ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਪ੍ਰਕਾਸ਼ ਪੁਰਬ
ਗੁਰਦਾਸਪੁਰ, 27 ਨਵੰਬਰ (ਚੱਕਰਾਜਾ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਜੇਲ੍ਹ ਰੋਡ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰੇ 7 ਵਜੇ ਰੱਖੇ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਤਰਲੋਚਨ ਸਿੰਘ ਵਲੋਂ ਕੀਰਤਨ ਕੀਤਾ ਗਿਆ।
ਗੁਰਦਾਸਪੁਰ, 27 ਨਵੰਬਰ (ਚੱਕਰਾਜਾ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਜੇਲ੍ਹ ਰੋਡ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰੇ 7 ਵਜੇ ਰੱਖੇ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਤਰਲੋਚਨ ਸਿੰਘ ਵਲੋਂ ਕੀਰਤਨ ਕੀਤਾ ਗਿਆ। ਜਦੋਂ ਕਿ ਦਿਨ ਦੇ ਦੀਵਾਨਾਂ ਵਿਚ ਭਾਈ ਸੁਖਮਨਪ੍ਰੀਤ ਸਿੰਘ ਗੁਰਦਾਸਪੁਰ ਵਾਲੇ, ਭਾਈ ਤਰਲੋਚਨ ਸਿੰਘ, ਭਾਈ ਕਮਲਜੀਤ ਸਿੰਘ ਸ਼ਾਂਤ ਜਲੰਧਰ ਵਾਲੇ, ਡਾ: ਸ਼ਿਵ ਸਿੰਘ ਨਿਸ਼ਕਾਮ ਕੀਰਤਨੀ ਜਥਾ ਤੇ ਭਾਈ ਜਸਬੀਰ ਸਿੰਘ ਦੇ ਰਾਗੀ ਜਥਿਆਂ ਵਲੋਂ ਕਥਾ ਕੀਰਤਨ ਰਾਹੀਂ ਆਈਆਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜ ਕੇ ਨਿਹਾਲ ਕੀਤਾ ਗਿਆ। ਸ਼ਾਮ ਸਮੇਂ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਤੋਂ ਬਾਅਦ ਭਾਈ ਤਰਲੋਚਨ ਸਿੰਘ ਤੇ ਭਾਈ ਜਸਬੀਰ ਸਿੰਘ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ। ਜੋੜਿਆਂ ਦੀ ਸੇਵਾ ਕਲਗੀਧਰ ਸੇਵਾ ਸੁਸਾਇਟੀ ਗੁਰਦਾਸਪਰ ਵਲੋਂ ਨਿਭਾਈ ਗਈ।