ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਖ਼ਿਲਾਫ਼ ਐੱਸ.ਐੱਸ.ਪੀ. ਦਫ਼ਤਰ ਮੂਹਰੇ ਪੱਕਾ ਮੋਰਚਾ ਕੱਲ੍ਹ ਤੋਂ
ਗੁਰਦਾਸਪੁਰ, 28 ਨਵੰਬਰ (ਗੁਰਪ੍ਰਤਾਪ ਸਿੰਘ)- ਇੰਡੀਅਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨਜ਼ (ਇਫਟੂ) ਅਤੇ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਪੁਲਿਸ ਦੀ ਕਥਿਤ ਢਿੱਲੀ ਕਾਰਗੁਜ਼ਾਰੀ ਖ਼ਿਲਾਫ਼ 30 ਨਵੰਬਰ ਨੂੰ ਐੱਸ. ਐੱਸ.
ਗੁਰਦਾਸਪੁਰ, 28 ਨਵੰਬਰ (ਗੁਰਪ੍ਰਤਾਪ ਸਿੰਘ)- ਇੰਡੀਅਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨਜ਼ (ਇਫਟੂ) ਅਤੇ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਪੁਲਿਸ ਦੀ ਕਥਿਤ ਢਿੱਲੀ ਕਾਰਗੁਜ਼ਾਰੀ ਖ਼ਿਲਾਫ਼ 30 ਨਵੰਬਰ ਨੂੰ ਐੱਸ.ਐੱਸ.ਪੀ ਦਫ਼ਤਰ ਦੇ ਸਾਹਮਣੇ ਅਣਮਿੱਥੇ ਸਮੇਂ ਲਈ ਪੱਕਾ ਮੋਰਚਾ ਲਾਉਣ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਸ ਸੰਬੰਧੀ ਸ਼ਹੀਦ ਕਾਮਰੇਡ ਅਮਰੀਕ ਸਿੰਘ ਯਾਦਗਾਰ ਹਾਲ ਵਿਖੇ ਆਗੂਆਂ ਨੇ ਮੀਟਿੰਗ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ ਤੇ ਮਜ਼ਦੂਰਾਂ ਦੀ ਲਾਮਬੰਦੀ ਲਈ ਦਰਜਨਾਂ ਪਿੰਡਾਂ ’ਚ ਮੀਟਿੰਗਾਂ ਕੀਤੀਆਂ। ਆਗੂਆਂ ਕਾਮਰੇਡ ਰਮੇਸ਼ ਰਾਣਾ, ਜੋਗਿੰਦਰ ਪਾਲ ਪਨਿਆੜ, ਰਾਜ ਕੁਮਾਰ ਪੰਡੋਰੀ, ਸੁਖਦੇਵ ਰਾਜ ਬਹਿਰਾਮਪੁਰ ਅਤੇ ਜੋਗਿੰਦਰ ਪਾਲ ਘੁਰਾਲਾ ਨੇ ਦੋਸ਼ ਲਗਾਇਆ ਕਿ ਪੁਲਿਸ ਵੱਲੋਂ ਚਾਰ ਅਹਿਮ ਮਾਮਲਿਆਂ ਵਿਚ ਇਨਸਾਫ਼ ਨਹੀਂ ਦਿੱਤਾ ਜਾ ਰਿਹਾ। ਇਨ੍ਹਾਂ ਵਿਚ ਘੁਰਾਲਾ ਵਾਸੀ ਸੋਮ ਲਾਲ ਨਾਲ ਵਿਦੇਸ਼ ਭੇਜਣ ਦੇ ਨਾਂ ਅ ’ਤੇ ਹੋਈ 14 ਲੱਖ ਰੁਪਏ ਦੀ ਠੱਗੀ, ਪੰਡੋਰੀ ਮਹੰਤਾਂ ਦੀ ਇਕ ਨਾਬਾਲਗ ਲੜਕੀ ਦੇ ਆਧਾਰ ਕਾਰਡ ਨਾਲ ਛੇੜਛਾੜ ਕਰਕੇ ਜ਼ਬਰਦਸਤੀ ਵਿਆਹ ਕਰਵਾਉਣ, ਨਵੰਬਰ 2025 ਵਿਚ ਅਨੂਪ ਬਾਜਾਲਾ ’ਤੇ ਹੋਏ ਹਮਲੇ ਤੇ ਪਲਾਟ ਧੋਖਾਧੜੀ ਦੇ ਮਾਮਲੇ ਵਿਚ ਚਲਾਨ ਪੇਸ਼ ਨਾ ਕਰਨ ਅਤੇ ਪਨਿਆੜ ਵਾਸੀ ਦੀਪਕ ਨਾਲ ਨੌਕਰੀ ਦੇ ਨਾਂਅ ’ਤੇ ਹੋਈ 5.50 ਲੱਖ ਰੁਪਏ ਦੀ ਠੱਗੀ ’ਤੇ ਕੋਈ ਠੋਸ ਕਾਰਵਾਈ ਨਾ ਹੋਣਾ ਸ਼ਾਮਿਲ ਹੈ। ਜਥੇਬੰਦੀਆਂ ਨੇ ਐਲਾਨ ਕੀਤਾ ਕਿ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ 30 ਨਵੰਬਰ ਤੋਂ ਅਣਮਿੱਥੇ ਸਮੇਂ ਲਈ ਪੱਕਾ ਮੋਰਚਾ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਅਮਰੀਸ਼ ਕੁਮਾਰ, ਜਨਕ ਰਾਜ, ਦੀਪਕ ਕੁਮਾਰ ਅਤੇ ਸੋਮ ਲਾਲ ਵੀ ਹਾਜ਼ਰ ਸਨ।