ਬਾਬਾ ਹਜੂਰਾ ਸਿੰਘ ਫਲਾਹੀ ਸਾਹਿਬ ਵਾਲਿਆਂ ਦੀ ਬਰਸੀ ’ਤੇ ਧਾਰਮਿਕ ਸਮਾਗਮ 30 ਨੂੰ
ਵਡਾਲਾ ਗ੍ਰੰਥੀਆਂ, 28 ਨਵੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)- ਬਾਬਾ ਹਜੂਰਾ ਸਿੰਘ ਫਲਾਹੀ ਸਾਹਿਬ ਵਾਲਿਆਂ ਦੀ ਬਰਸੀ ਅਤੇ ਬਾਬਾ ਗੁਰਮੁੱਖ ਸਿੰਘ ਪਟਿਆਲੇ ਵਾਲੇ, ਬਾਬਾ ਸਾਧੂ ਸਿੰਘ ਪਟਿਆਲੇ ਵਾਲੇ, ਬਾਬਾ ਜਵੰਦ ਸਿੰਘ ਅੰਮ੍ਰਿਤਸਰ ਸਾਹਿਬ ਵਾਲੇ, ਬਾਬਾ ਝੰਡਾ ਸਿੰਘ ਅੰਮ੍ਰਿਤਸਰ ਸਾਹਿਬ ਵਾਲੇ, ਬਾਬਾ ਬਸਤਾ ਸਿੰਘ ਸੰਤਸਰ ਹੰਸਲੀ ਤਰਨਤਾਰਨ ਸਾਹਿਬ ਵਾਲੇ, ਜਥੇਦਾਰ ਬਾਬਾ ਗੁਰਮੇਜ ਸਿੰਘ ਅਤੇ ਜਥੇਦਾਰ ਬਾਬਾ ਕੁੰਨਣ ਸਿੰਘ ਦੀ ਮਿੱਠੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ 30 ਨਵੰਬਰ ਸੋਮਵਾਰ ਨੂੰ ਗੁਰਦੁਆਰਾ ਸ੍ਰੀ ਫਲਾਹੀ ਸਾਹਿਬ, ਵਡਾਲਾ ਗ੍ਰੰਥੀਆਂ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਗੁਰਦੁਆਰਾ ਸ੍ਰੀ ਫਲਾਹੀ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਦਲੇਰ ਸਿੰਘ ਨੇ ਦੱਸਿਆ ਕਿ ਸਮਾਗਮ ਦੌਰਾਨ ਸੰਤ ਗਿਆਨੀ ਹਰੀ ਸਿੰਘ ਰੰਧਾਵੇ ਵਾਲੇ, ਭਾਈ ਅੰਮ੍ਰਿਤਪਾਲ ਸਿੰਘ ਹਜ਼ੂਰੀ ਰਾਗੀ ਫਲਾਹੀ ਸਾਹਿਬ ਤੇ ਭਾਈ ਗੁਰਜੰਟ ਸਿੰਘ ਬੈਂਕਾ ਹਜ਼ੂਰੀ ਕਵੀਸ਼ਰ ਦਲ ਬਾਬਾ ਬਿਧੀ ਚੰਦ ਆਪਣੇ ਜਥਿਆਂ ਸਮੇਤ ਪਹੁੰਚ ਕੇ ਗੁਰਬਾਣੀ ਕੀਰਤਨ ਤੇ ਕਵੀਸ਼ਰੀ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।
ਵਡਾਲਾ ਗ੍ਰੰਥੀਆਂ, 28 ਨਵੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)- ਬਾਬਾ ਹਜੂਰਾ ਸਿੰਘ ਫਲਾਹੀ ਸਾਹਿਬ ਵਾਲਿਆਂ ਦੀ ਬਰਸੀ ਅਤੇ ਬਾਬਾ ਗੁਰਮੁੱਖ ਸਿੰਘ ਪਟਿਆਲੇ ਵਾਲੇ, ਬਾਬਾ ਸਾਧੂ ਸਿੰਘ ਪਟਿਆਲੇ ਵਾਲੇ, ਬਾਬਾ ਜਵੰਦ ਸਿੰਘ ਅੰਮ੍ਰਿਤਸਰ ਸਾਹਿਬ ਵਾਲੇ, ਬਾਬਾ ਝੰਡਾ ਸਿੰਘ ਅੰਮ੍ਰਿਤਸਰ ਸਾਹਿਬ ਵਾਲੇ, ਬਾਬਾ ਬਸਤਾ ਸਿੰਘ ਸੰਤਸਰ ਹੰਸਲੀ ਤਰਨਤਾਰਨ ਸਾਹਿਬ ਵਾਲੇ, ਜਥੇਦਾਰ ਬਾਬਾ ਗੁਰਮੇਜ ਸਿੰਘ ਅਤੇ ਜਥੇਦਾਰ ਬਾਬਾ ਕੁੰਨਣ ਸਿੰਘ ਦੀ ਮਿੱਠੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ 30 ਨਵੰਬਰ ਸੋਮਵਾਰ ਨੂੰ ਗੁਰਦੁਆਰਾ ਸ੍ਰੀ ਫਲਾਹੀ ਸਾਹਿਬ, ਵਡਾਲਾ ਗ੍ਰੰਥੀਆਂ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਗੁਰਦੁਆਰਾ ਸ੍ਰੀ ਫਲਾਹੀ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਦਲੇਰ ਸਿੰਘ ਨੇ ਦੱਸਿਆ ਕਿ ਸਮਾਗਮ ਦੌਰਾਨ ਸੰਤ ਗਿਆਨੀ ਹਰੀ ਸਿੰਘ ਰੰਧਾਵੇ ਵਾਲੇ, ਭਾਈ ਅੰਮ੍ਰਿਤਪਾਲ ਸਿੰਘ ਹਜ਼ੂਰੀ ਰਾਗੀ ਫਲਾਹੀ ਸਾਹਿਬ ਤੇ ਭਾਈ ਗੁਰਜੰਟ ਸਿੰਘ ਬੈਂਕਾ ਹਜ਼ੂਰੀ ਕਵੀਸ਼ਰ ਦਲ ਬਾਬਾ ਬਿਧੀ ਚੰਦ ਆਪਣੇ ਜਥਿਆਂ ਸਮੇਤ ਪਹੁੰਚ ਕੇ ਗੁਰਬਾਣੀ ਕੀਰਤਨ ਤੇ ਕਵੀਸ਼ਰੀ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਦੀਵਾਨਾਂ ਦੀ ਸਮਾਪਤੀ ਉਪਰੰਤ ਸੰਤ ਬਾਬਾ ਹਜੂਰਾ ਸਿੰਘ ਗੱਤਕਾ ਅਖਾੜਾ, ਦਮਦਮੀ ਟਕਸਾਲ ਵਡਾਲਾ ਗ੍ਰੰਥੀਆਂ ਦੇ ਸਿੰਘਾਂ ਵਲੋਂ ਗੱਤਕੇ ਦੇ ਸ਼ਾਨਦਾਰ ਜੌਹਰ ਵਿਖਾਏ ਜਾਣਗੇ।