29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਫੁੱਲਕੇ ਤੋਂ ਨਗਰ ਕੀਰਤਨ ਸਜਾਇਆ

ਬਟਾਲਾ, 29 ਨਵੰਬਰ (ਸਤਿੰਦਰ ਸਿੰਘ)- ਨੇੜਲੇ ਪਿੰਡ ਫੁੱਲਕੇ ਵਿਖੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸ਼ਰਧਾ ਤੇ ਉਤਸ਼ਾਹ ਨਾਲ ਸਜਾਇਆ ਗਿਆ। ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰ ਕੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।

Ad Position 21
No active advertisement
ਅਜੀਤ ਡੈਸਕ 30-11-2026
ਬਟਾਲਾ, 29 ਨਵੰਬਰ (ਸਤਿੰਦਰ ਸਿੰਘ)- ਨੇੜਲੇ ਪਿੰਡ ਫੁੱਲਕੇ ਵਿਖੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸ਼ਰਧਾ ਤੇ ਉਤਸ਼ਾਹ ਨਾਲ ਸਜਾਇਆ ਗਿਆ। ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰ ਕੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਸਾਬਕਾ ਸਰਪੰਚ ਤੇ ਸਮਾਜ ਸੇਵੀ ਤਰਸੇਮ ਸਿੰਘ ਫੁੱਲਕੇ ਨੇ ਦੱਸਿਆ ਕਿ ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ। ਉਪਰੰਤ ਗੁਰੂ ਮਹਾਰਾਜ ਦੇ ਚਰਨਾਂ ’ਚ ਅਰਦਾਸ ਬੇਨਤੀ ਕੀਤੀ ਗਈ ਤੇ ਨਗਰ ਕੀਰਤਨ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਤੋਂ ਆਰੰਭ ਹੋਇਆ। ਨਗਰ ਕੀਰਤਨ ਪਿੰਡ ਚਾਹਲ ਕਲਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਪਹੁੰਚਿਆ। ਇੱਥੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਤੇ ਪ੍ਰਬੰਧਕ ਕਮੇਟੀ ਵਲੋਂ ਪੰਜ ਪਿਆਰੇ ਸਾਹਿਬਾਨ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਸਾਹਿਬ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਈ ਪ੍ਰੇਮ ਸਿੰਘ ਪੁਰੀਆਂ ਵਾਲੇ, ਬਾਬਾ ਜਤਿੰਦਰ ਸਿੰਘ, ਲਖਬੀਰ ਸਿੰਘ ਚੌਂਕੀਦਾਰ, ਬਾਬਾ ਸਰਵਣ ਸਿੰਘ ਹਸਨਪੁਰਾ, ਜਗੀਰ ਸਿੰਘ, ਗਰੀਬ ਸਿੰਘ, ਸ਼ਿੰਗਾਰਾ ਸਿੰਘ, ਹੀਰਾ ਸਿੰਘ, ਬੀਬੀ ਪਰਮਿੰਦਰ ਕੌਰ, ਕਵਲਜੀਤ ਕੌਰ, ਤਰਸਬੀਰ ਕੌਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੇਰਾ ਮੁੱਖ ਮੰਤਵ ਲੋਕਾਂ ’ਚ ਭਾਈਚਾਰਕ ਸਾਂਝ ਪੈਦਾ ਕਰਨਾ ਤੇ ਉਨ੍ਹਾਂ ਦੇ ਕੰਮ ਆਉਣਾ ਹੈ : ਬੀਬੀ ਨਾਨੋਹਾਰਨੀ ਅਗਲੀ ਖ਼ਬਰ ਸੇਵਾ - ਮੁਕਤ ਮਾਰਕਫੈੱਡ ਇੰਸਪੈਕਟਰ ਰਸਾਲ ਸਿੰਘ ਨਹੀਂ ਰਹੇ
Ad Position 24