28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਏ.ਆਈ.ਪਾਵਰਡ 3-ਡੀ. ਰੋਬੋਲੈਂਸ ਤਕਨੀਕ ਨਾਲ 90 ਸਾਲਾ ਬਜ਼ੁਰਗ ਦੇ ਦੋਵੇਂ ਗੋਡੇ ਬਦਲੇ-ਡਾ: ਰਣਜੀਤ ਸਿੰਘ

ਅੰਮ੍ਰਿਤਸਰ, 28 ਨੰਵਬਰ (ਰੇਸ਼ਮ ਸਿੰਘ)- ਹੱਡੀਆਂ ਤੇ ਜੋੜ ਬਦਲਣ ਦੇ ਮਾਹਿਰ ਡਾ. ਰਣਜੀਤ ਸਿੰਘ ਵਲੋਂ ਇਥੇ ਸਿਫਤੀ ਹਸਪਤਾਲ ਵਿਖੇ ਲੁਧਿਆਣਾ ਜ਼ਿਲ੍ਹੇ ਦੇ ਕਸਬਾ ਰਾਏਕੋਟ ਤੇ ਹੁਣ ਕੈਨੇਡਾ ਰਹਿੰਦੇ 110 ਕਿੱਲੋ ਵਜ਼ਨੀ 90 ਸਾਲਾਂ ਬਜ਼ੁਰਗ ਅਮਰਜੀਤ ਸਿੰਘ ਕੁਲਾਰ ਦੇ ਏ.

Ad Position 21
No active advertisement
ਦੋਵੇਂ ਗੋਡੇ ਬਦਲੀ ਦੇ ਸਫਲਤਾਪੂਰਵਕ ਕੀਤੇ ਅਪਰੇਸ਼ਨ ਉਪਰੰਤ ਬਜ਼ੁਰਗ ਅਮਰਜੀਤ ਸਿੰਘ ਕੁਲਾਰ ਦੇ ਨਾਲ ਡਾ. ਰਣਜੀਤ ਸਿੰਘ। ਤਸਵੀਰ : ਨਿਰਮਲ ਸਟੂਡੀਓ 29-11-2026
ਅੰਮ੍ਰਿਤਸਰ, 28 ਨੰਵਬਰ (ਰੇਸ਼ਮ ਸਿੰਘ)- ਹੱਡੀਆਂ ਤੇ ਜੋੜ ਬਦਲਣ ਦੇ ਮਾਹਿਰ ਡਾ. ਰਣਜੀਤ ਸਿੰਘ ਵਲੋਂ ਇਥੇ ਸਿਫਤੀ ਹਸਪਤਾਲ ਵਿਖੇ ਲੁਧਿਆਣਾ ਜ਼ਿਲ੍ਹੇ ਦੇ ਕਸਬਾ ਰਾਏਕੋਟ ਤੇ ਹੁਣ ਕੈਨੇਡਾ ਰਹਿੰਦੇ 110 ਕਿੱਲੋ ਵਜ਼ਨੀ 90 ਸਾਲਾਂ ਬਜ਼ੁਰਗ ਅਮਰਜੀਤ ਸਿੰਘ ਕੁਲਾਰ ਦੇ ਏ.ਆਈ. ਪਾਵਰਡ 3-ਡੀ. ਰੋਬੋਲੈਂਸ ਤਕਨੀਕ ਨਾਲ ਦੋਵੇਂ ਗੋਡੇ ਬਦਲ ਕੇ ਉਸ ਨੂੰ ਨਵਾਂ ਜੀਵਨ ਪ੍ਰਦਾਨ ਕੀਤਾ ਗਿਆ। ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਇਹ ਬਜ਼ੁਰਗ ਵਿਅਕਤੀ ਪਿਛਲੇ ਲੰਮੇ ਸਮੇਂ ਤੋਂ ਦਿਲ ਦੀ ਬਿਮਾਰੀ, ਥਾਇਰਾਇਡ, ਬੀ.ਪੀ., ਸ਼ੂਗਰ ਤੇ ਕਿਡਨੀ ਦੀ ਬਿਮਾਰੀ ਤੋਂ ਪੀੜਤ ਸੀ। ਉਕਤ ਬਜ਼ੁਰਗ ਵਿਅਕਤੀ ਨੇ ਹੱਡੀਆਂ ਤੇ ਜੋੜ ਬਦਲਣ ਦੇ ਕਈ ਨਾਮਵਰ ਡਾਕਟਰਾਂ ਨੂੰ ਆਪਣੇ ਗੋਡਿਆਂ ਦੀ ਜਾਂਚ ਕਰਵਾਈ ਪਰ ਕਿਸੇ ਵੀ ਡਾਕਟਰ ਨੇ ਜ਼ਿਆਦਾ ਉਮਰ ਅਤੇ ਕਈ ਬਿਮਾਰੀਆਂ ਹੋਣ ਕਾਰਨ ਆਪ੍ਰੇਸ਼ਨ ਕਰਨ ਦੀ ਹਾਮੀ ਨਹੀਂ ਭਰੀ। ਡਾ. ਰਣਜੀਤ ਨੇ ਦੱਸਿਆ ਕਿ ਜਦੋਂ ਉਕਤ ਬਜ਼ੁਰਗ ਵਿਅਕਤੀ ਇਸ ਹਸਪਤਾਲ ਵਿਖੇ ਜਾਂਚ ਕਰਵਾਉਣ ਲਈ ਆਇਆ ਤਾਂ ਉਸ ਦੀ ਮੁੱਢਲੀ ਜਾਂਚ ਕਰਨ ਉਪਰੰਤ ਉਸ ਨੂੰ ਪੂਰਾ ਯਕੀਨ ਦਿਵਾਇਆ ਗਿਆ ਕਿ ਉਸ ਦੇ ਏ.ਆਈ. ਥੀਡੀ ਪਾਵਰਡ ਰੋਬੋਲੈਂਸ ਤਕਨੀਕ ਨਾਲ ਸਰਜਰੀ ਕਰਕੇ ਦੋਨੋਂ ਗੋਡੇ ਬਿਨਾਂ ਕਿਸੇ ਤਕਲੀਫ਼ ਦੇ ਬਦਲ ਦਿੱਤੇ ਗਏ। ਹੁਣ ਉਕਤ ਬਜ਼ੁਰਗ ਵਿਅਕਤੀ ਆਮ ਵਾਂਗ ਤੁਰ ਫਿਰ ਸਕਦਾ ਹੈ। ਡਾ. ਰਣਜੀਤ ਨੇ ਦੱਸਿਆ ਕਿ ਉਕਤ ਬਜ਼ੁਰਗ ਵਿਅਕਤੀ ਸਰਜਰੀ ਕਰਵਾਉਣ ਤੋਂ ਇਕ ਮਹੀਨਾ ਬਾਅਦ ਹੀ ਚੌਕੜੀ ਮਾਰ ਕੇ ਬੈਠਣ ਵੀ ਲੱਗ ਗਿਆ ਹੈ। ਸਰਜਰੀ ਕਰਵਾਉਣ ਤੋਂ ਬਾਅਦ ਉਕਤ ਬਜ਼ੁਰਗ ਵਿਅਕਤੀ ਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਸਫਲਤਾ ਪੂਰਵਕ ਗੋਡੇ ਬਦਲਣ ਲਈ ਡਾ. ਰਣਜੀਤ ਸਿੰਘ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਡਾ. ਰਣਜੀਤ ਨੇ ਬਜ਼ੁਰਗ ਵਿਅਕਤੀ ਦੇ ਦੋਵੇਂ ਗੋਡਿਆਂ ਦੀ ਸਫਲਤਾ ਪੂਰਵਕ ਸਰਜਰੀ ਕਰਕੇ ਵਾਪਸ ਕੈਨੇਡਾ ਪਰਤ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਹੀ ਇਸਾਈ ਭਾਈਚਾਰੇ ਦੀ ਸੱਚੀ ਹਮਦਰਦ-ਵਿਕਟਰ ਮਸੀਹ
Ad Position 24