06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਪੀ. ਓ. ਸਟਾਫ਼ ਨੇ 1 ਭਗੌੜਾ ਕੀਤਾ ਕਾਬੂ <br/>

Ad Position 21
repet_subhas-goyals [Copy P29]
ਅਜੀਤ ਡੈਸਕ 02-01-2026
ਜਲਾਲਾਬਾਦ 1 ਜਨਵਰੀ (ਜਤਿੰਦਰ ਪਾਲ ਸਿੰਘ)-ਪੀ. ਓ. ਸਟਾਫ਼ ਨੇ 1 ਭਗੌੜੇ ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੀ. ਓ. ਸਟਾਫ਼ ਦੇ ਇੰਚਾਰਜ ਏ. ਐੱਸ. ਆਈ. ਰਤਨ ਲਾਲ ਨੇ ਦੱਸਿਆ ਕਿ ਐੱਸ. ਐੱਸ. ਪੀ. ਗੁਰਮੀਤ ਸਿੰਘ, ਐੱਸ. ਪੀ. ਡੀ. ਮੁਖ਼ਤਿਆਰ ਸਿੰਘ ਰਾਏ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੁਲਿਸ ਵਲੋਂ ਭਗੌੜਿਆਂ ਨੂੰ ਕਾਬੂ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਅੱਜ ਪੀ. ਓ. ਸਟਾਫ਼ ਨੇ 299 ਸੀ. ਆਰ. ਪੀ. ਸੀ. ਤਹਿਤ ਚੱਲੇ ਆ ਰਹੇ ਭਗੌੜੇ ਸਤਵਿੰਦਰ ਸਿੰਘ ਵਾਸੀ ਬਸਤੀ ਗੁਰੂਹਰਸਹਾਏ ਪੁਲਿਸ ਥਾਣਾ ਗੁਰੂਹਰਸਹਾਏ ਜ਼ਿਲ੍ਹਾ ਫ਼ਿਰੋਜ਼ਪੁਰ ਨੂੰ ਅੱਜ ਕਾਬੂ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਅੰਡਰ ਸੈਕਸ਼ਨ 379,411 ਆਈ ਪੀ ਸੀ ਐਕਟ ਅਧੀਨ ਥਾਣਾ ਸਿਟੀ ਜਲਾਲਾਬਾਦ ਅਧੀਨ ਉਕਤ ਵਿਅਕਤੀ 'ਤੇ ਮਾਮਲਾ ਦਰਜ ਕੀਤਾ ਗਿਆ ਸੀ ਤੇ ਅਦਾਲਤ 'ਚ ਪੇਸ਼ ਨਾ ਹੋਣ 'ਤੇ ਉਸ ਨੂੰ ਭਗੌੜਾ ਕਰਾਰ ਕਰ ਦਿੱਤਾ ਤੇ ਉਕਤ ਭਗੌੜੇ ਨੂੰ ਅੱਜ ਕਾਬੂ ਕਰਕੇ ਥਾਣਾ ਸਿਟੀ ਜਲਾਲਾਬਾਦ ਦੇ ਹਵਾਲੇ ਕੀਤਾ | ਪੁਲਿਸ ਵਲੋਂ ਅਗਲੀ ਕਾਰਵਾਈ ਕਰਕੇ ਉਕਤ ਵਿਅਕਤੀ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ | ਇਸ ਮੌਕੇ ਪੀ. ਓ. ਸਟਾਫ਼ ਦੇ ਇੰਚਾਰਜ ਏ. ਐੱਸ. ਆਈ. ਰਤਨ ਲਾਲ, ਐੱਚ. ਸੀ. ਜਸਵਿੰਦਰ ਸਿੰਘ, ਐੱਚ. ਸੀ. ਮਨਵੀਰ ਸਿੰਘ ਆਦਿ ਹਾਜ਼ਰ ਸਨ ¢

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ <br/> ਅਗਲੀ ਖ਼ਬਰ 91 ਕਿੱਲੋਮੀਟਰ ਨਵੀਆਂ ਸੜਕਾਂ ਤੋਂ ਇਲਾਵਾ 340 ਕਿੱਲੋਮੀਟਰ ਸੜਕਾਂ ਦੀ ਰਿਪੇਅਰ 'ਤੇ ਖ਼ਰਚ ਕੀਤੀ ਜਾਵੇਗੀ 123 ਕਰੋੜ ਤੋਂ...
Ad Position 24