07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਆਯੁਸ਼ਮਾਨ ਆਰੋਗਿਆ ਕੇਂਦਰ ਦੁਤਾਰਾ ਵਾਲੀ ਲਈ ਮੈਡੀਕਲ ਅਫ਼ਸਰ ਨੂੰ ਦਿੱਤਾ ਨਿਯੁਕਤੀ ਪੱਤਰ <br/>

Ad Position 21
repet_subhas-goyals [Copy P29]
ਅਜੀਤ ਡੈਸਕ 02-01-2026
ਫ਼ਾਜ਼ਿਲਕਾ, 1 ਜਨਵਰੀ (ਦਵਿੰਦਰ ਪਾਲ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਲਈ ਵਚਨਬੱਧ ਹੈ | ਪੰਜਾਬ ਸਰਕਾਰ ਵਲੋਂ ਪੰਜਾਬ 'ਚ ਆਯੁਸ਼ਮਾਨ ਆਰੋਗਿਆ ਕੇਂਦਰ ਸਥਾਪਿਤ ਕੀਤੇ ਗਏ ਹਨ | ਜਿਸ 'ਚ ਵੱਖ-ਵੱਖ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ | ਇਨ੍ਹਾਂ ਕਲੀਨਿਕਾਂ 'ਚ ਇਕ ਡਾਕਟਰ, ਫਾਰਮੇਸੀ ਅਫ਼ਸਰ, ਕਲੀਨੀਕਲ ਅਸਿਸਟੈਂਟ ਤੇ ਹੋਰ ਸਹਾਇਕ ਸਟਾਫ਼ ਕੰਮ ਕਰ ਰਿਹਾ ਹੈ | ਡਾ. ਕਵਿਤਾ ਸਿੰਘ ਸਿਵਲ ਸਰਜਨ ਫ਼ਾਜ਼ਿਲਕਾ ਵਲੋਂ ਆਯੁਸ਼ਮਾਨ ਆਰੋਗਿਆ ਕੇਂਦਰ ਦੁਤਾਰਾਂ ਵਾਲੀ ਲਈ ਮੈਡੀਕਲ ਅਫ਼ਸਰ ਨੂੰ ਨਿਯੁਕਤੀ ਪੱਤਰ ਦਿੱਤਾ | ਇਸ ਸਮੇਂ ਡਾ. ਰੋਹਿਤ ਗੋਇਲ ਸਹਾਇਕ ਸਿਵਲ ਸਰਜਨ, ਡਾ. ਰਿੰਕੂ ਚਾਵਲਾ ਜ਼ਿਲ੍ਹਾ ਟੀਕਾਕਰਨ ਅਫ਼ਸਰ, ਡਾ. ਅੰਕੁਸ਼, ਡਾ. ਵਿਸ਼ਾਲ, ਰਾਜੇਸ਼ ਕੁਮਾਰ ਜ਼ਿਲ੍ਹਾ ਪੋ੍ਰਗਰਾਮ ਮੈਨੇਜਰ, ਮਾਸ ਮੀਡੀਆ ਵਿੰਗ ਤੋਂ ਵਿਨੋਦ ਖੁਰਾਨਾ, ਮਨਬੀਰ ਸਿੰਘ, ਦਿਵੇਸ਼ ਕੁਮਾਰ, ਅਤਿੰਦਰ ਸਿੰਘ, ਮਹਿੰਦਰ ਕੁਮਾਰ, ਆਕਾਸ਼ ਕੁਮਾਰ ਹਾਜ਼ਰ ਸਨ | ਡਾ. ਕਵਿਤਾ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਫ਼ਾਜ਼ਿਲਕਾ 'ਚ ਆਯੁਸ਼ਮਾਨ ਆਰੋਗਿਆ ਕੇਂਦਰ ਲੋਕਾਂ ਲਈ ਵਰਦਾਨ ਸਿੱਧ ਹੋ ਰਹੇ ਹਨ ਤੇ ਲੋਕ ਇਨ੍ਹਾਂ ਕਲੀਨਿਕਾਂ 'ਚ ਵਿਸ਼ਵਾਸ ਰੱਖ ਕੇ ਇਲਾਜ ਕਰਵਾ ਰਹੇ ਹਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫ਼ਾਜ਼ਿਲਕਾ 'ਚ 26 ਆਯੁਸ਼ਮਾਨ ਆਰੋਗਿਆ ਕੇਂਦਰ ਸਫਲਤਾ ਪੂਰਵਕ ਚੱਲ ਰਹੇ ਹਨ | ਆਯੁਸ਼ਮਾਨ ਆਰੋਗਿਆ ਕੇਂਦਰ 'ਚ ਮੌਕੇ 'ਤੇ ਹੀ ਮਰੀਜ਼ਾਂ ਦਾ ਚੈੱਕਅਪ ਕਰਕੇ ਲੋੜੀਂਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ | ਆਯੁਸ਼ਮਾਨ ਆਰੋਗਿਆ ਕੇਂਦਰ ਵਿਚ 46 ਤਰ੍ਹਾਂ ਦੇ ਲੈਬ ਟੈੱਸਟ ਅਤੇ ਲਗਪਗ 100 ਤਰ੍ਹਾਂ ਦੀਆਂ ਜ਼ਰੂਰੀ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ | ਇਨ੍ਹਾਂ ਕੇਂਦਰਾਂ 'ਚ ਗਰਭਵਤੀ ਦਾ ਇਲਾਜ ਤੇ ਮੁਫ਼ਤ ਅਲਟਰਾ ਸਾਊਾਡ ਲਈ ਰੈਫ਼ਰ, ਰੇਬੀਜ਼ ਦੀ ਵੈਕਸੀਨ, ਟੀਕਾਕਰਨ ਕੀਤਾ ਜਾਂਦਾ ਹੈ | ਮਰੀਜ਼ਾਂ ਦਾ ਆਨਲਾਈਨ ਰਿਕਾਰਡ ਰੱਖਿਆ ਜਾ ਰਿਹਾ ਹੈ | ਸਿਵਲ ਸਰਜਨ ਫ਼ਾਜ਼ਿਲਕਾ ਨੇ ਆਯੁਸ਼ਮਾਨ ਆਰੋਗਿਆ ਕੇਂਦਰ ਵਿਚ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਅਪੀਲ ਕੀਤੀ |

Ad Position 22
No active advertisement
ਪਿਛਲੀ ਖ਼ਬਰ ਦਸ ਲੱਖ ਰੁਪਏ ਖ਼ਰਚ ਕੇ ਨਿਕਾਸੀ ਨਾਲੇ ਦੇ ਪਾਣੀ ਦੀ ਸਮੱਸਿਆ ਕੀਤੀ ਹੱਲ <br/> ਅਗਲੀ ਖ਼ਬਰ ਨੇਕੀ ਦਾ ਕੰਮ ਕਰਕੇ ਨਵਾਂ ਸਾਲ ਮਨਾਉਣਾ ਸਭ ਤੋਂ ਉੱਤਮ-ਪ੍ਰਧਾਨ ਸੁਰਿੰਦਰ ਸਚਦੇਵਾ <br/>
Ad Position 24