ਡੀ.ਐੱਸ.ਪੀ. ਦਿਹਾਤੀ ਰਾਜਿੰਦਰ ਮਿਨਹਾਸ ਦੀ ਅਗਵਾਈ ਹੇਠ ਚੱਲਿਆ ਸਰਚ ਆਪ੍ਰੇਸ਼ਨ, ਨਸ਼ਾ ਤਸਕਰਾਂ ਨੂੰ ਸਖ਼ਤ ਚਿਤਾਵਨੀ
ਘਰੋਟਾ, 29 ਨਵੰਬਰ (ਸੰਜੀਵ ਗੁਪਤਾ)- ਕਸਬਾ ਘਰੋਟਾ ਵਿਚ ਨਸ਼ਿਆਂ ਦੀ ਰੋਕਥਾਮ ਤੇ ਨਸ਼ਾ ਤਸਕਰੀ ’ਤੇ ਨਕੇਲ ਕੱਸਣ ਦੇ ਮਕਸਦ ਨਾਲ ਪੁਲਿਸ ਵਲੋਂ ਕਾਸੋ ਆਪ੍ਰੇਸ਼ਨ ਚਲਾਇਆ ਗਿਆ, ਡੀ. ਐੱਸ.
ਘਰੋਟਾ, 29 ਨਵੰਬਰ (ਸੰਜੀਵ ਗੁਪਤਾ)- ਕਸਬਾ ਘਰੋਟਾ ਵਿਚ ਨਸ਼ਿਆਂ ਦੀ ਰੋਕਥਾਮ ਤੇ ਨਸ਼ਾ ਤਸਕਰੀ ’ਤੇ ਨਕੇਲ ਕੱਸਣ ਦੇ ਮਕਸਦ ਨਾਲ ਪੁਲਿਸ ਵਲੋਂ ਕਾਸੋ ਆਪ੍ਰੇਸ਼ਨ ਚਲਾਇਆ ਗਿਆ, ਡੀ.ਐੱਸ.ਪੀ. ਦਿਹਾਤੀ ਰਾਜਿੰਦਰ ਮਿਨਹਾਸ ਦੀ ਅਗਵਾਈ ਹੇਠ ਚਲਾਏ ਗਏ ਇਸ ਵਿਸ਼ੇਸ਼ ਸਰਚ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ ਘਰੋਟਾ ਕਲਾਂ ਤੇ ਘਰੋਟਾ ਖੁਰਦ ਵਿਖੇ ਵੱਖ-ਵੱਖ ਥਾਵਾਂ ’ਤੇ ਚੈਕਿੰਗ ਕੀਤੀ। ਇਸ ਮੁਹਿੰਮ ਵਿਚ ਐਸ.ਐਚ.ਓ. ਸਦਰ ਵਰਿੰਦਰ ਸਿੰਘ ਮਾਨ ਤੇ ਘਰੋਟਾ ਪੁਲਿਸ ਚੌਕੀ ਦੇ ਇੰਚਾਰਜ ਬੋਧ ਰਾਜ ਸਮੇਤ ਸੈਂਕੜੇ ਪੁਲਿਸ ਮੁਲਾਜ਼ਮਾਂ ਨੇ ਹਿੱਸਾ ਲਿਆ। ਪੁਲਿਸ ਟੀਮਾਂ ਵਲੋਂ ਨਿਰਧਾਰਿਤ ਥਾਵਾਂ ’ਤੇ ਪਹੁੰਚ ਕੇ ਜਾਂਚ ਕੀਤੀ ਗਈ ਤੇ ਨਸ਼ਿਆਂ ਨਾਲ ਜੁੜੀਆਂ ਗਤੀਵਿਧੀਆਂ ’ਤੇ ਨਜ਼ਰ ਰੱਖੀ ਗਈ। ਡੀ.ਐੱਸ.ਪੀ. ਦਿਹਾਤੀ ਰਾਜਿੰਦਰ ਮਿਨਹਾਸ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਪੁਲਿਸ ਵਲੋਂ ਲਗਾਤਾਰ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ । ਨਸ਼ਾ ਵੇਚਣ ਅਤੇ ਨਸ਼ਾ ਤਸਕਰੀ ਵਿਚ ਸ਼ਾਮਿਲ ਵਿਅਕਤੀਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ ।