ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਖੇ ਖੇਡ ਮੇਲਾ ਸਮਾਪਤ
ਘੁਮਾਣ, 29 ਨਵੰਬਰ (ਬੰਮਰਾਹ)- ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਖੇ ਸਾਲਾਨਾ ਖੇਡ ਮੇਲਾ ਕਰਵਾਇਆ ਗਿਆ। ਇਸ ਮੌਕੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਜੇਤੂ ਰਹੇ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।
ਘੁਮਾਣ, 29 ਨਵੰਬਰ (ਬੰਮਰਾਹ)- ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਖੇ ਸਾਲਾਨਾ ਖੇਡ ਮੇਲਾ ਕਰਵਾਇਆ ਗਿਆ। ਇਸ ਮੌਕੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਜੇਤੂ ਰਹੇ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਕਾਲਜ ਤੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀ ਗਈ ਗਿੱਧੇ ਦੀ ਸ਼ਾਨਦਾਰ ਪੇਸ਼ਕਾਰੀ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ। ਸਮਾਗਮ ਵਿਚ ਮੁੱਖ ਮਹਿਮਾਨ ਅਮਰਿੰਦਰ ਸਿੰਘ ਚੀਮਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਖੇਡਾਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਤੇ ਜੀਵਨ ਵਿੱਚ ਅਨੁਸ਼ਾਸਨ, ਮਿਹਨਤ ਤੇ ਖੇਡ ਭਾਵਨਾ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਚੇਅਰਮੈਨ, ਪ੍ਰਿੰਸੀਪਲ ਡਾ. ਮਨਦੀਪ ਕੌਰ ਤੇ ਵਾਈਸ ਪ੍ਰਿੰਸੀਪਲ ਸ਼੍ਰੀਮਤੀ ਆਰਤੀ ਨੰਦਾ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।