ਸਰਹੱਦੀ ਪਿੰਡ ਮਜੀਰੀ ਜੱਟਾਂ ਵਿਖੇ ਕਾਸੋ ਆਪ੍ਰੇਸ਼ਨ ਤਹਿਤ ਪੁਲਿਸ ਵਲੋਂ ਜਾਂਚ ਮੁਹਿੰਮ
ਪੁਲਿਸ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਲਈ ਹਰ ਸਮੇਂ ਵਚਨਬੱਧ-ਡੀ.ਐਸ.ਪੀ. ਬਾਜਵਾ
ਨਰੋਟ ਜੈਮਲ ਸਿੰਘ, 29 ਨਵੰਬਰ (ਸ਼ਸ਼ੀ ਕੁਮਾਰ)- ਐੱਸ. ਐੱਸ.
ਨਰੋਟ ਜੈਮਲ ਸਿੰਘ, 29 ਨਵੰਬਰ (ਸ਼ਸ਼ੀ ਕੁਮਾਰ)- ਐੱਸ.ਐੱਸ.ਪੀ. ਪਠਾਨਕੋਟ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਰਹੱਦੀ ਇਲਾਕੇ ਵਿਚ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਅਤੇ ਕਾਸੋ ਆਪਰੇਸ਼ਨ ਤਹਿਤ ਥਾਣਾ ਨਰੋਟ ਜੈਮਲ ਸਿੰਘ ਦੇ ਸਰਹੱਦੀ ਪਿੰਡ ਮਜੀਰੀ ਜੱਟਾਂ ਵਿਖੇ ਪੁਲਿਸ ਵਲੋਂ ਸਰਚ ਅਭਿਆਨ ਚਲਾਇਆ ਗਿਆ । ਇਹ ਤਲਾਸ਼ੀ ਮੁਹਿੰਮ ਐਸ.ਐਚ.ਓ. ਥਾਣਾ ਨਰੋਟ ਜੈਮਲ ਸਿੰਘ ਦਲਜੀਤ ਸਿੰਘ ਦੀ ਅਗਵਾਈ ਹੇਠ ਚਲਾਈ ਗਈ, ਜਿਸ ਵਿਚ ਡੀ.ਐਸ.ਪੀ. ਆਪਰੇਸ਼ਨ ਗੁਰਬਖਸ਼ ਸਿੰਘ ਬਾਜਵਾ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਕਾਸੋ ਆਪਰੇਸ਼ਨ ਤਹਿਤ ਪੁਲਿਸ ਅਧਿਕਾਰੀਆਂ ਤੇ ਪੁਲਿਸ ਪਾਰਟੀ ਵਲੋਂ ਸਰਹੱਦੀ ਖੇਤਰ ਦੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਤਲਾਸ਼ੀ ਮੁਹਿੰਮ ਚਲਾਉਣ ਦੇ ਨਾਲ-ਨਾਲ ਸਥਾਨਕ ਲੋਕਾਂ ਨਾਲ ਸੰਪਰਕ ਤੇ ਤਾਲਮੇਲ ਬਣਾਇਆ ਗਿਆ। ਇਸ ਦੌਰਾਨ ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਹੱਦੀ ਖੇਤਰ ਵਿਚ ਸੁਰੱਖਿਆ ਤੇ ਅਮਨ-ਸ਼ਾਂਤੀ ਬਣਾਈ ਰੱਖਣ ਲਈ ਪੁਲਿਸ ਦਾ ਸਹਿਯੋਗ ਕਰਨ । ਇਸ ਮੌਕੇ ਡੀ.ਐਸ.ਪੀ. ਆਪਰੇਸ਼ਨ ਗੁਰਬਖਸ਼ ਸਿੰਘ ਬਾਜਵਾ ਨੇ ਲੋਕਾਂ ਨੂੰ ਕਿਹਾ ਕਿ ਉਹ ਪੁਲਿਸ ਨੂੰ ਸਮੇਂ ਸਿਰ ਸੱਚੀ ਸੂਚਨਾ ਦੇਣ । ਐਸ.ਐਚ.ਓ. ਦਲਜੀਤ ਸਿੰਘ ਨੇ ਦੱਸਿਆ ਕਿ ਕਾਸੋ ਆਪਰੇਸ਼ਨ ਤਹਿਤ ਪੁਲਿਸ ਅਧਿਕਾਰੀਆਂ ਤੇ ਪੁਲਿਸ ਪਾਰਟੀ ਵਲੋਂ ਸਰਹੱਦੀ ਖੇਤਰ ਦੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਤਲਾਸ਼ੀ ਮੁਹਿੰਮ ਚਲਾਉਣ ਦੇ ਨਾਲ-ਨਾਲ ਸਥਾਨਕ ਲੋਕਾਂ ਨਾਲ ਸੰਪਰਕ ਤੇ ਤਾਲਮੇਲ ਬਣਾਇਆ ਗਿਆ। ਇਸ ਦੌਰਾਨ ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਹੱਦੀ ਖੇਤਰ ਵਿਚ ਸੁਰੱਖਿਆ ਅਤੇ ਅਮਨ-ਸ਼ਾਂਤੀ ਬਣਾਈ ਰੱਖਣ ਲਈ ਪੁਲਿਸ ਦਾ ਸਹਿਯੋਗ ਕਰਨ। ਡੀ.ਐਸ.ਪੀ. ਬਾਜਵਾ ਨੇ ਕਿਹਾ ਕਿ ਪੁਲਿਸ ਹਮੇਸ਼ਾ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਲਈ ਹਰ ਸਮੇਂ ਵਚਨਬੱਧ ਹੈ।