28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਮਾਸਟਰ ਕੇਡਰ ਯੂਨੀਅਨ ਦੀ ਡੀ . ਐੱਸ . ਈ . ਪੰਜਾਬ ਨਾਲ ਮੀਟਿੰਗ

ਪਠਾਨਕੋਟ, 28 ਨਵੰਬਰ (ਸੰਧੂ)- ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਵਫ਼ਦ ਦੀ ਸੂਬਾ ਸਰਪ੍ਰਸਤ ਹਰਭਜਨ ਸਿੰਘ ਤੇ ਫਾਊਂਡਰ ਮੈਂਬਰ ਵਾਸ਼ਿੰਗਟਨ ਸਿੰਘ ਸਮੀਰੋਵਾਲ ਦੀ ਅਗਵਾਈ ਹੇਠ ਡੀ. ਐੱਸ.

Ad Position 21
No active advertisement
ਅਜੀਤ ਡੈਸਕ 29-11-2026
ਪਠਾਨਕੋਟ, 28 ਨਵੰਬਰ (ਸੰਧੂ)- ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਵਫ਼ਦ ਦੀ ਸੂਬਾ ਸਰਪ੍ਰਸਤ ਹਰਭਜਨ ਸਿੰਘ ਤੇ ਫਾਊਂਡਰ ਮੈਂਬਰ ਵਾਸ਼ਿੰਗਟਨ ਸਿੰਘ ਸਮੀਰੋਵਾਲ ਦੀ ਅਗਵਾਈ ਹੇਠ ਡੀ.ਐੱਸ.ਈ (ਸੈ.) ਪੰਜਾਬ ਸਕੱਤਰ ਸਿੰਘ ਬੱਲ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਅਹਿਮ ਮੀਟਿੰਗ ਹੋਈ। ਇਸ ਦੌਰਾਨ ਮਾਸਟਰ ਕੇਡਰ ਨਾਲ ਸਬੰਧਿਤ ਮੰਗਾਂ, ਤਰੱਕੀਆਂ ਤੇ ਅਧਿਆਪਕਾਂ ਦੀਆਂ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਸਬੰਧੀ ਮਾਸਟਰ ਕੇਡਰ ਯੂਨੀਅਨ ਪੰਜਾਬ ਜ਼ਿਲ੍ਹਾ ਪਠਾਨਕੋਟ ਦੇ ਪ੍ਰਧਾਨ ਰਮਨ ਕੁਮਾਰ, ਜਨਰਲ ਸਕੱਤਰ ਪਵਨ ਸ਼ਰਮਾ, ਵਿੱਤ ਸਕੱਤਰ ਰਾਕੇਸ਼ ਮਹਾਜਨ, ਸਟੇਟ ਕਮੇਟੀ ਮੈਂਬਰ ਰਾਕੇਸ਼ ਸ਼ਰਮਾ ਤੇ ਪ੍ਰੈੱਸ ਸਕੱਤਰ ਹਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਮੀਟਿੰਗ ਦੌਰਾਨ 4161 ਭਰਤੀ ਤਹਿਤ ਟਰਮੀਨੇਟ ਕੀਤੇ 253 ਅਧਿਆਪਕਾਂ ਦੇ ਟਰਮੀਨੇਸ਼ਨ ਆਰਡਰ ਰੱਦ ਕਰਨ ਦਾ ਮੁੱਦਾ ਉਠਾਇਆ। ਯੂਨੀਅਨ ਵਲੋਂ ਮੰਗ ਕੀਤੀ ਕਿ ਅਧਿਆਪਕਾਂ ਨੂੰ ਇਨਸਾਫ਼ ਦਿੱਤਾ ਜਾਵੇ, ਇਸ ’ਤੇ ਵਿਭਾਗੀ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ 21 ਦਸੰਬਰ ਤੱਕ ਇਸ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ। ਮੀਟਿੰਗ ਵਿਚ ਵਿਭਾਗ ਵਲੋਂ ਸਹਾਇਕ ਡਾਇਰੈਕਟਰ (ਪ੍ਰਮੋਸ਼ਨ) ਮਹੇਸ਼ ਕਪਲਾ ਮੌਜੂਦ ਸਨ। ਯੂਨੀਅਨ ਆਗੂਆਂ ਨੇ ਆਸ ਪ੍ਰਗਟਾਈ ਕਿ ਵਿਭਾਗ ਵਲੋਂ ਦਿੱਤੇ ਭਰੋਸਿਆਂ ਅਨੁਸਾਰ ਅਧਿਆਪਕਾਂ ਦੇ ਲੰਬਿਤ ਮਸਲਿਆਂ ਦਾ ਜਲਦ ਨਿਪਟਾਰਾ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਮੰਗਾਂ ਨੂੰ ਲੈ ਕੇ ਰੇਲਵੇ ਮੁਲਾਜ਼ਮਾਂ ਨੇ ਪਠਾਨਕੋਟ ਵਿਖੇ ਕੱਢਿਆ ਮਸ਼ਾਲ ਮਾਰਚ ਅਗਲੀ ਖ਼ਬਰ ਲਾਇਨਜ਼ ਕਲੱਬ ਪਠਾਨਕੋਟ ਤੇ ਹੈਵਲਜ਼ ਨੇ ਡਰਾਇੰਗ ਮੁਕਾਬਲਾ ਕਰਵਾਇਆ
Ad Position 24