ਮੰਡੀ ਅਰਨੀਵਾਲਾ, 1 ਜਨਵਰੀ (ਨਿਸ਼ਾਨ ਸਿੰਘ ਮੋਹਲਾ)-ਪਿੰਡ ਕੰਧਵਾਲਾ ਹਾਜ਼ਰ ਖਾਂ 'ਚ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਵਿਸ਼ਾਲ ਨਗਰ ਕੀਰਤਨ ਸਜਾਇਆ | ਇਹ ਨਗਰ ਕੀਰਤਨ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਵਿਚ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪਾਲਕੀ ਨੂੰ ਫੁੱਲਾਂ ਦੇ ਨਾਲ ਸਜਾਇਆ | ਇਹ ਨਗਰ ਕੀਰਤਨ ਪਿੰਡ ਕੰਧਵਾਲਾ ਹਾਜ਼ਰ ਖਾ ਤੋਂ ਇਲਾਵਾ ਢਾਣੀ ਬੂਟਾ ਸਿੰਘ ਵਿਖੇ ਵੀ ਗਿਆ | ਨਗਰ ਕੀਰਤਨ 'ਚ ਸ਼ਾਮਿਲ ਸੰਗਤਾਂ ਲਈ ਕਈ ਥਾਵਾਂ ਤੇ ਲੰਗਰ ਵੀ ਲਾਏ ਗਏ | ਨਗਰ ਕੀਰਤਨ ਵਿਚ ਰਾਗੀ ਸਿੰਘਾਂ ਵਲੋਂ ਰਸਭਿੰਨਾ ਕੀਰਤਨ ਕੀਤਾ |