ਨਤੀਜਾ ਸ਼ਾਨਦਾਰ ਰਿਹਾ
ਦੀਨਾਨਗਰ, 28 ਨਵੰਬਰ (ਸੋਢੀ/ਸ਼ਰਮਾ/ਘੁੰਮਣ)- ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦੀਨਾਨਗਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨਿਆ ਐਮ. ਏ.
ਦੀਨਾਨਗਰ, 28 ਨਵੰਬਰ (ਸੋਢੀ/ਸ਼ਰਮਾ/ਘੁੰਮਣ)- ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦੀਨਾਨਗਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨਿਆ ਐਮ.ਏ. ਰਾਜਨੀਤੀ ਸ਼ਾਸਤਰ ਦੂਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਦੇ ਪ੍ਰਿੰਸੀਪਲ ਡਾ: ਸਰਲਾ ਨਿਰੰਕਾਰੀ ਨੇ ਦੱਸਿਆ ਕਿ ਇਸ ਨਤੀਜੇ ਵਿਚ ਕਾਲਜ ਦੀ ਵਿਦਿਆਰਥਣ ਦੀਪਾਲੀ ਸੈਣੀ ਨੇ 8.2 ਸੀ.ਜੀ.ਪੀ.ਏ ਅੰਕ ਹਾਸਲ ਕਰਕੇ ਕਾਲਜ ਵਿਚੋਂ ਪਹਿਲਾ, ਕਾਰਤਿਕਾ ਭਗਤ ਤੇ ਮਨੀਸ਼ਾ ਦੇਵੀ ਨੇ 8 ਸੀ.ਜੀ.ਪੀ.ਏ ਅੰਕ ਹਾਸਲ ਕਰਕੇ ਕਾਲਜ ਵਿਚੋਂ ਦੂਸਰਾ, ਅਮਨਦੀਪ ਕੌਰ, ਅੰਜਲੀ, ਅੰਜਲੀ ਦੇਵੀ ਅਤੇ ਨੇਹਾ ਨੇ 7.8 ਸੀ.ਜੀ.ਪੀ.ਏ ਅੰਕ ਹਾਸਲ ਕਰਕੇ ਕਾਲਜ ਵਿਚੋਂ ਤੀਸਰਾ ਸਥਾਨ ਹਾਸਲ ਕੀਤਾ। ਉਨ੍ਹਾਂ ਕਾਲਜ ਦੇ ਸ਼ਾਨਦਾਰ ਨਤੀਜੇ ਲਈ ਕਾਲਜ ਦੇ ਸਟਾਫ ਮੈਂਬਰ ਅਤੇ ਵਿਦਿਆਰਥਣਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਹੈ।