27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਅਕਾਲੀ-ਭਾਜਪਾ ਗੱਠਜੋੜ ਨਾਲ ਮੁੜ ਬਣੇਗਾ ਰੰਗਲਾ ਪੰਜਾਬ- ਕੁਲਦੀਪ ਸਿੰਘ ਬਲਸੂਆ

ਪਠਾਨਕੋਟ, 27 ਨਵੰਬਰ (ਸੁਮਿਤ)- ਸ਼੍ਰੋਮਣੀ ਅਕਾਲੀ ਦਲ ਦੇ ਸਟੂਡੈਂਟ ਆਰਗੇਨਾਈਜ਼ੇਸ਼ਨ ਆਫ ਇੰਡੀਆ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਬਲਸੂਆ ਨੇ ਅਕਾਲੀ-ਭਾਜਪਾ ਦੇ ਗੱਠਜੋੜ ਦਾ ਸਵਾਗਤ ਕਰਦਿਆਂ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ । ਉਨ੍ਹਾਂ ਕਿਹਾ ਕਿ ਇਸ ਗੱਠਜੋੜ ਨਾਲ ਪੰਜਾਬ ਦੀ ਸਿਆਸਤ ਵਿਚ ਨਵਾਂ ਮੋੜ ਆਵੇਗਾ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਵਾਸੀਆਂ ਨਾਲ ਕੀਤੇ ਜਾ ਰਹੇ ਧੱਕੇਸ਼ਾਹੀ ਦੇ ਦੌਰ ਦਾ ਅੰਤ ਬਹੁਤ ਹੀ ਨੇੜੇ ਆ ਗਿਆ ਹੈ ।

Ad Position 21
No active advertisement
ਕੁਲਦੀਪ ਸਿੰਘ ਬਲਸੂਆ 28-11-2026
ਪਠਾਨਕੋਟ, 27 ਨਵੰਬਰ (ਸੁਮਿਤ)- ਸ਼੍ਰੋਮਣੀ ਅਕਾਲੀ ਦਲ ਦੇ ਸਟੂਡੈਂਟ ਆਰਗੇਨਾਈਜ਼ੇਸ਼ਨ ਆਫ ਇੰਡੀਆ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਬਲਸੂਆ ਨੇ ਅਕਾਲੀ-ਭਾਜਪਾ ਦੇ ਗੱਠਜੋੜ ਦਾ ਸਵਾਗਤ ਕਰਦਿਆਂ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ । ਉਨ੍ਹਾਂ ਕਿਹਾ ਕਿ ਇਸ ਗੱਠਜੋੜ ਨਾਲ ਪੰਜਾਬ ਦੀ ਸਿਆਸਤ ਵਿਚ ਨਵਾਂ ਮੋੜ ਆਵੇਗਾ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਵਾਸੀਆਂ ਨਾਲ ਕੀਤੇ ਜਾ ਰਹੇ ਧੱਕੇਸ਼ਾਹੀ ਦੇ ਦੌਰ ਦਾ ਅੰਤ ਬਹੁਤ ਹੀ ਨੇੜੇ ਆ ਗਿਆ ਹੈ । ਉਨ੍ਹਾਂ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਵੱਡੇ-ਵੱਡੇ ਵਾਅਦੇ ਅਤੇ ਦਾਅਵੇ ਕਰਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਜਨਤਾ ਕਰਾਰਾ ਜਵਾਬ ਦੇਵੇਗੀ । ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣਨ ਨਾਲ ਪੰਜਾਬ ਨੂੰ ਸੂਬਾ ਸਰਕਾਰ ਦੇ ਨਾਲ-ਨਾਲ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਵਿਕਾਸ ਦੇ ਵੱਡੇ ਮੌਕੇ ਮਿਲਣਗੇ । ਕੁਲਦੀਪ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਸੂਬੇ ਵਿਚ ਅਮਨ-ਸ਼ਾਂਤੀ, ਰੁਜ਼ਗਾਰ ਤੇ ਵਿਕਾਸ ਚਾਹੁੰਦੇ ਹਨ । ਉਨ੍ਹਾਂ ਵਿਸ਼ਵਾਸ ਜਤਾਇਆ ਕਿ ਅਕਾਲੀ-ਭਾਜਪਾ ਗੱਠਜੋੜ ਪੰਜਾਬ ਨੂੰ ਮੁੜ ਤਰੱਕੀ ਦੀਆਂ ਲੀਹਾਂ ’ਤੇ ਲਿਆ ਕੇ ਰੰਗਲਾ ਪੰਜਾਬ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਏਗਾ ।
Ad Position 22
No active advertisement
ਪਿਛਲੀ ਖ਼ਬਰ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਮੰਗ ਨੂੰ ਲੈ ਕੇ ਲੋਕ ਯੂਵਾ ਸ਼ਕਤੀ ਪਾਰਟੀ ਨੇ ਦਿੱਤਾ ਐਸ.ਡੀ.ਐਮ. ਨੂੰ ਮੰਗ ਪੱਤਰ ਅਗਲੀ ਖ਼ਬਰ ਪੀ.ਸੀ.ਐਸ. ਭਰਤੀ ਦੇ ਕਥਿਤ ਪੇਪਰ ਘੁਟਾਲੇ ਨੇ ਸਰਕਾਰ ਦੇ ਪਾਰਦਰਸ਼ੀ ਭਰਤੀ ਦੇ ਦਾਅਵਿਆਂ ਦੀ ਖੋਲ੍ਹੀ ਪੋਲ-ਅਮਿਤ ਵਿਜ
Ad Position 24