ਪਿੰਡ ਡੇਰਾ ਬਾਬਾ ਬਸੰਤਪੁਰੀ ਵਿਖੇ ਹਾਕੀ ਖਿਡਾਰੀਆਂ ਨੂੰ 20 ਕਿੱਟਾਂ ਵੰਡੀਆਂ
ਤਾਰਾਗੜ੍ਹ, 28 ਨਵੰਬਰ (ਸੋਹਨ ਲਾਲ)- ਅੱਜ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਡੇਰਾ ਬਾਬਾ ਬਸੰਤਪੁਰੀ ਵਿਖੇ ਦੌਰਾ ਕੀਤਾ ਗਿਆ। ਇਸ ਮੌਕੇ ਛੋਟੇ ਤੇ ਦਰਮਿਆਨੇ ਉਮਰ ਵਰਗ ਦੇ ਹਾਕੀ ਖਿਡਾਰੀਆਂ ਨੂੰ 20 ਹਾਕੀ ਕਿੱਟਾਂ ਵੰਡੀਆਂ ਗਈਆਂ।
ਤਾਰਾਗੜ੍ਹ, 28 ਨਵੰਬਰ (ਸੋਹਨ ਲਾਲ)- ਅੱਜ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਡੇਰਾ ਬਾਬਾ ਬਸੰਤਪੁਰੀ ਵਿਖੇ ਦੌਰਾ ਕੀਤਾ ਗਿਆ। ਇਸ ਮੌਕੇ ਛੋਟੇ ਤੇ ਦਰਮਿਆਨੇ ਉਮਰ ਵਰਗ ਦੇ ਹਾਕੀ ਖਿਡਾਰੀਆਂ ਨੂੰ 20 ਹਾਕੀ ਕਿੱਟਾਂ ਵੰਡੀਆਂ ਗਈਆਂ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਿੰਡ ਦੇ ਇਕ ਸਾਬਕਾ ਫੌਜੀ ਵਲੋਂ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਫੌਜੀ ਖੁਦ ਵੀ ਹਾਕੀ ਦੇ ਬਿਹਤਰੀਨ ਖਿਡਾਰੀ ਰਹੇ ਹਨ ਅਤੇ ਸੇਵਾ ਮੁਕਤੀ ਤੋਂ ਬਾਅਦ ਪਿੰਡ ਦੀ ਗਰਾਊਂਡ ਵਿਚ ਬੱਚਿਆਂ ਨੂੰ ਰੋਜ਼ਾਨਾ ਬਿਲਕੁਲ ਮੁਫ਼ਤ ਹਾਕੀ ਦੀ ਕੋਚਿੰਗ ਦੇ ਰਹੇ ਹਨ । ਉਨ੍ਹਾਂ ਦੱਸਿਆ ਕਿ ਇਸ ਸਾਬਕਾ ਫੌਜੀ ਦੀ ਮਿਹਨਤ ਅਤੇ ਸਮਰਪਣ ਸਦਕਾ ਪਿੰਡ ਦੀਆਂ ਚਾਰ ਲੜਕੀਆਂ ਰਾਸ਼ਟਰੀ ਪੱਧਰ ਦੀਆਂ ਖੇਡਾਂ ਵਿਚ ਭਾਗ ਲੈ ਚੁੱਕੀਆਂ ਹਨ। ਇਸ ਤੋਂ ਇਲਾਵਾ ਪਿੰਡ ਦੇ 11 ਬੱਚੇ ਅੰਮ੍ਰਿਤਸਰ ਵਿਖੇ ਮੁਫ਼ਤ ਹਾਕੀ ਕੋਚਿੰਗ ਪ੍ਰਾਪਤ ਕਰ ਰਹੇ ਹਨ। ਇਸ ਮੌਕੇ ਹਿੰਦੂ ਕੋਆਪਰੇਟਿਵ ਬੈਂਕ ਦੇ ਚੇਅਰਮੈਨ ਸਤੀਸ਼ ਮਹਿੰਦਰੂ, ਲਾਇਲਪੁਰੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਿਤਿਨ ਠਾਕੁਰ, ਸਰਪੰਚ ਕਰਨ ਸਿੰਘ, ਸਮੂਹ ਪੰਚਾਇਤ ਮੈਂਬਰਾਂ ਤੋਂ ਇਲਾਵਾ ਇਲਾਕੇ ਦੇ ਪਤਵੰਤੇ ਅਤੇ ਖੇਡ ਪ੍ਰੇਮੀ ਹਾਜ਼ਰ ਸਨ।