ਗੋਵਿੰਦ ਪਬਲਿਕ ਸਕੂਲ ਨੇ ਰਾਸ਼ਟਰੀ ਪੱਧਰ ਦਾ ‘ਨੈਸ਼ਨਲ ਅਕਾਦਮਿਕ ਐਕਸੀਲੈਂਸ ਐਵਾਰਡ ֹ ’ ਹਾਸਿਲ ਕਰਕੇ ਜ਼ਿਲ੍ਹਾ ਗੁਰਦਾਸਪੁਰ ਦਾ ਵਧਾਇਆ ਮਾਣ
ਦੀਨਾਨਗਰ, 27 ਨਵੰਬਰ (ਸੋਢੀ/ਸ਼ਰਮਾ/ਘੁੰਮਣ)- ਗੋਬਿੰਦ ਪਬਲਿਕ ਸਕੂਲ ਦੀਨਾਨਗਰ ਨੇ ਸਿੱਖਿਆ ਦੇ ਖੇਤਰ ਵਿਚ ਇਤਿਹਾਸਕ ਮੀਲ ਪੱਥਰ ਪ੍ਰਾਪਤ ਕਰਕੇ ਪੂਰੇ ਗੁਰਦਾਸਪੁਰ ਜ਼ਿਲ੍ਹੇ ਦਾ ਮਾਣ ਵਧਾਇਆ ਹੈ। ਗੋਬਿੰਦ ਪਬਲਿਕ ਸਕੂਲ ਨੂੰ ਸਿੱਖਿਆ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ’ਤੇ ‘ਨੈਸ਼ਨਲ ਅਕਾਦਮਿਕ ਐਕਸੀਲੈਂਸ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ ਹੈ।
ਦੀਨਾਨਗਰ, 27 ਨਵੰਬਰ (ਸੋਢੀ/ਸ਼ਰਮਾ/ਘੁੰਮਣ)- ਗੋਬਿੰਦ ਪਬਲਿਕ ਸਕੂਲ ਦੀਨਾਨਗਰ ਨੇ ਸਿੱਖਿਆ ਦੇ ਖੇਤਰ ਵਿਚ ਇਤਿਹਾਸਕ ਮੀਲ ਪੱਥਰ ਪ੍ਰਾਪਤ ਕਰਕੇ ਪੂਰੇ ਗੁਰਦਾਸਪੁਰ ਜ਼ਿਲ੍ਹੇ ਦਾ ਮਾਣ ਵਧਾਇਆ ਹੈ। ਗੋਬਿੰਦ ਪਬਲਿਕ ਸਕੂਲ ਨੂੰ ਸਿੱਖਿਆ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ’ਤੇ ‘ਨੈਸ਼ਨਲ ਅਕਾਦਮਿਕ ਐਕਸੀਲੈਂਸ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ ਹੈ। ਗੋਬਿੰਦ ਪਬਲਿਕ ਸਕੂਲ ਨੂੰ ਰਾਸ਼ਟਰ ਪੱਧਰ ਦੇ ਚੋਟੀ ਦੇ 50 ਸਕੂਲਾਂ ਵਿਚ ਸਥਾਨ ਪ੍ਰਾਪਤ ਹੋਇਆ ਹੈ ਜੋ ਮਾਣ ਵਾਲੀ ਗੱਲ ਹੈ। ਗੋਬਿੰਦ ਪਬਲਿਕ ਸਕੂਲ ਪੂਰੇ ਗੁਰਦਾਸਪੁਰ ਜ਼ਿਲ੍ਹੇ ਦਾ ਇਕਲੌਤਾ ਸੀ.ਬੀ.ਐਸ.ਈ. ਸਕੂਲ ਹੈ, ਜਿਸ ਨੇ ਇਹ ਵੱਕਾਰੀ ਸਨਮਾਨ ਪ੍ਰਾਪਤ ਕੀਤਾ ਹੈ। ਸਕੂਲ ਦੇ ਉਪ-ਪ੍ਰਧਾਨ ਸੰਦੀਪ ਸਿੰਘ ਸੰਧੂ ਨੇ ਚੰਡੀਗੜ੍ਹ ਵਿਖੇ ਹੋਏ ਸਮਾਗਮ ਦੌਰਾਨ ਇਸ ਵੱਕਾਰੀ ਪੁਰਸਕਾਰ ਨੂੰ ਪ੍ਰਾਪਤ ਕੀਤਾ, ਜਿਸ ਨਾਲ ਸਕੂਲ ਨੂੰ ਰਾਸ਼ਟਰੀ ਪੱਧਰ ’ਤੇ ਸਨਮਾਨ ਹਾਸਲ ਹੋਇਆ। ਇਸ ਪ੍ਰਾਪਤੀ ਨੇ ਸਕੂਲ ਦੇ ਵਿਦਿਆਰਥੀਆਂ ਤੇ ਸਟਾਫ ਮੈਂਬਰਾਂ ਵਿਚ ਖੁਸ਼ੀ ਤੇ ਉਤਸ਼ਾਹ ਭਰ ਦਿੱਤਾ। ਸਕੂਲ ਚੇਅਰਮੈਨ ਮਹਿੰਦਰ ਸਿੰਘ ਸੰਧੂ, ਮੈਨੇਜਰ ਸੋਨੀ ਸੰਧੂ, ਉਪ-ਪ੍ਰਧਾਨ ਸੰਦੀਪ ਸਿੰਘ ਸੰਧੂ ਤੇ ਪ੍ਰਿੰਸੀਪਲ ਸੋਨਿਕਾ ਸ਼ਰਮਾ ਦੇ ਸਿੱਖਿਆ ਦੇ ਖੇਤਰ ਵਿਚ ਯੋਗ ਅਗਵਾਈ, ਸਹਾਇਤਾ ਤੇ ਸਮਰਪਣ ਨੇ ਸਕੂਲ ਦੀ ਤਰੱਕੀ ਨੂੰ ਲਗਾਤਾਰ ਅੱਗੇ ਵਧਾਇਆ ਹੈ। ਪ੍ਰਿੰਸੀਪਲ ਸੋਨਿਕਾ ਸ਼ਰਮਾ ਨੇ ਕਿਹਾ ਕਿ ਇਹ ਸਨਮਾਨ ਸਿਰਫ਼ ਸਕੂਲ ਦੀ ਪ੍ਰਾਪਤੀ ਨਹੀਂ ਹੈ, ਸਗੋਂ ਹਰੇਕ ਵਿਦਿਆਰਥੀ, ਅਧਿਆਪਕ, ਮਾਤਾ-ਪਿਤਾ ਤੇ ਸਮੁੱਚੇ ਪ੍ਰਬੰਧਨ ਦਾ ਸਨਮਾਨ ਹੈ। ਉਨ੍ਹਾਂ ਕਿਹਾ ਕਿ ਸਾਡਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਪ੍ਰਦਾਨ ਕਰਨਾ ਨਹੀਂ ਹੈ, ਸਗੋਂ ਉਨ੍ਹਾਂ ਨੂੰ ਨੈਤਿਕ ਕਦਰਾਂ-ਕੀਮਤਾਂ, ਅਨੁਸ਼ਾਸਨ, ਆਤਮ-ਵਿਸ਼ਵਾਸ ਤੇ ਲੀਡਰਸ਼ਿਪ ਹੁਨਰਾਂ ਵਾਲੇ ਜ਼ਿੰਮੇਵਾਰ ਨਾਗਰਿਕਾਂ ਵਜੋਂ ਵਿਕਸਤ ਕਰਨ ਦੇ ਨਾਲ ਨਾਲ ਹਰੇਕ ਵਿਅਕਤੀ ਦੀ ਪ੍ਰਤਿਭਾ ਨੂੰ ਪਹਿਚਾਨਣਆ, ਉਨ੍ਹਾਂ ਨੂੰ ਢੁੱਕਵੀਂ ਅਗਵਾਈ ਪ੍ਰਦਾਨ ਕਰਨਾ ਤੇ ਉਨ੍ਹਾਂ ਦੀ ਪੂਰੀ ਸਮਰੱਥਾ ਅਨੁਸਾਰ ਪਾਲਣ-ਪੋਸ਼ਣ ਕਰਨਾ ਹੈ। ਉਨ੍ਹਾਂ ਦੱਸਿਆ ਕਿ ਗੋਬਿੰਦ ਪਬਲਿਕ ਸਕੂਲ ਵਿਚ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ, ਤਕਨਾਲੋਜੀ, ਸਵੈ-ਪ੍ਰੇਰਣਾਦਾਇਕ ਗਤੀਵਿਧੀਆਂ, ਖੇਡਾਂ, ਸੱਭਿਆਚਾਰਕ ਪ੍ਰੋਗਰਾਮਾਂ ਅਤੇ ਵਿਹਾਰਕ ਸਿੱਖਿਆ ਰਾਹੀਂ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕੀਤਾ ਜਾ ਰਿਹਾ ਹੈ।