ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਸ਼ਬਦ ਗਾਇਣ ਮੁਕਾਬਲੇ
ਦੀਨਾਨਗਰ, 27 ਨਵੰਬਰ (ਸੋਢੀ/ਘੁੰਮਣ/ਸ਼ਰਮਾ)- ਗੋਬਿੰਦ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਪ੍ਰਿੰਸੀਪਲ ਮੋਨਿਕਾ ਸ਼ਰਮਾ ਦੀ ਪ੍ਰਧਾਨਗੀ ਹੇਠ ਸਕੂਲ ਦੇ ਬੱਚਿਆਂ ਦੇ ਸ਼ਬਦ ਗਾਇਣ ਮੁਕਾਬਲੇ ਕਰਵਾਏ ਗਏ।
ਦੀਨਾਨਗਰ, 27 ਨਵੰਬਰ (ਸੋਢੀ/ਘੁੰਮਣ/ਸ਼ਰਮਾ)- ਗੋਬਿੰਦ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਪ੍ਰਿੰਸੀਪਲ ਮੋਨਿਕਾ ਸ਼ਰਮਾ ਦੀ ਪ੍ਰਧਾਨਗੀ ਹੇਠ ਸਕੂਲ ਦੇ ਬੱਚਿਆਂ ਦੇ ਸ਼ਬਦ ਗਾਇਣ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸਕੂਲ ਦੇ ਚੇਅਰਮੈਨ ਮਹਿੰਦਰ ਸਿੰਘ ਸੰਧੂ, ਉਪ ਪ੍ਰਧਾਨ ਸੰਦੀਪ ਸਿੰਘ ਸੰਧੂ, ਮੈਨੇਜਰ ਸੋਨੀ ਸੰਧੂਰ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਸਮਾਗਮ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਮਹਿੰਦਰ ਸਿੰਘ ਸੰਧੂ ਤੇ ਪ੍ਰਿੰਸੀਪਲ ਸੋਨੀਕਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈਣ ਲਈ ਉਤਸਾਹਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਸਮਾਨਤਾ, ਨਿਮਰਤਾ ਤੇ ਭਾਈਚਾਰੇ ਦੀ ਭਾਵਨਾ ਬਣਾਈ ਰੱਖਣ ਦੀ ਅਪੀਲ ਕੀਤੀ। ਸ਼ਬਦ ਗਾਇਨ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਸ਼ਰਧਾ ਤੇ ਸੁਰੀਲੀ ਆਵਾਜ਼ ਨਾਲ ਗੁਰਬਾਣੀ ਦਾ ਗਾਇਨ ਕੀਤਾ। ਅੰਤ ਵਿਚ ਸ਼ਬਦ ਗਾਇਨ ਪ੍ਰਤੀਯੋਗਤਾ ’ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ।