28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

2027 ’ਚ ਗੱਠਜੋੜ ਦੀ ਸਰਕਾਰ ਬਣੇਗੀ ਤੇ ਸੁਖਬੀਰ ਸਿੰਘ ਬਾਦਲ ਮੁੱਖ ਮੰਤਰੀ ਬਣਨਗੇ- ਸੰਧੂ

ਬਟਾਲਾ, 28 ਨਵੰਬਰ (ਸਤਿੰਦਰ ਸਿੰਘ)-ਸੀਨੀਅਰ ਅਕਾਲੀ ਆਗੂ ਰਮਨਦੀਪ ਸਿੰਘ ਸੰਧੂ ਨੇ ਕਿਹਾ ਹੈ ਕਿ 2027 ਵਿਚ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣੇਗੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਮੁੱਖ ਮੰਤਰੀ ਬਣਨਗੇ। ਉਨ੍ਹਾਂ ਕਿਹਾ ਕਿ ਇਹ ਡਬਲ ਇੰਜਣ ਦੀ ਸਰਕਾਰ ਆ ਰਹੀ ਹੈ।

Ad Position 21
No active advertisement
ਅਜੀਤ ਡੈਸਕ 29-11-2026
ਬਟਾਲਾ, 28 ਨਵੰਬਰ (ਸਤਿੰਦਰ ਸਿੰਘ)-ਸੀਨੀਅਰ ਅਕਾਲੀ ਆਗੂ ਰਮਨਦੀਪ ਸਿੰਘ ਸੰਧੂ ਨੇ ਕਿਹਾ ਹੈ ਕਿ 2027 ਵਿਚ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣੇਗੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਮੁੱਖ ਮੰਤਰੀ ਬਣਨਗੇ। ਉਨ੍ਹਾਂ ਕਿਹਾ ਕਿ ਇਹ ਡਬਲ ਇੰਜਣ ਦੀ ਸਰਕਾਰ ਆ ਰਹੀ ਹੈ। ਕੇਂਦਰ ਅਤੇ ਪੰਜਾਬ ਵਿਚ ਇੱਕੋ ਸੋਚ ਵਾਲੀ ਸਰਕਾਰ ਹੋਣ ਨਾਲ ਪੰਜਾਬ ਤਰੱਕੀ ਦੀਆਂ ਲੀਹਾਂ ’ਤੇ ਜਾਵੇਗਾ। ਪੰਜਾਬ ਨੂੰ ਕੇਂਦਰ ਤੋਂ ਵੱਧ ਫੰਡ, ਵੱਧ ਪ੍ਰੋਜੈਕਟ ਅਤੇ ਵੱਧ ਸਹਿਯੋਗ ਮਿਲੇਗਾ, ਜਿਸ ਨਾਲ ਸੂਬੇ ਦਾ ਸਰਬਪੱਖੀ ਵਿਕਾਸ ਹੋਵੇਗਾ। ਸ: ਸੰਧੂ ਨੇ ਕਿਹਾ ਕਿ ਕਿਸਾਨੀ ਨੂੰ ਪ੍ਰਫੁੱਲਤ ਕਰਨ ਵਿਚ ਇਸ ਗੱਠਜੋੜ ਦਾ ਵੱਡਾ ਯੋਗਦਾਨ ਪਵੇਗਾ। ਕਿਸਾਨਾਂ ਨੂੰ ਫਸਲਾਂ ਦੇ ਵਾਜਬ ਭਾਅ, ਖਾਦ-ਬੀਜ ਦੀ ਸਮੇਂ ਸਿਰ ਸਪਲਾਈ, ਨਹਿਰੀ ਪਾਣੀ ਅਤੇ ਕਰਜ਼ੇ ਤੋਂ ਰਾਹਤ ਲਈ ਠੋਸ ਨੀਤੀਆਂ ਬਣਾਈਆਂ ਜਾਣਗੀਆਂ। ਕਿਸਾਨ ਪੰਜਾਬ ਦੀ ਰੀੜ੍ਹ ਦੀ ਹੱਡੀ ਹੈ ਅਤੇ ਉਸ ਦੀ ਖੁਸ਼ਹਾਲੀ ਤੋਂ ਬਿਨਾਂ ਪੰਜਾਬ ਖੁਸ਼ਹਾਲ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਅਸੀਂ ਹਰ ਵੇਲੇ ਤਤਪਰ ਹੋ ਕੇ ਗੱਲ ਕਰਾਂਗੇ। ਇਹ ਸਾਡਾ ਸਿੱਖ ਕੌਮ ਨਾਲ ਵਾਅਦਾ ਹੈ ਅਤੇ ਇਸ ਮੁੱਦੇ ਨੂੰ ਹਰ ਪੱਧਰ ਤੇ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ। ਸ: ਸੰਧੂ ਨੇ ਕਿਹਾ ਕਿ ਪੰਜਾਬ ਵਿਚ ਅਮਨ-ਸ਼ਾਂਤੀ ਦਾ ਰਾਜ ਦੇਵਾਂਗੇ, ਜਿਵੇਂ ਸਵ: ਸ: ਪ੍ਰਕਾਸ਼ ਸਿੰਘ ਬਾਦਲ ਦੇ ਵੇਲੇ ਲੋਕਾਂ ਨੂੰ ਸੁੱਖ-ਸਹੂਲਤਾਂ ਮਿਲਦੀਆਂ ਸਨ, ਉਵੇਂ ਹੀ ਸਹੂਲਤਾਂ ਮਿਲਣਗੀਆਂ। ਹਰ ਵਰਗ ਦਾ ਸਤਿਕਾਰ-ਮਾਣ ਕੀਤਾ ਜਾਵੇਗਾ। ਕਿਸਾਨ, ਮਜ਼ਦੂਰ, ਵਪਾਰੀ, ਮੁਲਾਜ਼ਮ, ਨੌਜਵਾਨ ਅਤੇ ਬਜ਼ੁਰਗ ਸਭ ਨੂੰ ਬਰਾਬਰ ਸਹੂਲਤਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿਚ ਫਿਰੌਤੀਆਂ ਤੇ ਗੈਂਗਸਟਰਵਾਦ ਖਤਮ ਹੋਵੇਗਾ। ਕਾਨੂੰਨ ਵਿਵਸਥਾ ਨੂੰ ਸਖ਼ਤ ਕੀਤਾ ਜਾਵੇਗਾ ਤਾਂ ਜੋ ਲੋਕ ਬੇਖੌਫ ਹੋ ਕੇ ਆਪਣਾ ਕਾਰੋਬਾਰ ਅਤੇ ਜੀਵਨ ਬਤੀਤ ਕਰ ਸਕਣ। ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾ ਕੇ ਰੁਜ਼ਗਾਰ ਅਤੇ ਖੇਡਾਂ ਵੱਲ ਲਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਕੈਪਟਨ ਬਾਠ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਲੋਂ ਚੋਣਾਂ ਦੀਆਂ ਤਿਆਰੀਆਂ ਜ਼ੋਰਾਂ ’ਤੇ ਅਗਲੀ ਖ਼ਬਰ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਾਂਗਰਸੀ ਵਰ...
Ad Position 24