2027 ’ ਚ ਪੰਜਾਬ ਅੰਦਰ ਅਕਾਲੀ-ਭਾਜਪਾ ਗੱਠਜੋੜ ਸਰਕਾਰ ਬਣੇਗੀ- ਐਡਵੋਕੇਟ ਸ਼ਾਮ ਸਿੰਘ ਠਾਕੁਰ
ਗੁਰਦਾਸਪੁਰ, 27 ਨਵੰਬਰ (ਪੰਕਜ ਸ਼ਰਮਾ)- ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਤੋਂ ਬਾਅਦ ਸਿਆਸੀ ਮਾਹੌਲ ਵਿਚ ਨਵੀਂ ਹਲਚਲ ਦੇਖਣ ਨੂੰ ਮਿਲ ਰਹੀ ਹੈ । ਇਸ ਸਬੰਧੀ ਭਾਜਪਾ ਦੇ ਨੌਜਵਾਨ ਆਗੂ ਐਡਵੋਕੇਟ ਸ਼ਾਮ ਸਿੰਘ ਠਾਕੁਰ ਨੇ ਦਾਅਵਾ ਕੀਤਾ ਕਿ ਸਾਲ 2027 ਵਿਚ ਪੰਜਾਬ ਅੰਦਰ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣੇਗੀ ਤੇ ਸੂਬੇ ਦੇ ਲੋਕ ਇਸ ਗੱਠਜੋੜ ਨੂੰ ਭਰਪੂਰ ਸਮਰਥਨ ਦੇਣਗੇ, ਐਡਵੋਕੇਟ ਸ਼ਾਮ ਸਿੰਘ ਠਾਕੁਰ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੀ ਰਾਜਨੀਤੀ ਵਿਚ ਨਵੀਂ ਦਿਸ਼ਾ ਲੈ ਕੇ ਆਵੇਗਾ ।
ਐ
ਐਡਵੋਕੇਟ ਸ਼ਾਮ ਸਿੰਘ ਠਾਕੁਰ
28-11-2026
ਗੁਰਦਾਸਪੁਰ, 27 ਨਵੰਬਰ (ਪੰਕਜ ਸ਼ਰਮਾ)- ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਤੋਂ ਬਾਅਦ ਸਿਆਸੀ ਮਾਹੌਲ ਵਿਚ ਨਵੀਂ ਹਲਚਲ ਦੇਖਣ ਨੂੰ ਮਿਲ ਰਹੀ ਹੈ । ਇਸ ਸਬੰਧੀ ਭਾਜਪਾ ਦੇ ਨੌਜਵਾਨ ਆਗੂ ਐਡਵੋਕੇਟ ਸ਼ਾਮ ਸਿੰਘ ਠਾਕੁਰ ਨੇ ਦਾਅਵਾ ਕੀਤਾ ਕਿ ਸਾਲ 2027 ਵਿਚ ਪੰਜਾਬ ਅੰਦਰ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣੇਗੀ ਤੇ ਸੂਬੇ ਦੇ ਲੋਕ ਇਸ ਗੱਠਜੋੜ ਨੂੰ ਭਰਪੂਰ ਸਮਰਥਨ ਦੇਣਗੇ, ਐਡਵੋਕੇਟ ਸ਼ਾਮ ਸਿੰਘ ਠਾਕੁਰ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੀ ਰਾਜਨੀਤੀ ਵਿਚ ਨਵੀਂ ਦਿਸ਼ਾ ਲੈ ਕੇ ਆਵੇਗਾ । ਉਨ੍ਹਾਂ ਕਿਹਾ ਕਿ ਗੱਠਜੋੜ ਦੇ ਐਲਾਨ ਨਾਲ ਭਾਜਪਾ ਤੇ ਅਕਾਲੀ ਦਲ ਦੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਹੈ ਤੇ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਵਰਕਰ ਉਤਸ਼ਾਹਿਤ ਹਨ । ਐਡਵੋਕੇਟ ਸ਼ਾਮ ਸਿੰਘ ਠਾਕੁਰ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਗੱਠਜੋੜ ਦੀ ਜਿੱਤ ਲਈ ਭਾਜਪਾ ਦੇ ਨੌਜਵਾਨ ਆਗੂ ਤੇ ਵਰਕਰ ਪੂਰੀ ਮਿਹਨਤ ਨਾਲ ਲੋਕਾਂ ਤੱਕ ਪਹੁੰਚ ਕਰਨਗੇ । ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਦੀ ਸਿਆਸਤ ’ਚ ਅਕਾਲੀ-ਭਾਜਪਾ ਗੱਠਜੋੜ ਇਕ ਮਜ਼ਬੂਤ ਤਾਕਤ ਵਜੋਂ ਸਾਹਮਣੇ ਆਵੇਗਾ ।