28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਹਰਵਿੰਦਰਪਾਲ ਸਿੰਘ ਸ਼ਾਹਬਾਦ ਦੀ ਅਗਵਾਈ ਹੇਠ ਪਿੰਡ ਹਰਪੁਰਾ ਵਿਖੇ ਕਾਂਗਰਸੀ ਵਰਕਰਾਂ ਦੀ ਭਰਵੀਂ ਮੀਟਿੰਗ

ਬਟਾਲਾ, 27 ਨਵੰਬਰ (ਸਤਿੰਦਰ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਐਸ. ਸੀ.

Ad Position 21
No active advertisement
ਪਿੰਡ ਹਰਪੁਰਾ ਵਿਖੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਦੌਰਾਨ ਹਰਵਿੰਦਰਪਾਲ ਸਿੰਘ ਸ਼ਾਹਬਾਦ। ਅਜੀਤ ਤਸਵੀਰ 28-11-2026
ਬਟਾਲਾ, 27 ਨਵੰਬਰ (ਸਤਿੰਦਰ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਐਸ.ਸੀ. ਵਿੰਗ ਪੰਜਾਬ ਦੇ ਉਪ ਚੇਅਰਮੈਨ ਹਰਵਿੰਦਰਪਾਲ ਸਿੰਘ ਸ਼ਾਹਬਾਦ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕੇ ਅੰਦਰ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕੀਤੀਆਂ ਹੋਈਆਂ ਹਨ। ਇਸੇ ਲੜੀ ਤਹਿਤ ਉਨ੍ਹਾਂ ਵਲੋਂ ਪਿੰਡ ਹਰਪੁਰਾ ਵਿਖੇ ਕਾਂਗਰਸੀ ਵਰਕਰਾਂ ਦੀ ਭਰਵੀਂ ਮੀਟਿੰਗ ਕੀਤੀ ਗਈ, ਜਿਸ ਵਿਚ ਪਾਰਟੀ ਵਰਕਰਾਂ ਤੇ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਹਰਵਿੰਦਰਪਾਲ ਸਿੰਘ ਸ਼ਾਹਬਾਦ ਨੇ ਪਿੰਡ ਦੀਆਂ ਬੀਬੀਆਂ ਅਤੇ ਭੈਣਾਂ ਨੂੰ ਗਰਮ ਸ਼ਾਲਾਂ ਵੰਡੀਆਂ। ਉਨ੍ਹਾਂ ਹਾਜ਼ਰ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ ’ਤੇ ਵਰਕਰਾਂ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਲਈ ਸਮੂਹ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣਾ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣ ਕੇ ਸਬੰਧਤ ਪੱਧਰ ’ਤੇ ਉਠਾਉਣਾ ਉਨ੍ਹਾਂ ਦੀ ਪਹਿਲ ਰਹੇਗੀ। ਉਨ੍ਹਾਂ ਵਰਕਰਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਾਂ ਨਾਲ ਰਾਬਤਾ ਹੋਰ ਮਜ਼ਬੂਤ ਕਰਨ ਲਈ ਕਿਹਾ। ਇਸ ਮੌਕੇ ਰਵਿੰਦਰ ਸਿੰਘ, ਸੁਖਵਿੰਦਰ ਸਿੰਘ, ਸਰਵਨ ਸਿੰਘ, ਸਤਨਾਮ ਸਿੰਘ, ਸੰਤੋਸ਼ ਕੁਮਾਰ, ਸੋਨੂ ਖਹਿਰਾ, ਸਿਮਰਨਦੀਪ ਸਿੰਘ, ਲਵ ਬੁੱਟਰ ਅਤੇ ਲਖਵਿੰਦਰ ਸਿੰਘ ਸਮੇਤ ਹੋਰ ਪਾਰਟੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਚੌੜੇ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਪ੍ਰਕਾਸ਼ ਪੁਰਬ ’ਤੇ ਵਿਸ਼ਾਲ ਨਗਰ ਕੀਰਤਨ ਸਜਾਇਆ
Ad Position 24