29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਪਿੰਡ ਗਤੋਰਾ ’ਚ ਕਾਂਗਰਸ ਨੂੰ ਮਿਲੀ ਵੱਡੀ ਮਜ਼ਬੂਤੀ, ਆਮ ਆਦਮੀ ਪਾਰਟੀ ਅਤੇ ਭਾਜਪਾ ਛੱਡ ਕੇ ਲਗਭਗ 20 ਪਰਿਵਾਰ ਪਾਰਟੀ ’ਚ ਸ਼ਾਮਿਲ

ਤਾਰਾਗੜ੍ਹ, 29 ਨਵੰਬਰ (ਸੋਹਨ ਲਾਲ)- ਵਿਧਾਨ ਸਭਾ ਹਲਕਾ ਭੋਆ ਮਿਸ਼ਨ 2027 ਨੂੰ ਲੈ ਕੇ ਸਿਆਸੀ ਸਰਗਰਮੀਆਂ ਲਗਾਤਾਰ ਤੇਜ਼ ਹੁੰਦੀਆਂ ਜਾ ਰਹੀਆਂ ਹਨ । ਇਸ ਤਹਿਤ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਗਤੋਰਾ ਵਿਖੇ ਨੌਜਵਾਨ ਆਗੂ ਲਾਡੀ ਤੇ ਨੌਜਵਾਨ ਆਗੂ ਨਾਨੀ ਠਾਕੁਰ ਦੀ ਅਗਵਾਈ ਹੇਠ ਇਕ ਸਮਾਗਮ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 30-11-2026
ਤਾਰਾਗੜ੍ਹ, 29 ਨਵੰਬਰ (ਸੋਹਨ ਲਾਲ)- ਵਿਧਾਨ ਸਭਾ ਹਲਕਾ ਭੋਆ ਮਿਸ਼ਨ 2027 ਨੂੰ ਲੈ ਕੇ ਸਿਆਸੀ ਸਰਗਰਮੀਆਂ ਲਗਾਤਾਰ ਤੇਜ਼ ਹੁੰਦੀਆਂ ਜਾ ਰਹੀਆਂ ਹਨ । ਇਸ ਤਹਿਤ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਗਤੋਰਾ ਵਿਖੇ ਨੌਜਵਾਨ ਆਗੂ ਲਾਡੀ ਤੇ ਨੌਜਵਾਨ ਆਗੂ ਨਾਨੀ ਠਾਕੁਰ ਦੀ ਅਗਵਾਈ ਹੇਠ ਇਕ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਜੋਗਿੰਦਰ ਪਾਲ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਮੌਕੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਆਮ ਆਦਮੀ ਪਾਰਟੀ ਤੇ ਭਾਜਪਾ ਨੂੰ ਛੱਡ ਕੇ ਲਗਪਗ 20 ਪਰਿਵਾਰ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ। ਸਾਰੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਸਿਰਪਾਉ ਪਾ ਕੇ ਪਾਰਟੀ ਵਿਚ ਸ਼ਾਮਿਲ ਕੀਤਾ । ਇਸ ਮੌਕੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਕਿਹਾ ਕਿ ਜਿਹੜੇ ਪਰਿਵਾਰ ਦੂਜੀਆਂ ਪਾਰਟੀਆਂ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ ਹਨ, ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ । ਇਸ ਮੌਕੇ ਬਲਾਕ ਪ੍ਰਧਾਨ ਗੁਰਨਾਮ ਸਿੰਘ ਛੀਨਾ, ਬਲਾਕ ਪ੍ਰਧਾਨ ਹਰਸ਼ ਸ਼ਰਮਾ, ਨਿਤਿਨ ਮਹਿਰਾ, ਰਾਜੇਸ਼ ਕੁਮਾਰ ਪੱਪੂ, ਗੁਰਦੀਪ ਸਿੰਘ ਨਾਜੋਵਾਲ, ਬਲਾਕ ਸੰਮਤੀ ਮੈਂਬਰ ਅਮਰਜੀਤ ਪੰਮਾ, ਬਲਾਕ ਸੰਮਤੀ ਮੈਂਬਰ ਰਾਜ਼ੇਸ਼ ਫੌਜੀ, ਬਖਸ਼ੀ ਸਿੰਘ, ਅਜੇ ਕੁਮਾਰ, ਵਿੱਕੀ ਠਾਕੁਰ, ਸੇਠੀ ਪਹਿਲਵਾਨ, ਅਨਿਲ ਕੁਮਾਰ, ਸੰਮੀ ਕੁਮਾਰ, ਸਾਬਕਾ ਸਰਪੰਚ ਰਵੀ ਕੁਮਾਰ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਈਸਾਨਗਰ ਦੇ ਲੋਕਾਂ ਦਾ ਨਸ਼ੇ ਖ਼ਿਲਾਫ਼ ਫੁੱਟਿਆ ਗੁੱਸਾ, ਲੋਕਾਂ ਨੇ ਕੀਤਾ ਜ਼ੋਰਦਾਰ ਪ੍ਰਦਰਸ਼ਨ ਅਗਲੀ ਖ਼ਬਰ ਜੀ.ਐਨ.ਡੀ.ਯੂ. ਟੀਚਰਜ਼ ਐਸੋਸੀਏਸ਼ਨ ਚੋਣ ’ਚ ਯੂਨੀਵਰਸਿਟੀ ਫੈਕਲਟੀ ਡਿਵੈਲਪਮੈਂਟ ਐਸੋਸੀਏਸ਼ਨ ਦੀ ਪੂਰੀ ਟੀਮ ਨਿਰਵਿਰੋਧ ਜੇਤ...
Ad Position 24