28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸਿੱਖ ਨੈਸ਼ਨਲ ਕਾਲਜ ਦੇ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਲਗਾਇਆ

ਕਾਦੀਆਂ, 27 ਨਵੰਬਰ (ਕੁਲਵਿੰਦਰ ਸਿੰਘ)-ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਇਤਿਹਾਸ ਵਿਭਾਗ ਦੀ ਇਤਿਹਾਸ ਸੁਸਾਇਟੀ ਦੇ ਵਿਦਿਆਰਥੀਆਂ ਦਾ ਵਿਸ਼ੇਸ਼ ਵਿਦਿਅਕ ਟੂਰ ਕਾਲਜ ਪ੍ਰਿੰਸੀਪਲ ਡਾ. ਗੁਰਦੀਪ ਸਿੰਘ ਆਹਲੂਵਾਲੀਆ ਦੀ ਰਹਿਨੁਮਾਈ ਹੇਠ ਬੱਸ ਰਾਹੀਂ ਕਾਲਜ ਤੋਂ ਜੰਗ-ਏ-ਆਜ਼ਾਦੀ ਯਾਦਗਾਰ ਕਰਤਾਰਪੁਰ (ਜਲੰਧਰ) ਲਈ ਰਵਾਨਾ ਹੋਇਆ।

Ad Position 21
No active advertisement
ਕਾਲਜ ਪ੍ਰਿੰਸੀਪਲ ਡਾ. ਗੁਰਦੀਪ ਸਿੰਘ ਆਹਲੂਵਾਲੀਆ ਨਾਲ ਟੂਰ ਵਿਚ ਸ਼ਾਮਿਲ ਅਧਿਆਪਕ ਤੇ ਵਿਦਿਆਰਥੀ। ਤਸਵੀਰ : ਕੁਲਵਿੰਦਰ ਸਿੰਘ 28-11-2026
ਕਾਦੀਆਂ, 27 ਨਵੰਬਰ (ਕੁਲਵਿੰਦਰ ਸਿੰਘ)-ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਇਤਿਹਾਸ ਵਿਭਾਗ ਦੀ ਇਤਿਹਾਸ ਸੁਸਾਇਟੀ ਦੇ ਵਿਦਿਆਰਥੀਆਂ ਦਾ ਵਿਸ਼ੇਸ਼ ਵਿਦਿਅਕ ਟੂਰ ਕਾਲਜ ਪ੍ਰਿੰਸੀਪਲ ਡਾ. ਗੁਰਦੀਪ ਸਿੰਘ ਆਹਲੂਵਾਲੀਆ ਦੀ ਰਹਿਨੁਮਾਈ ਹੇਠ ਬੱਸ ਰਾਹੀਂ ਕਾਲਜ ਤੋਂ ਜੰਗ-ਏ-ਆਜ਼ਾਦੀ ਯਾਦਗਾਰ ਕਰਤਾਰਪੁਰ (ਜਲੰਧਰ) ਲਈ ਰਵਾਨਾ ਹੋਇਆ। ਇਸ ਵਿਦਿਅਕ ਟੂਰ ਦੀ ਅਗਵਾਈ ਇਤਿਹਾਸ ਵਿਭਾਗ ਦੇ ਪ੍ਰੋ. ਬਲਵੀਰ ਕੌਰ ਨੇ ਕਰਦਿਆਂ ਦੱਸਿਆ ਕਿ ਵਿਦਿਆਰਥੀਆਂ ਦਾ ਇਹ ਵਿਦਿਅਕ ਟੂਰ ਇਤਿਹਾਸ ਵਿਸ਼ੇ ਦੀ ਇੰਟਰਨਸ਼ਿਪ ਤਹਿਤ ਲਗਾਇਆ ਗਿਆ ਹੈ। ਟੂਰ ਦੀ ਰਵਾਨਗੀ ਕਰਦਿਆਂ ਕਾਲਜ ਪ੍ਰਿੰਸੀਪਲ ਡਾ. ਗੁਰਦੀਪ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਪੜ੍ਹਾਈ ਦੇ ਨਾਲ ਨਾਲ ਅਜਿਹੇ ਵਿਦਿਅਕ ਟੂਰ ਵਿਦਿਆਰਥੀ ਵਰਗ ਦੇ ਗਿਆਨ ਵਿਚ ਵਾਧਾ ਕਰਦੇ ਹਨ। ਜੰਗ-ਏ-ਆਜ਼ਾਦੀ ਯਾਦਗਾਰ ਕਰਤਾਰਪੁਰ ਪੰਜਾਬ ਵਿਖੇ ਪਹੁੰਚ ਕੇ ਵਿਦਿਆਰਥੀਆਂ ਨੇ ਇਸ ਇਤਿਹਾਸਕ ਯਾਦਗਾਰ ਦੇ ਵੱਖ-ਵੱਖ ਪੜਾਅ ਤੇ ਗੈਲਰੀਆਂ ਦਾ ਦੌਰਾ ਕੀਤਾ ਤੇ ਦੇਸ਼ ਦੀ ਆਜ਼ਾਦੀ ਨਾਲ ਜੁੜੇ ਮਹਾਨ ਸ਼ਹੀਦਾਂ ਤੋਂ ਇਲਾਵਾ ਪੰਜਾਬ ਦੇ ਪੁਰਾਤਨ ਇਤਿਹਾਸ ਦੀ ਜਾਣਕਾਰੀ ਹਾਸਿਲ ਕੀਤੀ। ਇਸ ਮੌਕੇ ਇਤਿਹਾਸ ਵਿਭਾਗ ਦੇ ਪ੍ਰੋ. ਬਲਵੀਰ ਕੌਰ ਤੋਂ ਇਲਾਵਾ ਪੰਜਾਬੀ ਵਿਭਾਗ ਦੇ ਅਧਿਆਪਕ, ਡਾ. ਸਤਿੰਦਰ ਕੌਰ, ਰਾਜਨੀਤੀ ਸ਼ਾਸਤਰ ਵਿਭਾਗ ਦੇ ਪ੍ਰੋ. ਬਲਬੀਰ ਕੌਰ, ਲੈਕ. ਨਵਤੇਸ਼ਪਾਲ ਸਿੰਘ ਵੀ ਸ਼ਾਮਿਲ ਸਨ। ਕਾਲਜ ਪਹੁੰਚ ਕੇ ਵਿਦਿਅਕ ਟੂਰ ਦੀ ਸਮਾਪਤੀ ਹੋਈ।
Ad Position 22
No active advertisement
ਪਿਛਲੀ ਖ਼ਬਰ ਸੰਤ ਜ਼ੇਵੀਅਰ ਸਕੂਲ ਸਤਕੋਹਾ ਵਿਖੇ ਅਧਿਆਪਕਾਂ ਲਈ ਵਿਸ਼ੇਸ਼ ਸਿਖਲਾਈ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਪ੍ਰਕਾਸ਼ ਪੁਰਬ
Ad Position 24