02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਲੋਂ ਪ੍ਰਭਾਤ ਫੇਰੀਆਂ ਜਾਰੀ

Ad Position 21
No active advertisement
ਅਜੀਤ ਡੈਸਕ 01-01-2026
ਜਲਾਲਾਬਾਦ, 31 ਦਸੰਬਰ (ਹਰਪ੍ਰੀਤ ਸਿੰਘ ਪਰੂਥੀ)-ਸਾਹਿਬ-ਏ-ਕਮਾਲ ਦਸਮ ਪਾਤਿਸ਼ਾਹੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਜਲਾਲਾਬਾਦ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਮੂਹ ਸੰਗਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਜਲਾਲਾਬਾਦ ਤੋਂ ਪ੍ਰਭਾਤ-ਫੇਰੀਆਂ 26 ਦਸੰਬਰ 2025 ਤੋਂ ਸ਼ੁਰੂ ਹੋ ਕੇ 2 ਜਨਵਰੀ 2026 ਤੱਕ ਚੱਲਣਗੀਆਂ | ਅੱਜ ਬੁੱਧਵਾਰ ਨੂੰ ਸਵੇਰੇ ਅੰਮਿ੍ਤ ਵੇਲੇ ਪ੍ਰਭਾਤ-ਫੇਰੀ ਗੁਰਦੁਆਰਾ ਸਾਹਿਬ ਤੋਂ ਅਰੰਭ ਹੋ ਕੇ ਈ ਜੀ ਡੇ ਰੋਡ, ਗਣੇਸ਼ ਨਗਰੀ, ਦਸਮੇਸ਼ ਨਗਰ, ਮੁਹੱਲਾ ਰਾਜਪੂਤਾਂ ਗੁਰਦੁਆਰਾ ਰਾਮਗੜ੍ਹੀਆ ਸਾਹਿਬ ਆਦਿ ਵਿਚ ਪੁੱਜੀ | ਇਸ ਪ੍ਰਭਾਤ ਫੇਰੀ ਵਿਚ ਸੰਗਤਾਂ ਬਿਨਾ ਠੰਢ ਦੀ ਪ੍ਰਵਾਹ ਕੀਤੇ ਸ਼ਾਮਿਲ ਹੋ ਕੇ ਸ਼੍ਰੀ ਗੁਰੂ ਜੀ ਅੱਗੇ ਨਤਮਸਤਕ ਹੋ ਰਹੀਆਂ ਹਨ | ਇਸੇ ਦੌਰਾਨ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਵਿਖੇ ਮਿਤੀ 2 ਜਨਵਰੀ 2026 ਦਿਨ ਸ਼ੁੱਕਰਵਾਰ ਸਵੇਰੇ 10:00 ਵਜੇ ਸ੍ਰੀ ਅਖੰਡ ਪਾਠ ਆਰੰਭ ਹੋਣਗੇ | 3 ਜਨਵਰੀ 2026 ਦਿਨ ਸ਼ਨੀਵਾਰ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਦੇਖ ਰੇਖ ਹੇਠ ਸਜਾਇਆ ਜਾਵੇਗਾ, ਜੋ ਗੁਰਦੁਆਰਾ ਸਾਹਿਬ ਤੋਂ ਸਵੇਰੇ 11:30 ਵਜੇ ਆਰੰਭ ਹੋਵੇਗਾ ਅਤੇ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਵਿਚ ਪੁੱਜੇਗਾ | ਜਦੋਂ ਕਿ 4 ਜਨਵਰੀ 2026 ਦਿਨ ਐਤਵਾਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਅਤੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਜਾਣਗੇ ਉਪਰੰਤ ਦੀਵਾਨ ਸਜਣਗੇ | ਸਮਾਗਮ ਦੀ ਸਮਾਪਤੀ 'ਤੇ ਦੁਪਹਿਰੇ 2 ਵਜੇ ਗੁਰੂ ਜੀ ਦਾ ਅਤੁੱਟ ਲੰਗਰ ਸੰਗਤਾਂ ਵਿਚ ਵਰਤਾਇਆ ਜਾਵੇਗਾ | ਦੇਰ ਰਾਤ ਨੂੰ 6:15 ਤੋਂ 7:00 ਵਜੇ ਤੱਕ ਬੱਚਿਆਂ ਦਾ ਕਵੀ ਦਰਬਾਰ ਹੋਵੇਗਾ ਅਤੇ ਇਸ ਦੇ ਬਾਅਦ 7.00 ਤੋਂ 9.30 ਵਜੇ ਤੱਕ ਦੀਵਾਨ ਸਜਣਗੇ |
Ad Position 22
No active advertisement
ਪਿਛਲੀ ਖ਼ਬਰ 6.84 ਗਰਾਮ ਹੈਰੋਇਨ ਸਣੇ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 2 ਨੂੰ
Ad Position 24
No active advertisement