ਖੇਤਾਂ ’ਚੋਂ ਪਾਕਿਸਤਾਨੀ ਡਰੋਨ ਮਿਲਣ ਮਗਰੋਂ ਪੁਲਿਸ ਤੇ ਬੀ.ਐੱਸ.ਐੱਫ. ਨੇ ਚਲਾਈ ਜਾਂਚ ਮੁਹਿੰਮ
ਕੋਟਲੀ ਸੂਰਤ ਮੱਲ੍ਹੀ, 28 ਨਵੰਬਰ (ਕੁਲਦੀਪ ਸਿੰਘ ਨਾਗਰਾ)-ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਪੈਂਦੇ ਪਿੰਡ ਅਰਲੀਭੰਨ ਤੇ ਮਲਕਪੁਰ ਦੇ ਡੇਰਿਆਂ ਨੇੜਿਓਂ ਖੇਤਾਂ ’ਚੋਂ ਪਾਕਿਸਤਾਨੀ ਡਰੋਨ ਮਿਲਣ ਕਰਕੇ ਪੁਲਿਸ ਤੇ ਬੀ. ਐਸ.
ਕੋਟਲੀ ਸੂਰਤ ਮੱਲ੍ਹੀ, 28 ਨਵੰਬਰ (ਕੁਲਦੀਪ ਸਿੰਘ ਨਾਗਰਾ)-ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਪੈਂਦੇ ਪਿੰਡ ਅਰਲੀਭੰਨ ਤੇ ਮਲਕਪੁਰ ਦੇ ਡੇਰਿਆਂ ਨੇੜਿਓਂ ਖੇਤਾਂ ’ਚੋਂ ਪਾਕਿਸਤਾਨੀ ਡਰੋਨ ਮਿਲਣ ਕਰਕੇ ਪੁਲਿਸ ਤੇ ਬੀ.ਐਸ.ਐਫ. ਵਲੋਂ ਨੇੜਲੇ ਇਲਾਕੇ ਅੰਦਰ ਸਰਚ ਅਭਿਆਨ ਚਲਾਇਆ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਕਿਸਾਨ ਇੰਦਰਜੀਤ ਸਿੰਘ ਅਰਲੀਭੰਨ ਨੇ ਦੱਸਿਆਂ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਅੱਜ ਸਵੇਰੇ ਜਦੋਂ ਆਪਣੇ ਖੇਤਾਂ ਵੱਲ ਨੂੰ ਆਇਆ ਤਾਂ ਉਸ ਨੇ ਦੱਖਿਆ ਕਿ ਖੇਤਾਂ ਵਿਚ ਡਰੋਨ ਪਿਆ ਹੈ ਤਾਂ ਉਸ ਨੇ ਤੁਰੰਤ ਇਸ ਦੀ ਸੂਚਨਾ ਪਿੰਡ ਵਾਸੀਆ ਤੇ ਪੁਲਿਸ ਨੂੰ ਦਿੱਤੀ। ਸੂਚਨਾ ਮਿਲਦਿਆ ਹੀ ਥਾਣਾ ਕੋਟਲੀ ਸੂਰਤ ਮੱਲ੍ਹੀ ਦੇ ਮੁਖੀ ਸਤਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਤੇ ਉਚ ਅਧਿਕਾਰੀਆ ਨੂੰ ਸੂਚਿਤ ਕੀਤਾ ਤਾਂ ਪੁਲਿਸ ਤੇ ਬੀ.ਐਸ.ਐਫ. ਦੇ ਅਧਿਕਾਰੀਆਂ ਨੇ ਐਂਟੀ ਡਰੋਨ ਟੀਮ ਸਮੇਤ ਮੌਕੇ ’ਤੇ ਪਹੁੰਚ ਕੇ ਡਰੋਨ ਨੂੰ ਆਪਣੇ ਕਬਜ਼ੇ ’ਚ ਲੈ ਲਿਆ ਹੈ। ਇਸ ਮੌਕੇ ਡੀ.ਐਸ.ਪੀ. ਡੇਰਾ ਬਾਬਾ ਨਾਨਕ ਤੇ ਐਸ.ਐਚ.ਓ. ਸਤਪਾਲ ਸਿੰਘ ਨੇ ਦੱਸਿਆ ਕਿ ਇਲਾਕੇ ਅੰਦਰ ਸਰਚ ਅਭਿਆਨ ਚਲਾਇਆ ਗਿਆ ਹੈ। ਇਸ ਸਬੰਧੀ ਮੁੱਕਦਮਾ ਦਰਜ ਕੀਤਾ ਜਾ ਰਿਹਾ ਹੈ, ਅਜੇ ਤੱਕ ਡਰੋਨ ਤੋਂ ਸਵਾਏ ਹੋਰ ਕੋਈ ਚੀਜ਼ ਪੁਲਿਸ ਨੂੰ ਨਹੀਂ ਮਿਲੀ ਹੈ। ਪਿੰਡ ਮਲਕਪੁਰ ਦੇ ਕੁਝ ਵਸਨੀਕਾਂ ਨੇ ਦੱਸਿਆ ਕਿ ਪਿਛਲੇ ਇਕ ਦੋ ਦਿਨਾਂ ਦੌਰਾਨ ਵੀ ਰਾਤ ਸਮੇਂ ਇਲਾਕੇ ਅੰਦਰ ਡਰੋਨ ਦੀਆਂ ਆਵਾਜ਼ਾਂ ਆਉਂਦੀਆਂ ਰਹੀਆਂ ਹਨ।