ਮੋਦੀ ਸਰਕਾਰ ਦੀਆਂ ਨੀਤੀਆਂ ਕਰਕੇ ਪੰਜਾਬ ’ਚ ਹੋਵੇਗਾ ਬਦਲਾਅ - ਡਾ: ਰਿਤੂ ਕੁੰਡਲ
ਗੁਰਦਾਸਪੁਰ, 27 ਨਵੰਬਰ (ਅਸ਼ੋਕ ਸ਼ਰਮਾ)- ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਬੇਹੱਦ ਸ਼ਲਾਘਾਯੋਗ ਹਨ ਤੇ ਲੋਕਾਂ ਨੇ ਉਨ੍ਹਾਂ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਬਣਾ ਕੇ ਲੋਕ ਹਿੱਤਾਂ ਤੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ’ਤੇ ਪਹਿਰਾ ਦਿੱਤਾ ਹੈ। ਸੀਨੀਅਰ ਭਾਜਪਾ ਆਗੂ ਤੇ ਭਾਜਪਾ ਜ਼ਿਲ੍ਹਾ ਸਕੱਤਰ ਡਾ : ਰਿਤੂ ਕੁੰਡਲ ਨੇ ਕਿਹਾ ਕਿ ਪੰਜਾਬ ਅੰਦਰ ਅਕਾਲੀ ਭਾਜਪਾ ਗੱਠਜੋੜ ਨਾਲ ਪੰਜਾਬ ਦਾ ਸੁਨਹਿਰੀ ਭਵਿੱਖ ਹੋਵੇਗਾ ਤੇ ਜਨਤਾ ਚਾਹੁੰਦੀ ਹੈ ਕਿ ਪੰਜਾਬ ਅੰਦਰ ਗੱਠਜੋੜ ਦੀ ਸਰਕਾਰ ਬਣੇ ਜਿਸ ਨਾਲ ਪੰਜਾਬ ਤਰੱਕੀ ਦੇ ਰਾਹ ’ਤੇ ਚੱਲ ਸਕੇ।
ਡ
ਡਾ. ਰਿਤੂ ਕੁੰਡਲ
28-11-2026
ਗੁਰਦਾਸਪੁਰ, 27 ਨਵੰਬਰ (ਅਸ਼ੋਕ ਸ਼ਰਮਾ)- ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਬੇਹੱਦ ਸ਼ਲਾਘਾਯੋਗ ਹਨ ਤੇ ਲੋਕਾਂ ਨੇ ਉਨ੍ਹਾਂ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਬਣਾ ਕੇ ਲੋਕ ਹਿੱਤਾਂ ਤੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ’ਤੇ ਪਹਿਰਾ ਦਿੱਤਾ ਹੈ। ਸੀਨੀਅਰ ਭਾਜਪਾ ਆਗੂ ਤੇ ਭਾਜਪਾ ਜ਼ਿਲ੍ਹਾ ਸਕੱਤਰ ਡਾ : ਰਿਤੂ ਕੁੰਡਲ ਨੇ ਕਿਹਾ ਕਿ ਪੰਜਾਬ ਅੰਦਰ ਅਕਾਲੀ ਭਾਜਪਾ ਗੱਠਜੋੜ ਨਾਲ ਪੰਜਾਬ ਦਾ ਸੁਨਹਿਰੀ ਭਵਿੱਖ ਹੋਵੇਗਾ ਤੇ ਜਨਤਾ ਚਾਹੁੰਦੀ ਹੈ ਕਿ ਪੰਜਾਬ ਅੰਦਰ ਗੱਠਜੋੜ ਦੀ ਸਰਕਾਰ ਬਣੇ ਜਿਸ ਨਾਲ ਪੰਜਾਬ ਤਰੱਕੀ ਦੇ ਰਾਹ ’ਤੇ ਚੱਲ ਸਕੇ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਲੋਕਤੰਤਰ ਦਾ ਘਾਣ ਕਰ ਦਿੱਤਾ ਹੈ ਤੇ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਅੰਦਰ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਿੰਡਾਂ ਅੰਦਰ ਪਹਿਲਾਂ ਹੀ ਸੰਪਰਕ ਮੁਹਿੰਮ ਚਲਾਈ ਗਈ ਹੈ ਜਿਨ੍ਹਾਂ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।