28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਚੱਕ ਯਾਕੂਬ ਤੋਂ ਸਜਾਇਆ ਨਗਰ ਕੀਰਤਨ ਕਾਹਨੂੰਵਾਨ ਪੁੱਜਣ ’ਤੇ ਸੰਗਤਾਂ ਵਲੋਂ ਭਰਵਾਂ ਸਵਾਗਤ

ਕਾਹਨੂੰਵਾਨ, 28 ਨਵੰਬਰ (ਨਿਸ਼ਾਨ ਸਿੰਘ ਚਾਹਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਗੁਰਦੁਆਰਾ ਬਲਵੰਤ ਸਰ ਸਾਹਿਬ, ਚੱਕ ਯਕੂਬ ਤੋਂ ਬਾਬਾ ਰਜਿੰਦਰ ਸਿੰਘ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ ਜਿਸ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ। ਨਗਰ ਕੀਰਤਨ ਦੇ ਕਸਬਾ ਕਾਹਨੂੰਵਾਨ ਵਿਖੇ ਪਹੁੰਚਣ ’ਤੇ ਸਥਾਨਕ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 29-11-2026
ਕਾਹਨੂੰਵਾਨ, 28 ਨਵੰਬਰ (ਨਿਸ਼ਾਨ ਸਿੰਘ ਚਾਹਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਗੁਰਦੁਆਰਾ ਬਲਵੰਤ ਸਰ ਸਾਹਿਬ, ਚੱਕ ਯਕੂਬ ਤੋਂ ਬਾਬਾ ਰਜਿੰਦਰ ਸਿੰਘ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ ਜਿਸ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ। ਨਗਰ ਕੀਰਤਨ ਦੇ ਕਸਬਾ ਕਾਹਨੂੰਵਾਨ ਵਿਖੇ ਪਹੁੰਚਣ ’ਤੇ ਸਥਾਨਕ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਿੰਘ ਸਭਾ ਨਵਾਂ ਪਿੰਡ ਕਾਹਨੂੰਵਾਨ ਦੀ ਪ੍ਰਬੰਧਕ ਕਮੇਟੀ ਵਲੋਂ ਨਗਰ ਕੀਰਤਨ ਦਾ ਸਵਾਗਤ ਕਰਦਿਆਂ ਪੰਜ ਪਿਆਰਿਆਂ ਤੇ ਪ੍ਰਬੰਧਕਾਂ ਨੂੰ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਨਗਰ ਕੀਰਤਨ ਪਿੰਡ ਸਠਿਆਲੀ, ਵੜੈਚ, ਘੋੜੇਵਾਹ, ਜਲਾਲਪੁਰ, ਚਿੱਬ ਭੱਠੀਆਂ, ਕੀੜੀ ਅਫਗਾਨਾ ਤੇ ਲਾਧੂਪੁਰ ਤੋਂ ਹੁੰਦਾ ਹੋਇਆ ਮੁੜ ਆਪਣੇ ਆਰੰਭਿਕ ਸਥਾਨ ਗੁਰਦੁਆਰਾ ਬਲਵੰਤਸਰ ਸਾਹਿਬ, ਚੱਕ ਯਾਕੂਬ ਵਿਖੇ ਪਹੁੰਚ ਕੇ ਸਮਾਪਤ ਹੋਇਆ। ਇਸ ਮੌਕੇ ਹਰਦੇਵ ਸਿੰਘ ਚੱਕ ਯਕੂਬ, ਮਨਦੀਪ ਸਿੰਘ ਲਾਧੂਪੁਰ, ਨਿਰਮਲ ਸਿੰਘ ਲਾਧੂਪੁਰ, ਮੇਵਾ ਸਿੰਘ ਚੱਕ ਯਕੂਬ, ਮਨਪ੍ਰੀਤ ਸਿੰਘ ਲਾਧੂਪੁਰ, ਗੁਰਪ੍ਰੀਤ ਸਿੰਘ ਲਵੀ ਚੱਕ ਯਕੂਬ, ਗੁਰਮੇਲ ਸਿੰਘ, ਮੇਹਰ ਸਿੰਘ ਕਾਦੀਆਂ ਤੇ ਰਾਮ ਸਿੰਘ ਕਾਹਨੂੰਵਾਨ ਸਮੇਤ ਹੋਰ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਈ ਜੁਗਰਾਜ ਸਿੰਘ ਵਲੋਂ ਕਿਲ੍ਹਾ ਲਾਲ ਸਿੰਘ ਵਿਖੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਹੱਕ ’ਚ ਪ੍ਰਚਾਰ ਅਗਲੀ ਖ਼ਬਰ ਪਿੰਡ ਪ੍ਰਤਾਪਗੜ੍ਹ ਵਿਖੇ ਹਰਵਿੰਦਰਪਾਲ ਸਿੰਘ ਸ਼ਾਹਬਾਦ ਵਲੋਂ ਕਾਂਗਰਸੀ ਵਰਕਰਾਂ ਦੀ ਭਰਵੀਂ ਮੀਟਿੰਗ
Ad Position 24