅਤੇ ਟੂਥਪੇਸਟ ਵੰਡੇ ਗਏ। ਪ੍ਰਿੰਸੀਪਲ ਡਾ. ਗਗਨਜੀਤ ਕੌਰ ਨੇ ਡਾਕਟਰਾਂ ਦੀ ਟੀਮ ਦਾ ਧੰਨਵਾਦ ਕੀਤਾ।