28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਭਾਈ ਜੁਗਰਾਜ ਸਿੰਘ ਵਲੋਂ ਕਿਲ੍ਹਾ ਲਾਲ ਸਿੰਘ ਵਿਖੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਹੱਕ ’ਚ ਪ੍ਰਚਾਰ

ਬਟਾਲਾ, 28 ਨਵੰਬਰ (ਸਤਿੰਦਰ ਸਿੰਘ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਇੰਚਾਰਜ ਜੁਗਰਾਜ ਸਿੰਘ ਲਾਲੇਨੰਗਲ ਦੀ ਅਗਵਾਈ ਹੇਠ ਹਲਕੇ ਦੇ ਪਿੰਡ ਕਿਲਾ ਲਾਲ ਸਿੰਘ ਵਿਖੇ ਘਰ-ਘਰ ਜਾ ਕੇ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਤੇ ਲੋਕ ਸਭਾ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਸੋਚ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਜੁਗਰਾਜ ਸਿੰਘ ਲਾਲੇ ਨੰਗਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆ ਰਹੀਆਂ ਵਿਧਾਨ ਸਭਾ ਚੋਣਾਂ ’ਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦਾ ਸਾਥ ਦੇ ਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੀ ਸਰਕਾਰ ਬਣਾਉਣ।

Ad Position 21
No active advertisement
ਅਜੀਤ ਡੈਸਕ 29-11-2026
ਬਟਾਲਾ, 28 ਨਵੰਬਰ (ਸਤਿੰਦਰ ਸਿੰਘ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਇੰਚਾਰਜ ਜੁਗਰਾਜ ਸਿੰਘ ਲਾਲੇਨੰਗਲ ਦੀ ਅਗਵਾਈ ਹੇਠ ਹਲਕੇ ਦੇ ਪਿੰਡ ਕਿਲਾ ਲਾਲ ਸਿੰਘ ਵਿਖੇ ਘਰ-ਘਰ ਜਾ ਕੇ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਤੇ ਲੋਕ ਸਭਾ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਸੋਚ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਜੁਗਰਾਜ ਸਿੰਘ ਲਾਲੇ ਨੰਗਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆ ਰਹੀਆਂ ਵਿਧਾਨ ਸਭਾ ਚੋਣਾਂ ’ਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦਾ ਸਾਥ ਦੇ ਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੀ ਸਰਕਾਰ ਬਣਾਉਣ। ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਦੀ ਸੋਚ ਪੰਜਾਬ, ਪੰਜਾਬੀ ਤੇ ਸਿੱਖ ਕੌਮ ਦੇ ਹਿੱਤਾਂ ਦੀ ਰਾਖੀ, ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ, ਸਿੱਖੀ ਸਿਧਾਂਤਾਂ ’ਤੇ ਪਹਿਰਾ ਦੇਣਾ ਤੇ ਪੰਜਾਬ ਨੂੰ ਮੁੜ ਸਵੈ-ਮਾਣ ਵਾਲੇ ਰਾਹ ’ਤੇ ਲਿਜਾਣਾ ਹੈ। ਇਸ ਮੌਕੇ ਨਾਵਲ ਸਿੰਘ, ਜਸਵਿੰਦਰ ਸਿੰਘ, ਅਵਤਾਰ ਸਿੰਘ, ਪਵਿੱਤਰ ਸਿੰਘ, ਮਿੰਟੂ, ਵੱਸਣ ਸਿੰਘ, ਅਵਤਾਰ ਸਿੰਘ, ਬਿਮਲਜੀਤ ਕੌਰ, ਹਰਦੇਵ ਸਿੰਘ, ਅਵਤਾਰ ਸਿੰਘ, ਹਰਦੀਪ ਸਿੰਘ, ਸੁਖਦੇਵ ਸਿੰਘ, ਮਿਹਰ ਸਿੰਘ, ਪ੍ਰਿਤਪਾਲ ਸਿੰਘ, ਸਮਦ ਸਿੰਘ, ਹੀਰਾ ਸਿੰਘ, ਦਰਸ਼ਨ ਸਿੰਘ, ਮਨਜੀਤ ਸਿੰਘ, ਦਲੀਪ ਸਿੰਘ, ਸਾਹਿਲ, ਪ੍ਰੀਤ ਸਿੰਘ, ਅਮਨਪ੍ਰੀਤ ਸਿੰਘ, ਲਵਲੀ ਸਿੰਘ, ਮਰਾਜ ਸਿੰਘ, ਸੁਖਵਿੰਦਰ ਸਿੰਘ, ਹਰਦੇਵ ਸਿੰਘ, ਸੁਰਜੀਤ ਸਿੰਘ, ਨਿਤਨ ਸਿੰਘ, ਹਰਜੀਤ ਸਿੰਘ, ਸਰਬਜੀਤ ਸਿੰਘ, ਬੀਰ ਸਿੰਘ, ਸੁਖਬੀਰ ਸਿੰਘ, ਜਸਵਿੰਦਰ ਸਿੰਘ, ਗੁਰਨਾਮ ਸਿੰਘ, ਦੇਸਾ ਸਿੰਘ ਠੇਕੇਦਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਪਿੰਡ ਚਾਹਲ ਕਲਾਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਅਗਲੀ ਖ਼ਬਰ ਚੱਕ ਯਾਕੂਬ ਤੋਂ ਸਜਾਇਆ ਨਗਰ ਕੀਰਤਨ ਕਾਹਨੂੰਵਾਨ ਪੁੱਜਣ ’ਤੇ ਸੰਗਤਾਂ ਵਲੋਂ ਭਰਵਾਂ ਸਵਾਗਤ
Ad Position 24