ਡਾਕਟਰ ਅਰਸ਼ਦੀਪ ਸਿੰਘ ਵਲੋਂ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡਾਂ ’ਚ ਭਰਵੀਆਂ ਮੀਟਿੰਗਾਂ
ਘੁਮਾਣ, 28 ਨਵੰਬਰ (ਬੰਮਰਾਹ)- ਜ਼ਿਲ੍ਹਾ ਪ੍ਰਧਾਨ ਨਸ਼ਾ ਮੁਕਤੀ ਮੋਰਚਾ ਡਾ. ਅਰਸ਼ਦੀਪ ਸਿੰਘ ਵਲੋਂ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਵੱਖ-ਵੱਖ ਪਿੰਡਾਂ ’ਚ ਮੀਟਿੰਗਾਂ ਕਰਕੇ ਲੋਕਾਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ।
ਘੁਮਾਣ, 28 ਨਵੰਬਰ (ਬੰਮਰਾਹ)- ਜ਼ਿਲ੍ਹਾ ਪ੍ਰਧਾਨ ਨਸ਼ਾ ਮੁਕਤੀ ਮੋਰਚਾ ਡਾ. ਅਰਸ਼ਦੀਪ ਸਿੰਘ ਵਲੋਂ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਵੱਖ-ਵੱਖ ਪਿੰਡਾਂ ’ਚ ਮੀਟਿੰਗਾਂ ਕਰਕੇ ਲੋਕਾਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਡਾ. ਅਰਸ਼ਦੀਪ ਸਿੰਘ ਵਲੋਂ ਪਿੰਡ ਐਨੋਕੋਟ ਵਿਖੇ ਸਰਪੰਚ ਅਮਨਦੀਪ ਸਿੰਘ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਪਿੰਡ ਵਿਚ ਨਸ਼ਿਆਂ ਦੀ ਰੋਕਥਾਮ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਸਬੰਧੀ ਵਿਸਥਾਰਪੂਰਵਕ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਹਲਕਾ ਇੰਚਾਰਜ ਨਸ਼ਾ ਮੁਕਤੀ ਮੋਰਚਾ ਅੰਮ੍ਰਿਤਪਾਲ ਸਿੰਘ ਸੋਹੀ, ਸਰਪੰਚ ਅਮਨਦੀਪ ਸਿੰਘ, ਸਰਪੰਚ ਮਾੜੀ ਬੁੱਚੀਆਂ ਨਿਸ਼ਾਨ ਸਿੰਘ, ਉਪ ਇੰਚਾਰਜ ਸੁਖਜਿੰਦਰ ਸਿੰਘ, ਬਲਾਕ ਪ੍ਰਧਾਨ ਕਾਬਲ ਸਿੰਘ, ਸਰਪੰਚ ਸੋਹੀਆਂ ਦਲਬਾਗ ਸਿੰਘ, ਬਲਾਕ ਪ੍ਰਧਾਨ ਰਣਜੀਤ ਸਿੰਘ ਆਦਿ ਹਾਜ਼ਰ ਸਨ।