29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸ਼ੋਭਾ ਯਾਤਰਾ ਦਾ ਸਵਾਗਤ ਜਾਹੋ ਜਲਾਲ ਨਾਲ ਕੀਤਾ ਜਾਵੇਗਾ : ਲੰਬੜਦਾਰ

ਬਟਾਲਾ, 29 ਨਵੰਬਰ (ਸਤਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਪ੍ਰਤੀ ਡੂੰਘੀ ਸ਼ਰਧਾ ਭਾਵਨਾ ਨਾਲ 30 ਨਵੰਬਰ ਨੂੰ ਜੰਮੂ ਤੋਂ ਸ਼ੁਰੂ ਕੀਤੀ ਜਾ ਰਹੀ ਸ਼ੋਭਾ ਯਾਤਰਾ ਦਾ 1 ਦਸੰਬਰ ਨੂੰ ਬਟਾਲਾ ਵਿਖੇ ਪਹੁੰਚਣ ’ਤੇ ਜਾਹੋ ਜਲਾਲ ਨਾਲ ਇਤਿਹਾਸਕ ਸਵਾਗਤ ਕੀਤਾ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਲਵਿੰਦਰ ਸਿੰਘ ਲੰਬੜਦਾਰ ਪ੍ਰਧਾਨ ਰਵਿਦਾਸੀਆ ਸਿੱਖ ਵੈਲਫੇਅਰ ਸੋਸਾਇਟੀ ਪੰਜਾਬ ਨੇ ਕੀਤਾ।

Ad Position 21
No active advertisement
ਪਲਵਿੰਦਰ ਸਿੰਘ ਲੰਬੜਦਾਰ 30-11-2026
ਬਟਾਲਾ, 29 ਨਵੰਬਰ (ਸਤਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਪ੍ਰਤੀ ਡੂੰਘੀ ਸ਼ਰਧਾ ਭਾਵਨਾ ਨਾਲ 30 ਨਵੰਬਰ ਨੂੰ ਜੰਮੂ ਤੋਂ ਸ਼ੁਰੂ ਕੀਤੀ ਜਾ ਰਹੀ ਸ਼ੋਭਾ ਯਾਤਰਾ ਦਾ 1 ਦਸੰਬਰ ਨੂੰ ਬਟਾਲਾ ਵਿਖੇ ਪਹੁੰਚਣ ’ਤੇ ਜਾਹੋ ਜਲਾਲ ਨਾਲ ਇਤਿਹਾਸਕ ਸਵਾਗਤ ਕੀਤਾ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਲਵਿੰਦਰ ਸਿੰਘ ਲੰਬੜਦਾਰ ਪ੍ਰਧਾਨ ਰਵਿਦਾਸੀਆ ਸਿੱਖ ਵੈਲਫੇਅਰ ਸੋਸਾਇਟੀ ਪੰਜਾਬ ਨੇ ਕੀਤਾ। ਉਨ੍ਹਾਂ ਕਿਹਾ ਕਿ 30 ਨਵੰਬਰ ਨੂੰ ਸ਼ੋਭਾ ਯਾਤਰਾ ਸਜਾਈ ਜਾਵੇਗੀ, ਜੋ ਸ਼ਾਮ ਪਠਾਨਕੋਟ ਵਿਖੇ ਪਹੁੰਚੇਗੀ ਤੇ 1 ਦਸੰਬਰ ਨੂੰ ਸ਼ੋਭਾ ਯਾਤਰਾ ਪਠਾਨਕੋਟ ਤੋਂ ਗੁਰਦਾਸਪੁਰ ਲਈ ਰਵਾਨਾ ਹੋਵੇਗੀ, ਜੋ ਦੀਨਾਨਗਰ, ਗੁਰਦਾਸਪੁਰ, ਨੌਸ਼ਹਿਰਾ ਮੱਝਾ ਸਿੰਘ ਤੋਂ ਹੁੰਦੀ ਹੋਈ ਬਟਾਲਾ ਵਿਖੇ ਪਹੁੰਚੇਗੀ। ਸ਼ੋਭਾ ਯਾਤਰਾ ਦਾ ਉਸਮਾਨਪੁਰ ਸਿਟੀ ਬਟਾਲਾ ਬਾਈਪਾਸ ਵਿਖੇ ਪਹੁੰਚਣ ’ਤੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿਚ ਸੰਗਤ ਤੇ ਰਵਿਦਾਸੀਆ ਭਾਈਚਾਰੇ ਵਲੋਂ ਭਰਵਾਂ ਸਵਾਗਤ ਕੀਤੀ ਜਾਵੇਗਾ। ਉਸ ਤੋਂ ਬਾਅਦ ਸ਼ੋਭਾ ਯਾਤਰਾ ਗਾਂਧੀ ਚੌਕ, ਮਹਾਰਾਜਾ ਅਗਰਸੈਨ ਚੌਕ, ਘਸੀਟਪੁਰ ਤੋਂ ਹੁੰਦੀ ਹੋਈ ਸ਼੍ਰੀ ਅੰਮ੍ਰਿਤਸਰ ਵਿਖੇ ਪਹੁੰਚੇਗੀ।
Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਨੇ ਸਾਥੀਆਂ ਸਮੇਤ ਸਾਬਕਾ ਮੰਤਰੀ ਕੈਪਟਨ ਬਾਠ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ‘ ਸ਼ੀਸ਼ ਮਹਿਲ’ ਵਿਵਾਦ ਨੇ ਕੇਜਰੀਵਾਲ ਦੀ ਝੂਠੀ ਸਾਦਗੀ ਦਾ ਪਰਦਾਫਾਸ਼ ਕੀਤਾ : ਹੀਰਾ ਵਾਲੀਆ
Ad Position 24