28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸਰਪੰਚ ਜੋਗਾ ਸਿੰਘ ਦਾਲਮ ਤੇ ਉਪ ਚੇਅਰਮੈਨ ਮਹਿੰਦਰ ਸਿੰਘ ਵਲੋਂ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਹੱਕ ’ਚ ਮੀਟਿਗਾਂ

ਧਿਆਨਪੁਰ, 27 ਨਵੰਬਰ (ਕੁਲਦੀਪ ਸਿੰਘ ਸੋਨੂੰ)- ਸਰਪੰਚ ਜੋਗਾ ਸਿੰਘ ਦਾਲਮ ਤੇ ਉਪ ਚੇਅਰਮੈਨ ਮਹਿੰਦਰ ਸਿੰਘ ਦਾਲਮ ਵਲੋਂ ਸਾਬਕਾ ਕੈਬਨਿਟ ਮੰਤਰੀ ਤੇ ਮੌਜੂਦਾ ਵਿਧਾਇਕ ਹਲਕਾ ਫਤਹਿਗੜ੍ਹ ਚੂੜੀਆਂ ਸ: ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਨ੍ਹਾਂ ਦੇ ਹੱਕ ’ਚ ਵੱਖ-ਵੱਖ ਪਿੰਡਾਂ ਵਿਚ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਜੰਗੀ ਪੱਧਰ ’ਤੇ ਸ਼ੁਰੂ ਕੀਤਾ ਹੋਇਆ ਹੈ। ਉਨ੍ਹਾਂ ਵਲੋਂ ਪਿੰਡ-ਪਿੰਡ ਤੇ ਘਰ-ਘਰ ਜਾ ਕੇ ਸ: ਬਾਜਵਾ ਅਤੇ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਲਈ ਸਾਰੇ ਵਰਗਾਂ ਦੇ ਲੋਕਾਂ ਨੂੰ ਮਿਲ ਕੇ ਕਾਂਗਰਸ ਪਾਰਟੀ ਨਾਲ ਜੋੜਨ ਦਾ ਕੰਮ ਤੇਜ਼ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 28-11-2026
ਧਿਆਨਪੁਰ, 27 ਨਵੰਬਰ (ਕੁਲਦੀਪ ਸਿੰਘ ਸੋਨੂੰ)- ਸਰਪੰਚ ਜੋਗਾ ਸਿੰਘ ਦਾਲਮ ਤੇ ਉਪ ਚੇਅਰਮੈਨ ਮਹਿੰਦਰ ਸਿੰਘ ਦਾਲਮ ਵਲੋਂ ਸਾਬਕਾ ਕੈਬਨਿਟ ਮੰਤਰੀ ਤੇ ਮੌਜੂਦਾ ਵਿਧਾਇਕ ਹਲਕਾ ਫਤਹਿਗੜ੍ਹ ਚੂੜੀਆਂ ਸ: ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਨ੍ਹਾਂ ਦੇ ਹੱਕ ’ਚ ਵੱਖ-ਵੱਖ ਪਿੰਡਾਂ ਵਿਚ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਜੰਗੀ ਪੱਧਰ ’ਤੇ ਸ਼ੁਰੂ ਕੀਤਾ ਹੋਇਆ ਹੈ। ਉਨ੍ਹਾਂ ਵਲੋਂ ਪਿੰਡ-ਪਿੰਡ ਤੇ ਘਰ-ਘਰ ਜਾ ਕੇ ਸ: ਬਾਜਵਾ ਅਤੇ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਲਈ ਸਾਰੇ ਵਰਗਾਂ ਦੇ ਲੋਕਾਂ ਨੂੰ ਮਿਲ ਕੇ ਕਾਂਗਰਸ ਪਾਰਟੀ ਨਾਲ ਜੋੜਨ ਦਾ ਕੰਮ ਤੇਜ਼ ਕੀਤਾ ਗਿਆ ਹੈ। ਮੀਟਿੰਗਾਂ ਸਬੰਧੀ ਸਰਪੰਚ ਜੋਗਾ ਸਿੰਘ ਦਾਲਮ ਤੇ ਉਪ ਚੇਅਰਮੈਨ ਮਹਿੰਦਰ ਸਿੰਘ ਦਾਲਮ ਨੇ ਕਿਹਾ ਕਿ ਪਿਛਲਾ ਬੀਤਿਆ ਸਮਾਂ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਸ: ਬਾਜਵਾ ਨੇ ਲੋਕਾਂ ਦੇ ਦਿਲਾਂ ’ਤੇ ਰਾਜ ਕਰਨ ਲਈ ਨੇੜਿਓਂ ਹੋ ਕੇ ਉਨ੍ਹਾਂ ਦਾ ਦੁੱਖ-ਸੁੱਖ ਵਿਚ ਸਾਥ ਦਿੱਤਾ ਅਤੇ ਲੋਕਾਂ ਨੂੰ ਆ ਰਹੀਆਂ ਮੁਸਕਲਾਂ ਦਾ ਹੱਲ ਕੱਢ ਕੇ ਹਲਕੇ ਦੇ ਸਮੁੱਚੀ ਕਾਂਗਰਸੀਆਂ ਨੂੰ ਇਕ ਮਾਲਾ ਵਿਚ ਪਰੋਅ ਕੇ ਰੱਖਿਆ ਹੈ। ਸਰਪੰਚ ਜੋਗਾ ਸਿੰਘ ਨੇ ਹਲਕਾ ਫਤਹਿਗੜ੍ਹ ਚੂੜੀਆਂ ਦੇ ਸਮੁੱਚੇ ਲੋਕਾਂ ਨੂੰ ਅਪੀਲ ਕੀਤੀ ਕਿ 2027 ’ਚ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਜਿੱਤ ਦਰਜ ਕਰਨ ਲਈ ਸ: ਬਾਜਵਾ ਦਾ ਸਾਥ ਦਿਓ। ਇਸ ਸਮੇਂ ਸਰਪੰਚ ਹਰਦੇਵ ਸਿੰਘ ਕੋਟ ਮਜਲਸ, ਸੀਨੀਅਰ ਕਾਂਗਰਸੀ ਆਗੂ ਤੇਜਬੀਰ ਸਿੰਘ ਸਰਵਾਲੀ ਤੇ ਸਰਪੰਚ ਗੁਰਮੀਤ ਸਿੰਘ ਚੰਦੂਮਾਂਝਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੋਵਿੰਦ ਪਬਲਿਕ ਸਕੂਲ ਨੇ ਰਾਸ਼ਟਰੀ ਪੱਧਰ ਦਾ ‘ਨੈਸ਼ਨਲ ਅਕਾਦਮਿਕ ਐਕਸੀਲੈਂਸ ਐਵਾਰਡ ֹ ’ ਹਾਸਿਲ ਕਰਕੇ ਜ਼ਿਲ੍ਹਾ ਗੁਰਦਾਸਪੁਰ... ਅਗਲੀ ਖ਼ਬਰ ਦੂਲਾਨੰਗਲ ’ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Ad Position 24