28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕਲਾਨੌਰ ’ਚ ਦੋ ਰੋਜ਼ਾ ਸਾਲਾਨਾ ਖੇਡ ਸਮਾਗਮ

ਕਲਾਨੌਰ, 28 ਨਵੰਬਰ (ਪੁਰੇਵਾਲ)- ਸਥਾਨਕ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ’ਚ ਚੇਅਰਮੈਨ ਸ: ਅਜੀਤ ਸਿੰਘ ਮੱਲ੍ਹੀ, ਸੁਖਜੀਤ ਕੌਰ ਮੱਲ੍ਹੀ ਦੀਆਂ ਹਦਾਇਤਾਂ ’ਤੇ ਪ੍ਰਿੰਸੀਪਲ ਡਾ. ਸ਼ਰਨਪ੍ਰੀਤ ਸਿੰਘ ਕਾਹਲੋਂ, ਉਪ ਪ੍ਰਿੰਸੀਪਲ ਜਗਪ੍ਰੀਤ ਕੌਰ, ਕੋਆਰਡੀਨੇਟਰ ਪਵਨਪ੍ਰੀਤ ਕੌਰ , ਸਰਬਜੀਤ ਕੌਰ ਤੇ ਸਮੂਹ ਅਧਿਆਪਕਾਂ ਦੀ ਯੋਗ ਅਗਵਾਈ ’ਚ ਦੋ ਰੋਜ਼ਾ ਸਾਲਾਨਾ ਖੇਡ ਸਮਾਗਮ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 29-11-2026
ਕਲਾਨੌਰ, 28 ਨਵੰਬਰ (ਪੁਰੇਵਾਲ)- ਸਥਾਨਕ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ’ਚ ਚੇਅਰਮੈਨ ਸ: ਅਜੀਤ ਸਿੰਘ ਮੱਲ੍ਹੀ, ਸੁਖਜੀਤ ਕੌਰ ਮੱਲ੍ਹੀ ਦੀਆਂ ਹਦਾਇਤਾਂ ’ਤੇ ਪ੍ਰਿੰਸੀਪਲ ਡਾ. ਸ਼ਰਨਪ੍ਰੀਤ ਸਿੰਘ ਕਾਹਲੋਂ, ਉਪ ਪ੍ਰਿੰਸੀਪਲ ਜਗਪ੍ਰੀਤ ਕੌਰ, ਕੋਆਰਡੀਨੇਟਰ ਪਵਨਪ੍ਰੀਤ ਕੌਰ , ਸਰਬਜੀਤ ਕੌਰ ਤੇ ਸਮੂਹ ਅਧਿਆਪਕਾਂ ਦੀ ਯੋਗ ਅਗਵਾਈ ’ਚ ਦੋ ਰੋਜ਼ਾ ਸਾਲਾਨਾ ਖੇਡ ਸਮਾਗਮ ਕਰਵਾਇਆ ਗਿਆ। ਸਮਾਗਮ ’ਚ ਮੁੱਖ ਮਹਿਮਾਨ ਵਜੋਂ ਡਾ. ਸੁਨੀਲ ਕੁਮਾਰ ਅਸਿਸਟੈਂਟ ਪ੍ਰੋਫੈਸਰ ਸਰਦਾਰ ਬੇਅੰਤ ਸਿੰਘ ਯੂਨੀਵਰਸਿਟੀ ਗੁਰਦਾਸਪੁਰ ਨੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਖੇਡਾਂ ਰਾਹੀਂ ਬੱਚਿਆਂ ਵਿਚ ਅਨੁਸ਼ਾਸਨ, ਆਤਮ - ਵਿਸ਼ਵਾਸ, ਸਹਿਯੋਗ ਤੇ ਲੀਡਰਸ਼ਿਪ ਦੇ ਗੁਣ ਵਿਕਸਿਤ ਹੁੰਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਵਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡਾ. ਸ਼ਰਨਪ੍ਰੀਤ ਸਿੰਘ ਕਾਹਲੋਂ ਨੇ ਕਿਹਾ ਕਿ ਖੇਡ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨਾ, ਸਰੀਰਕ ਤੰਦਰੁਸਤੀ, ਅਨੁਸ਼ਾਸਨ, ਟੀਮ ਭਾਵਨਾ ਤੇ ਖੇਡਾਂ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ। ਪਹਿਲੇ ਦਿਨ ’ਚ ਸਕੂਲ ਦੇ ਕਿੰਡਰਗਾਰਟਨ ਵਿੰਗ ਦੇ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਗਏੇ। ਜੇਤੂ ਵਿਦਿਆਰਥੀਆਂ ਨੂੰ ਤਗਮੇ ਦੇ ਕੇ ਸਨਮਾਨਿਆ ਗਿਆ। ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਨੇ ਮੁਕਾਬਿਲਆਂ ਵਿਚ ਵਧੀਆ ਪ੍ਰਦਰਸ਼ਨ ਕਰਦਿਆਂ ਓਵਰਆਲ ਟਰਾਫੀ ਨੂੰ ਆਪਣੇ ਨਾਂਅ ਕੀਤਾ। ਪ੍ਰਿੰਸੀਪਲ ਡਾ. ਸ਼ਰਨਪ੍ਰੀਤ ਸਿੰਘ ਕਾਹਲੋਂ ਨੇ ਖੇਡ ਮੁਕਾਬਿਲਆਂ ਨੂੰ ਵਧੀਆ ਤਰੀਕੇ ਨਾਲ ਕਰਵਾਉਣ ਲਈ ਡੀ.ਪੀ. ਅਧਿਆਪਕ ਤਜਿੰਦਰ ਕੌਰ, ਮਾਰਕਸ ਅਤੇ ਕਰਮਜੀਤ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ਦੀ ਸਿਆਸਤ ’ਚ ਨਵਾਂ ਮੋੜ ਆਵੇਗਾ-ਲਾਟੀ, ਚੀਮਾ ਅਗਲੀ ਖ਼ਬਰ ਸੰਮਤੀ ਮੈਂਬਰ ਕਰਨ ਬਾਠ ਨੇ ਜੋਬਨ ਰੰਧਾਵਾ ਨਾਲ ਕੀਤੀ ਮੁਲਾਕਾਤ
Ad Position 24