‘ ਸ਼ੀਸ਼ ਮਹਿਲ’ ਵਿਵਾਦ ਨੇ ਕੇਜਰੀਵਾਲ ਦੀ ਝੂਠੀ ਸਾਦਗੀ ਦਾ ਪਰਦਾਫਾਸ਼ ਕੀਤਾ : ਹੀਰਾ ਵਾਲੀਆ
ਬਟਾਲਾ, 29 ਨਵੰਬਰ (ਸਤਿੰਦਰ ਸਿੰਘ)- ਬਟਾਲਾ ਜ਼ਿਲ੍ਹਾ ਭਾਜਪਾ ਦੇ ਪ੍ਰਧਾਨ ਸ: ਹਰਸਿਮਰਨ ਸਿੰਘ ਵਾਲੀਆ ਨੇ ‘ਸ਼ੀਸ਼ ਮਹਿਲ’ ਵਿਵਾਦ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਸ ਵਿਵਾਦ ਨੇ ਕੇਜਰੀਵਾਲ ਵਲੋਂ ਲੋਕਾਂ ਸਾਹਮਣੇ ਪੇਸ਼ ਕੀਤੀ ਜਾਂਦੀ ‘ਆਮ ਆਦਮੀ’ ਦੀ ਸਾਦਗੀ ਦੇ ਨਕਾਬ ਨੂੰ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਅਤੇ ਪੰਜਾਬ ਦੇ ਲੋਕਾਂ ਸਾਹਮਣੇ ਆਮ ਆਦਮੀ ਪਾਰਟੀ ਦੇ ਦੋਹਰੇ ਮਾਪਦੰਡ ਉਜਾਗਰ ਹੋ ਚੁੱਕੇ ਹਨ।
ਬਟਾਲਾ, 29 ਨਵੰਬਰ (ਸਤਿੰਦਰ ਸਿੰਘ)- ਬਟਾਲਾ ਜ਼ਿਲ੍ਹਾ ਭਾਜਪਾ ਦੇ ਪ੍ਰਧਾਨ ਸ: ਹਰਸਿਮਰਨ ਸਿੰਘ ਵਾਲੀਆ ਨੇ ‘ਸ਼ੀਸ਼ ਮਹਿਲ’ ਵਿਵਾਦ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਸ ਵਿਵਾਦ ਨੇ ਕੇਜਰੀਵਾਲ ਵਲੋਂ ਲੋਕਾਂ ਸਾਹਮਣੇ ਪੇਸ਼ ਕੀਤੀ ਜਾਂਦੀ ‘ਆਮ ਆਦਮੀ’ ਦੀ ਸਾਦਗੀ ਦੇ ਨਕਾਬ ਨੂੰ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਅਤੇ ਪੰਜਾਬ ਦੇ ਲੋਕਾਂ ਸਾਹਮਣੇ ਆਮ ਆਦਮੀ ਪਾਰਟੀ ਦੇ ਦੋਹਰੇ ਮਾਪਦੰਡ ਉਜਾਗਰ ਹੋ ਚੁੱਕੇ ਹਨ। ਹੀਰਾ ਵਾਲੀਆ ਨੇ ਕਿਹਾ ਕਿ ਕੇਜਰੀਵਾਲ ਨੇ ਕਦੇ ਸਰਕਾਰੀ ਬੰਗਲਾ ਨਾ ਲੈਣ, ਵੈਗਨ ਆਰ ਕਾਰ ਵਿਚ ਸਫ਼ਰ ਕਰਨ ਅਤੇ ਵੀ . ਆਈ.ਪੀ. ਕਲਚਰ ਖ਼ਤਮ ਕਰਨ ਵਰਗੇ ਵਾਅਦੇ ਕਰ ਕੇ ਸਿਆਸਤ ਵਿਚ ਕਦਮ ਰੱਖਿਆ ਸੀ ਪਰ ਅੱਜ ਉਨ੍ਹਾਂ ਦੀ ਕਥਿਤ ਸਾਦਗੀ ਦੀ ਅਸਲੀਅਤ ਲੋਕਾਂ ਸਾਹਮਣੇ ਹੈ। ਉਨ੍ਹਾਂ ਦੋਸ਼ ਲਾਇਆ ਕਿ ਟੈਕਸਦਾਤਾਵਾਂ ਦੇ ਲਗਪਗ 59 ਕਰੋੜ ਰੁਪਏ ਆਲੀਸ਼ਾਨ ਝੂੰਮਰਾਂ, ਮਹਿੰਗੇ ਪਰਦਿਆਂ ਤੇ ਮਾਡਿਊਲਰ ਰਸੋਈ ਵਰਗੀਆਂ ਸਹੂਲਤਾਂ ’ਤੇ ਖ਼ਰਚ ਕੀਤੇ ਗਏ। ਦਿੱਲੀ ਵਿਚ ਸੱਤਾ ਤੋਂ ਬਾਹਰ ਹੋਣ ਤੋਂ ਬਾਅਦ ਹੁਣ ਪੰਜਾਬ ਨੂੰ ਆਪਣੀਆਂ ਸਿਆਸੀ ਲਾਲਸਾਵਾਂ ਪੂਰੀਆਂ ਕਰਨ ਦਾ ਸਾਧਨ ਬਣਾਇਆ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਕਿਸੇ ਦੀ ਨਿੱਜੀ ਜਗੀਰ ਨਹੀਂ ਹੈ ਅਤੇ ਪੰਜਾਬੀਆਂ ਦੀ ਖ਼ੂਨ-ਪਸੀਨੇ ਦੀ ਕਮਾਈ ਦਾ ਹਿਸਾਬ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਮੰਗ ਕੀਤੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ’ਤੇ ਲਗਾਤਾਰ ਵਧ ਰਹੇ ਕਰਜ਼ੇ ਅਤੇ ਇਸ਼ਤਿਹਾਰਬਾਜ਼ੀ ’ਤੇ ਖ਼ਰਚ ਕੀਤੇ ਜਾ ਰਹੇ ਕਰੋੜਾਂ ਰੁਪਏ ਬਾਰੇ ਪੰਜਾਬ ਦੀ ਜਨਤਾ ਨੂੰ ਜਵਾਬ ਦੇਵੇ। ਇਸ ਮੌਕੇ ਵਿਜੇ ਸ਼ਰਮਾ ਸਹਿ-ਇੰਚਾਰਜ ਬਟਾਲਾ ਜ਼ਿਲ੍ਹਾ, ਮੀਤ ਪ੍ਰਧਾਨ ਸ਼ਕਤੀ ਸ਼ਰਮਾ, ਮੀਤ ਪ੍ਰਧਾਨ ਗੁਰਿੰਦਰਪਾਲ ਸਿੰਘ, ਮੀਤ ਪ੍ਰਧਾਨ ਸਵਿੰਦਰ ਸਿੰਘ ਖੈਰਾ, ਸਰਕਲ ਪ੍ਰਧਾਨ ਦੀਪਕ ਜੋਸ਼ੀ ਜਰਨਲ ਸੈਕਟਰੀ ਮਨਿੰਦਰ ਸਿੰਘ ਆਦਿ ਹਾਜ਼ਰ ਸਨ।