29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਪਿੰਡ ਦਕੋਹਾ ਵਿਖੇ ਨਵੀਂ ਡਿਸਪੈਂਸਰੀ ਦਾ ਉਦਘਾਟਨ

ਘੁਮਾਣ, 29 ਨਵੰਬਰ (ਬੰਮਰਾਹ)- ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਪਿੰਡ ਦਕੋਹਾ ਵਿਖੇ ਪੰਜਾਬ ਸਰਕਾਰ ਵਲੋਂ ਤਿਆਰ ਕਰਵਾਈ ਗਈ ਨਵੀਂ ਡਿਸਪੈਂਸਰੀ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਵਲੋਂ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਦਾ ਸਵਾਗਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 30-11-2026
ਘੁਮਾਣ, 29 ਨਵੰਬਰ (ਬੰਮਰਾਹ)- ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਪਿੰਡ ਦਕੋਹਾ ਵਿਖੇ ਪੰਜਾਬ ਸਰਕਾਰ ਵਲੋਂ ਤਿਆਰ ਕਰਵਾਈ ਗਈ ਨਵੀਂ ਡਿਸਪੈਂਸਰੀ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਵਲੋਂ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਸ: ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਸਰਕਾਰ ਵਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਡਿਸਪੈਂਸਰੀਆਂ ਦੀ ਸਹੂਲਤ ਉਪਲੱਬਧ ਹੋਣ ਨਾਲ ਲੋਕਾਂ ਨੂੰ ਮੁੱਢਲੇ ਇਲਾਜ ਲਈ ਦੂਰ-ਦੁਰਾਡੇ ਨਹੀਂ ਜਾਣਾ ਪਵੇਗਾ। ਇਸ ਮੌਕੇ ਸਿਹਤ ਵਿਭਾਗ ਦੇ ਐਸ.ਐਮ.ਓ. ਹੇਮ ਲਤਾ, ਪਿੰਡ ਦੇ ਸਰਪੰਚ ਨਿਰਵੈਰ ਸਿੰਘ, ਯੂਥ ਪ੍ਰਧਾਨ ਬਲਵਿੰਦਰ ਸਿੰਘ, ਠੇਕੇਦਾਰ ਸਤਿੰਦਰ ਸਿੰਘ ਬਲਾਕ ਪ੍ਰਧਾਨ, ਮਾਸਟਰ ਸੁਖਦੇਵ ਸਿੰਘ ਦਕੋਹਾ, ਮਿਲਖਾ ਸਿੰਘ ਮੈਂਬਰ, ਹਰਮੇਸ਼ ਸਿੰਘ ਮੈਂਬਰ, ਲਖਬੀਰ ਸਿੰਘ ਮੈਬਰ, ਦਿਲਬਾਗ਼ ਸਿੰਘ, ਲਖਬੀਰ ਸਿੰਘ ਮੈਂਬਰ, ਬਲਵਿੰਦਰ ਸਿੰਘ ਫੌਜੀ, ਸ਼ਿਵ ਸਿੰਘ ਘਣਘੱਸ, ਜਸਬੀਰ ਸਿੰਘ ਘਣਘੱਸ, ਗੁਰਨਾਮ ਸਿੰਘ ਫ਼ੌਜੀ, ਬਲਕਾਰ ਸਿੰਘ, ਕੁਲਬੀਰ ਕੌਰ ਮੈਂਬਰ, ਸੁੱਖਵਿੰਦਰ ਕੌਰ ਮੈਂਬਰ, ਬੀਬੀ ਹਰਦੀਪ ਕੌਰ ਮੈਂਬਰ, ਨਿਰਮਲ ਸਿੰਘ, ਸਰਵਣ ਸਿੰਘ, ਹਰਜੀਤ ਕੌਰ, ਦਲਜੀਤ ਕੌਰ, ਊਸ਼ਾ ਰਾਣੀ, ਯੂਥ ਪ੍ਰਧਾਨ ਤੇਜਵੰਤ ਸਿੰਘ ਤੇ ਹਰਜਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੱਸ ਇੰਟਰਨੈਸ਼ਨਲ ਸਕੂਲ ਸੇਖਵਾਂ ਵਿਖੇ ਮੇਜਰ ਧਿਆਨ ਚੰਦ ਸਪੋਰਟਸ ਮੀਟ-2026-27 ਉਤਸ਼ਾਹ ਨਾਲ ਕਰਵਾਈ ਅਗਲੀ ਖ਼ਬਰ ਮੇਰਾ ਮੁੱਖ ਮੰਤਵ ਲੋਕਾਂ ’ਚ ਭਾਈਚਾਰਕ ਸਾਂਝ ਪੈਦਾ ਕਰਨਾ ਤੇ ਉਨ੍ਹਾਂ ਦੇ ਕੰਮ ਆਉਣਾ ਹੈ : ਬੀਬੀ ਨਾਨੋਹਾਰਨੀ
Ad Position 24