ਵਿਧਾਇਕ ਸ਼ੈਰੀ ਕਲਸੀ ਵਲੋਂ ਸੀ.ਐਚ.ਸੀ. ਨੌਸ਼ਹਿਰਾ ਮੱਝਾ ਸਿੰਘ ਵਿਖੇ ਨਵੇਂ ਬਣੇ ਬਲਾਕ ਪ੍ਰਾਇਮਰੀ ਹੈਲਥ ਯੂਨਿਟ ਦਾ ਉਦਘਾਟਨ
ਨੌਸ਼ਹਿਰਾ ਮੱਝਾ ਸਿੰਘ, 28 ਨਵੰਬਰ (ਰਵੀ ਭਗਤ)- ਕਮਿਉਨਿਟੀ ਸਿਹਤ ਕੇਂਦਰ ਨੌਸ਼ਹਿਰਾ ਮੱਝਾ ਸਿੰਘ ਵਿਖੇ ਸੂਬਾ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਬਟਾਲਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਨਵੇਂ ਬਣੇ ਬਲਾਕ ਪ੍ਰਾਇਮਰੀ ਹੈਲਥ ਯੂਨਿਟ ਦਾ ਉਦਘਾਟਨ ਕੀਤਾ। ਉਪਰੰਤ ਉਨ੍ਹਾਂ ਕਿਹਾ ਕਿ ਸੂਬਾ ਵਾਸੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣਾ ਪੰਜਾਬ ਸਰਕਾਰ ਦਾ ਪਹਿਲਾ ਟੀਚਾ ਹੈ ਤੇ ਸਰਕਾਰੀ ਹਸਪਤਾਲਾਂ ਵਿਚ ਜ਼ਰੂਰੀ ਲੈਬ ਟੈਸਟ, ਦਵਾਈਆਂ ਸਮੇਤ ਸਾਰੀਆਂ ਸਹੂਲਤਾਂ ਮੁਹੱਈਆ ਹੋ ਰਹੀਆਂ ਹਨ।
ਨੌਸ਼ਹਿਰਾ ਮੱਝਾ ਸਿੰਘ, 28 ਨਵੰਬਰ (ਰਵੀ ਭਗਤ)- ਕਮਿਉਨਿਟੀ ਸਿਹਤ ਕੇਂਦਰ ਨੌਸ਼ਹਿਰਾ ਮੱਝਾ ਸਿੰਘ ਵਿਖੇ ਸੂਬਾ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਬਟਾਲਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਨਵੇਂ ਬਣੇ ਬਲਾਕ ਪ੍ਰਾਇਮਰੀ ਹੈਲਥ ਯੂਨਿਟ ਦਾ ਉਦਘਾਟਨ ਕੀਤਾ। ਉਪਰੰਤ ਉਨ੍ਹਾਂ ਕਿਹਾ ਕਿ ਸੂਬਾ ਵਾਸੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣਾ ਪੰਜਾਬ ਸਰਕਾਰ ਦਾ ਪਹਿਲਾ ਟੀਚਾ ਹੈ ਤੇ ਸਰਕਾਰੀ ਹਸਪਤਾਲਾਂ ਵਿਚ ਜ਼ਰੂਰੀ ਲੈਬ ਟੈਸਟ, ਦਵਾਈਆਂ ਸਮੇਤ ਸਾਰੀਆਂ ਸਹੂਲਤਾਂ ਮੁਹੱਈਆ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ ਲੋਕ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾ ਸਕਦੇ ਹਨ ਤੇ ਇਸ ਯੋਜਨਾ ਦਾ ਲੋਕਾਂ ਨੂੰ ਭਰਪੂਰ ਲਾਭ ਮਿਲ ਰਿਹਾ ਹੈ। ਉਨ੍ਹਾਂ ਸਮੂਹ ਸਟਾਫ ਨੂੰ ਹਦਾਇਤ ਕੀਤੀ ਗਈ ਕਿ ਜ਼ਰੂਰੀ ਟੈਸਟ ਕਿੱਟਾਂ, ਐਮਰਜੈਂਸੀ ਕਿੱਟਾਂ ਸਟਾਕ ਵਿਚ ਰੱਖੀਆਂ ਜਾਣ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਰਵਿੰਦਰ ਸਿੰਘ, ਡਾ. ਕੁਲਜੀਤ ਕੌਰ, ਡਾ. ਮੁਹੱਬਤਪਾਲ ਸਿੰਘ, ਡਾ. ਸੁਖਬੀਰ ਕਮਲ, ਡਾ. ਸੁਮਨਦੀਪ ਕੌਰ, ਨਰਿੰਦਰ ਫਾਰਮੇਸੀ ਅਫਸਰ, ਮਨਦੀਪ ਸਿੰਘ ਗਿੱਲ ਜ਼ਿਲ੍ਹਾ ਪ੍ਰਧਾਨ, ਕੇਵਲ ਸਿੰਘ ਲਾਡੀ, ਦਲਬੀਰ ਸਿੰਘ, ਸਰਪੰਚ ਰਾਜਬੀਰ ਸਿੰਘ, ਅਮਨਦੀਪ ਗਿੱਲ, ਪਰਮਜੀਤ ਸੁਚੇਤਗੜ, ਐਚ.ਆਈ. ਹਰਪ੍ਰੀਤ ਸਿੰਘ, ਅੰਮ੍ਰਿਤ ਚਮਕੌਰ ਸਿੰਘ, ਹਰਪ੍ਰੀਤ ਸਿੰਘ ਬੀ.ਈ.ਈ., ਭੁਪਿੰਦਰ ਸਿੰਘ ਰੇਡੀਓਗ੍ਰਾਫਰ, ਸੁਮੀਤ ਸ਼ਰਮਾ, ਹਰਜੀਤ ਕੌਰ, ਨੀਲਮ, ਕਰਮਜੀਰ ਕੌਰ, ਕੁਲਵੰਤ ਕੌਰ , ਪਰਮਜੀਤ ਆਦਿ ਹਾਜ਼ਰ ਸਨ।