ਹਲਕਾ ਇੰਚਾਰਜ ਜੋਬਨ ਰੰਧਾਵਾ ਨੇ ਬਿਜਲੀ ਸਪਲਾਈ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ
ਫਤਹਿਗੜ੍ਹ ਚੂੜੀਆਂ, 29 ਨਵੰਬਰ (ਅਵਤਾਰ ਸਿੰਘ ਰੰਧਾਵਾ)- ਸ਼ਹਿਰ ਫਤਹਿਗੜ੍ਹ ਚੂੜੀਆਂ ਅੰਦਰ ਲੰਮੇ ਸਮੇਂ ਤੋਂ ਬਿਜਲੀ ਸਪਲਾਈ ਦੇ ਗੁੰਝਲਦਾਰ ਤੇ ਤਾਰਾਂ ਦੇ ਜੰਜਾਲ ਨੂੰ ਠੀਕ ਕਰਨ ਲਈ ਹਲਕਾ ਇੰਚਾਰਜ ਹਰਜੋਬਨਜੀਤ ਸਿੰਘ ਰੰਧਾਵਾ ਵਲੋਂ ਸ਼ਹਿਰ ਵਾਸੀਆਂ ਦੀ ਹਾਜ਼ਰੀ ’ਚ ਕਰੀਬ 22 ਕਰੋੜ ਦੀ ਲਾਗਤ ਨਾਲ ਹੋਣ ਵਾਲੇ ਨਵੀਨੀਕਰਨ ਦਾ ਉਦਘਾਟਨ ਕੀਤਾ। ਉਨ੍ਹਾਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਬਿਜਲੀ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਦਾ ਸ਼ਹਿਰ ਫਤਹਿਗੜ੍ਹ ਚੂੜੀਆਂ ਲਈ ਬਿਜਲੀ ਸਪਲਾਈ ਦੇ ਸੁਧਾਰ ਲਈ ਏਨਾ ਵੱਡਾ ਪੈਕਜ ਦੇਣ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਜਿੱਥੇ ਸ਼ਹਿਰ ਫਤਹਿਗੜ੍ਹ ਚੂੜੀਆਂ ਸਮੇਤ ਹਲਕੇ ਅੰਦਰ ਵੱਡੇ ਵਿਕਾਸ ਕਾਰਜ ਕਰਵਾਏ ਗਏ ਹਨ ਉਥੇ 2027 ਦੀਆਂ ਚੋਣਾਂ ਜਿੱਤ ਕੇ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੀ ਸੱਤਾ ’ਤੇ ਕਾਬਜ਼ ਹੋਣ ਜਾ ਰਹੀ ਹੈ।
ਫਤਹਿਗੜ੍ਹ ਚੂੜੀਆਂ, 29 ਨਵੰਬਰ (ਅਵਤਾਰ ਸਿੰਘ ਰੰਧਾਵਾ)- ਸ਼ਹਿਰ ਫਤਹਿਗੜ੍ਹ ਚੂੜੀਆਂ ਅੰਦਰ ਲੰਮੇ ਸਮੇਂ ਤੋਂ ਬਿਜਲੀ ਸਪਲਾਈ ਦੇ ਗੁੰਝਲਦਾਰ ਤੇ ਤਾਰਾਂ ਦੇ ਜੰਜਾਲ ਨੂੰ ਠੀਕ ਕਰਨ ਲਈ ਹਲਕਾ ਇੰਚਾਰਜ ਹਰਜੋਬਨਜੀਤ ਸਿੰਘ ਰੰਧਾਵਾ ਵਲੋਂ ਸ਼ਹਿਰ ਵਾਸੀਆਂ ਦੀ ਹਾਜ਼ਰੀ ’ਚ ਕਰੀਬ 22 ਕਰੋੜ ਦੀ ਲਾਗਤ ਨਾਲ ਹੋਣ ਵਾਲੇ ਨਵੀਨੀਕਰਨ ਦਾ ਉਦਘਾਟਨ ਕੀਤਾ। ਉਨ੍ਹਾਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਬਿਜਲੀ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਦਾ ਸ਼ਹਿਰ ਫਤਹਿਗੜ੍ਹ ਚੂੜੀਆਂ ਲਈ ਬਿਜਲੀ ਸਪਲਾਈ ਦੇ ਸੁਧਾਰ ਲਈ ਏਨਾ ਵੱਡਾ ਪੈਕਜ ਦੇਣ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਜਿੱਥੇ ਸ਼ਹਿਰ ਫਤਹਿਗੜ੍ਹ ਚੂੜੀਆਂ ਸਮੇਤ ਹਲਕੇ ਅੰਦਰ ਵੱਡੇ ਵਿਕਾਸ ਕਾਰਜ ਕਰਵਾਏ ਗਏ ਹਨ ਉਥੇ 2027 ਦੀਆਂ ਚੋਣਾਂ ਜਿੱਤ ਕੇ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੀ ਸੱਤਾ ’ਤੇ ਕਾਬਜ਼ ਹੋਣ ਜਾ ਰਹੀ ਹੈ। ਉਨਾਂ ਕਿਹਾ ਕਿ ਅਗਲੇ ਸਮੇਂ ਦੌਰਾਨ ਸ਼ਹਿਰ ਫਤਹਿਗੜ੍ਹ ਚੂੜੀਆਂ ਨੂੰ ਉੱਤਮ ਸ਼ਹਿਰ ਦਾ ਦਰਜਾ ਦਿੰਦੇ ਹੋਏ ਵਿਕਾਸ ਕਾਰਜਾਂ ਲਈ ਵੱਡੇ ਪੈਕੇਜ ਲਿਆਂਦੇ ਜਾਣਗੇ ਤੇ ਹਰ ਪੱਖੋਂ ਸ਼ਹਿਰ ਨੂੰ ਆਲੀਸ਼ਾਨ ਬਣਾਇਆ ਜਾਵੇਗਾ। ਇਸ ਮੌਕੇ ਸ਼ਹਿਰ ਵਾਸੀਆਂ ਨੇ ਹਰਜੋਬਨਜੀਤ ਸਿੰਘ ਰੰਧਾਵਾ ਨੂੰ ਮੋਢੇ ਨਾਲ ਮੋਢਾ ਜੋੜ ਕੇ ਚੱਲਣ ਦਾ ਵਿਸ਼ਵਾਸ ਦਿਵਾਉਂਦੇ ਹੋਏ ਆਮ ਆਦਮੀ ਪਾਰਟੀ ਦੇ ਹੱਕ ਵਿਚ ਨਾਅਰੇ ਲਗਾਏ। ਇਸ ਮੌਕੇ ਡੀ.ਐਸ.ਪੀ. ਹਰੀਸ਼ ਬਹਿਲ, ਰਜੀਵ ਸ਼ਰਮਾ ਸਾਬਕਾ ਚੇਅਰਮੈਨ, ਪੀ.ਏ. ਗੁਰਪ੍ਰੀਤ ਸਿੰਘ ਲਾਲਾਨੰਗਲ, ਸੀਨੀਅਰ ਆਗੂ ਗੁਰਪ੍ਰੀਤ ਸਿੰਘ ਖੋਦੇ ਬਾਂਗਰ, ਪ੍ਰਧਾਨ ਤੇਜਵਿੰਦਰ ਸਿੰਘ, ਸਤਨਾਮ ਸਿੰਘ ਗਿੱਲ, ਮੁਖਵਿੰਦਰ ਸਿੰਘ, ਮਾਧਵ ਬੇਦੀ, ਇੰਦਰਜੀਤ ਸਿੰਘ ਪੂਰਬਾ, ਭੁਪਿੰਦਰ ਸਿੰਘ, ਸਤਨਾਮ ਸਿੰਘ ਵੈਲਫੇਅਰ ਬੋਰਡ, ਮੁਖਤਾਰ ਸਿੰਘ, ਸੁਖਦੇਵ ਸਿੰਘ, ਰਾਹੁਲ ਸਿੰਘ, ਕ੍ਰਿਸ਼ਨ ਕੁਮਾਰ, ਰੋਹਿਤ ਕੁਮਾਰ, ਇਕਬਾਲ ਸਿੰਘ, ਜਗਦੀਪ ਸਿੰਘ ਜੱਗੀ, ਸੰਦੀਪ ਸਿੰਘ ਕਾਹਲੋਂ, ਲਖਬੀਰ ਸਿੰਘ ਗਿੱਲ, ਅੰਮ੍ਰਿਤਪਾਲ ਸਿੰਘ, ਹਰਦੇਵ ਸਿੰਘ ਰੰਧਾਵਾ, ਗੁਰਮੀਤ ਸਿੰਘ, ਮੈਨੇਜਰ ਰੋਹਿਤ ਕੁਮਾਰ, ਜਤਿੰਦਰ ਸਿੰਘ ਸੇਠੀ, ਕੇਵਲ ਮਸੀਹ ਆਦਿ ਹਾਜ਼ਰ ਸਨ।