ਅਕਾਲੀ-ਭਾਜਪਾ ਗੱਠਜੋੜ ਪੰਜਾਬੀਆਂ ਲਈ ਸ਼ੁਭ ਸੰਕੇਤ-ਧੁੱਗਾ, ਵਾਹਲਾ
ਬਟਾਲਾ, 28 ਨਵੰਬਰ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਸ: ਦੇਸ ਰਾਜ ਸਿੰਘ ਧੁੱਗਾ ਅਤੇ ਸ਼ੂਗਰਫੈਡ ਪੰਜਾਬ ਦੇ ਸਾਬਕਾ ਚੇਅਰਮੈਨ ਸ: ਸੁਖਬੀਰ ਸਿੰਘ ਵਾਹਲਾ ਨੇ ਸਾਂਝੇ ਬਿਆਨ ਵਿਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਗੱਠਜੋੜ ਪੰਜਾਬ, ਪੰਜਾਬੀਆਂ, ਸਿੱਖਾਂ ਅਤੇ ਹਰੇਕ ਵਰਗ ਵਾਸਤੇ ਬਹੁਤ ਹੀ ਲਾਭਦਾਇਕ ਸਾਬਤ ਹੋਵੇਗਾ। ਆਗੂਆਂ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੇ ਖੁਦ ਕਿਹਾ ਹੈ ਕਿ ਇਸ ਗੱਠਜੋੜ ਵਿਚ ਅਕਾਲੀ ਦਲ ਵੱਡੇ ਭਰਾ ਦੀ ਭੂਮਿਕਾ ਵਿਚ ਰਹੇਗਾ।
ਦ
ਦੇਸ ਰਾਜ ਸਿੰਘ ਧੁੱਗਾ, ਸੁਖਬੀਰ ਸਿੰਘ ਵਾਹਲਾ
29-11-2026
ਬਟਾਲਾ, 28 ਨਵੰਬਰ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਸ: ਦੇਸ ਰਾਜ ਸਿੰਘ ਧੁੱਗਾ ਅਤੇ ਸ਼ੂਗਰਫੈਡ ਪੰਜਾਬ ਦੇ ਸਾਬਕਾ ਚੇਅਰਮੈਨ ਸ: ਸੁਖਬੀਰ ਸਿੰਘ ਵਾਹਲਾ ਨੇ ਸਾਂਝੇ ਬਿਆਨ ਵਿਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਗੱਠਜੋੜ ਪੰਜਾਬ, ਪੰਜਾਬੀਆਂ, ਸਿੱਖਾਂ ਅਤੇ ਹਰੇਕ ਵਰਗ ਵਾਸਤੇ ਬਹੁਤ ਹੀ ਲਾਭਦਾਇਕ ਸਾਬਤ ਹੋਵੇਗਾ। ਆਗੂਆਂ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੇ ਖੁਦ ਕਿਹਾ ਹੈ ਕਿ ਇਸ ਗੱਠਜੋੜ ਵਿਚ ਅਕਾਲੀ ਦਲ ਵੱਡੇ ਭਰਾ ਦੀ ਭੂਮਿਕਾ ਵਿਚ ਰਹੇਗਾ। ਇਹ ਗੱਲ ਪੰਜਾਬੀਆਂ ਦੇ ਮਾਣ-ਸਨਮਾਨ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਦਾ ਸਪੱਸ਼ਟ ਸੰਕੇਤ ਹੈ। ਉਨ੍ਹਾਂ ਕਿਹਾ ਕਿ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਕਾਬਲੀਅਤ, ਦੂਰ-ਅੰਦੇਸ਼ੀ ਅਤੇ ਅਗਵਾਈ ’ਤੇ ਪੂਰੀ ਮੋਹਰ ਲਾਈ ਹੈ। ਸਰ: ਬਾਦਲ ਦੇ ਤਜਰਬੇ ਸਦਕਾ ਹੀ ਪੰਜਾਬ ਮੁੜ ਤਰੱਕੀ ਦੇ ਰਾਹ ’ਤੇ ਤੁਰੇਗਾ। ਉਕਤ ਆਗੂਆਂ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ 2027 ਵਿਚ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣੇਗੀ, ਜਿਸ ਦੇ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਹੋਣਗੇ। ਇਹ ਸਰਕਾਰ ਪੰਜਾਬ ਵਿਚ ਅਮਨ-ਸ਼ਾਂਤੀ, ਭਾਈਚਾਰਕ ਸਾਂਝ, ਕਿਸਾਨੀ, ਨੌਜਵਾਨਾਂ ਦੇ ਰੁਜ਼ਗਾਰ ਅਤੇ ਸਰਬਪੱਖੀ ਵਿਕਾਸ ਨੂੰ ਪਹਿਲ ਦੇਵੇਗੀ।