02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਅੱਖਾਂ ਦਾ ਮੁਫ਼ਤ ਜਾਂਚ ਕੈਂਪ 4 ਨੂੰ

Ad Position 21
No active advertisement
ਅਜੀਤ ਡੈਸਕ 01-01-2026
ਅਬੋਹਰ, 31 ਦਸੰਬਰ (ਬਰਾੜ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ 713ਵਾਂ ਅੱਖਾਂ ਦੀ ਮੁਫ਼ਤ ਜਾਂਚ ਅਤੇ ਅਪਰੇਸ਼ਨ ਦਾ ਕੈਂਪ 4 ਜਨਵਰੀ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਪਿੰਡ ਆਜ਼ਮ ਵਾਲਾ ਦੇ ਸਰਕਾਰੀ ਸਕੂਲ ਵਿਖੇ ਲੱਗੇਗਾ | ਇਹ ਜਾਣਕਾਰੀ ਦਿੰਦਿਆਂ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਰਸਵਾ ਨੇ ਦੱਸਿਆ ਕਿ ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾ.ਸੰਦੀਪ ਗੁਪਤਾ ਮਰੀਜ਼ਾਂ ਦੀ ਜਾਂਚ ਕਰਨਗੇ | ਉਨ੍ਹਾਂ ਕੈਂਪ ਦਾ ਲਾਹਾ ਲੈਣ ਵਾਲੇ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਕੈਂਪ ਵਿਚ ਆਉਣ ਸਮੇਂ ਆਪਣਾ ਆਧਾਰ ਕਾਰਡ ਨਾਲ ਲੈ ਕੇ ਆਉਣ | ਇਸ ਮੌਕੇ ਗੁਰੂ ਦਾ ਅਤੁੱਟ ਲੰਗਰ ਵੀ ਲਗਾਇਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਐੱਸ. ਡੀ. ਐਮ./ ਆਰ. ਟੀ. ਓ. ਫ਼ਾਜ਼ਿਲਕਾ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਰੋਡ ਸੇਫ਼ਟੀ ਕਮੇਟੀ ਦੀ ਮੀਟਿੰਗ <br/> ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਜਲਾਲਾਬਾਦ ਤੋਂ ਵਿਧਾਇਕ ਗੋਲਡੀ ਕੰਬੋਜ ਨੇ ਕੀਤੀ ਬੱਸ ਰਵਾਨਾ <br/>
Ad Position 24
No active advertisement